ਬਠਿੰਡਾ (ਵਿਜੈ ਵਰਮਾ)- ਪੰਜਾਬ ਦੇ ਬਠਿੰਡਾ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਮ੍ਰਿਤਕ ਦੀ ਪਛਾਣ ਓਮ ਪ੍ਰਕਾਸ਼ ਵਜੋਂ ਹੋਈ ਹੈ, ਜੋ ਬਤੌਰ ਇੰਸਪੈਕਟਰ ਪੰਜਾਬ ਪੁਲਸ 'ਚੋਂ ਰਿਟਾਇਰ ਹੋ ਚੁੱਕੇ ਸਨ। ਉਹ ਮੌਜੂਦਾ ਸਮੇਂ ਦੌਰਾਨ ਡੀ.ਡੀ. ਟਾਵਰ ਮਿੱਤਲ ਵਿਖੇ ਰਹਿ ਰਹੇ ਸਨ। ਸੂਤਰਾਂ ਮੁਤਾਬਕ ਉਨ੍ਹਾਂ ਦਾ ਪਰਿਵਾਰਕ ਮੈਂਬਰਾਂ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ ਤੇ ਉਹ ਆਪਣੀ ਜਾਇਦਾਦ ਵੀ ਵੇਚ ਰਹੇ ਸਨ।
ਉਨ੍ਹਾਂ 'ਤੇ ਇਹ ਹਮਲਾ ਉਸ ਵੇਲੇ ਹੋਇਆ, ਜਦੋਂ ਉਹ ਨੇੜੇ ਇਕ ਦੁਕਾਨ ਤੋਂ ਦੁੱਧ ਲੈਣ ਗਿਆ ਹੋਇਆ ਸੀ। ਜਾਣਕਾਰੀ ਮੁਤਾਬਕ ਕਾਤਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ, ਜੋ ਕਿ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋਣ 'ਚ ਕਾਮਯਾਬ ਹੋ ਗਏ।
ਫਿਲਹਾਲ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮਾਂ ਦੀ ਭਾਲ ਵੀ ਆਰੰਭ ਦਿੱਤੀ ਗਈ ਹੈ। ਬਠਿੰਡਾ ਪੁਲਸ ਦੇ ਐੱਸ.ਐੱਸ.ਪੀ. ਅਮਨੀਤ ਕੌਂਡਲ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਸ ਜ਼ਮੀਨੀ ਵਿਵਾਦ ਵਾਲੇ ਐਂਗਲ ਨੂੰ ਵੀ ਧਿਆਨ 'ਚ ਰੱਖ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਮੁਲਜ਼ਮਾਂ ਦੀ ਪਛਾਣ ਲਈ ਇਲਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਬੇਹੱਦ ਮੰਦਭਾਗੀ ਖ਼ਬਰ, ਦੋਸਤ ਦੀ B'Day ਪਾਰਟੀ 'ਤੇ ਜਾ ਰਹੇ 2 ਮੁੰਡਿਆਂ ਦੀ ਹੋਈ ਦਰਦਨਾਕ ਮੌ/ਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਨਹੀਂ ਪੈਣੀਆਂ ਵੋਟਾਂ, ਆ ਗਈ ਪੂਰੀ ਲਿਸਟ
NEXT STORY