ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਇਕ ਸ਼ਰਧਾਲੂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਘਟਨਾ ਅੱਜ ਸਵੇਰੇ 9 ਵਜੇ ਦੀ ਹੈ, ਜਦੋਂ ਦੁੱਖ ਭੰਜਨੀ ਬੇਰੀ ਦੇ ਹੇਠ ਪਾਵਨ ਸਰੋਵਰ 'ਚ ਇਸ਼ਨਾਨ ਕਰਕੇ ਸ਼ਰਧਾਲੂ ਬਾਹਰ ਨਿਕਲਿਆ ਤਾਂ ਉਸ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਕਤ ਸ਼ਰਧਾਲੂ ਦੀ ਪਛਾਣ ਧਰਮਜੀਤ ਸਿੰਘ ਵਾਸੀ ਫ਼ਰੀਦਕੋਟ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ, ਮਚਿਆ ਚੀਕ ਚਿਹਾੜਾ
ਇਸ ਦੌਰਾਨ ਪਰਿਕਰਮਾ ਵਿਚ ਡਿਊਟੀ 'ਤੇ ਤਾਇਨਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਲਾਜ਼ਮਾਂ ਵਲੋਂ ਤੁਰੰਤ ਉਕਤ ਸ਼ਰਧਾਲੂ ਨੂੰ ਗੁਰਦੁਆਰਾ ਸ਼ਹੀਦਾਗੰਜ ਸਾਹਿਬ ਨੇੜਲੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਧਰਮਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਖਿਆ ਵਿਭਾਗ ਨੇ ਪੰਜਾਬ ਦੇ ਕਈ ਸਕੂਲਾਂ ਦੀ ਮਾਨਤਾ ਕੀਤਾ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰਾਪਰਟੀ ਟੈਕਸ ਵਿਭਾਗ ਦੀ ਵੱਡੀ ਕਾਰਵਾਈ, ਹੋਟਲ, ਰੈਸਟੋਰੈਂਟ, ਡੇਅਰੀਆਂ ਅਤੇ ਵਾਈਨ ਸ਼ਾਪ ਨੂੰ ਕੀਤਾ ਸੀਲ
NEXT STORY