ਟਾਂਡਾ (ਵਰਿੰਦਰ ਪੰਡਿਤ, ਮੋਮੀ)- ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਟਾਂਡਾ ਦੇ ਪਿੰਡ ਕਲੋਆ ਨੇੜੇ ਅੱਜ ਸ਼ਾਮ ਇਕ ਵਿਅਕਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਕੰਧਾਂਲਾ ਵਜੋਂ ਹੋਈ ਹੈ। ਜ਼ਖ਼ਮੀ ਹਾਲਤ ਵਿਚ ਬਲਜੀਤ ਸਿੰਘ ਨੂੰ ਟਾਂਡਾ ਦੇ ਵੇਵਸ ਹਸਪਤਾਲ ਵਿੱਚ ਲਿਆਂਦਾ ਗਿਆ ਪਰ ਜ਼ਖ਼ਮਾਂ ਦੀ ਤਾਬ ਨਾਲ ਝਲਦਿਆਂ ਉਸ ਨੇ ਦਮ ਤੋੜ ਦਿੱਤਾ ਸੀ।
ਇਹ ਵੀ ਪੜ੍ਹੋ: ਰਾਣਾ ਬਲਾਚੌਰੀਆ ਦਾ ਕਤਲ ਸਿਰਫ਼ ਟਰੇਲਰ! ਅਜੇ 35 ਹੋਰ...,ਗੈਂਗਸਟਰ ਡੋਨੀ ਬੱਲ ਦਾ ਵੱਡਾ ਖ਼ੁਲਾਸਾ
ਮਿਲੀ ਜਾਣਕਾਰੀ ਮੁਤਾਬਕ ਬਾਈਕ ਸਵਾਰ ਦੋ ਹਮਲਾਵਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਵਾਰਦਾਤ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਤਲ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ: ਸੰਘਣੀ ਧੁੰਦ ਕਾਰਨ ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ! ਭਿਆਨਕ ਮੰਜ਼ਰ ਵੇਖ ਸਹਿਮੇ ਲੋਕ
ਪੰਜਾਬ ਲਈ ਚੱਲੇਗੀ ਵਿਸ਼ੇਸ਼ Super Fast Train! ਪੜ੍ਹੋ ਪੂਰਾ ਸ਼ਡੀਊਲ
NEXT STORY