ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਹੁਸ਼ਿਆਰਪੁਰ ਰੋਡ 'ਤੇ ਵੀਰਵਾਰ ਦੀ ਸ਼ਾਮ ਵਾਪਰੇ ਸੜਕ ਹਾਦਸੇ ਵਿਚ ਸਕੂਟਰ ਸਵਾਰ ਡਾਕੀਏ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ 'ਚ 3 ਹੋਰ ਲੋਕ ਵੀ ਜ਼ਖ਼ਮੀ ਹੋਏ ਹਨ।
ਜਾਣਕਾਰੀ ਮੁਤਾਬਕ ਹਾਦਸਾ ਸ਼ਾਮ 6.30 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ, ਜਦੋਂ ਪਿੰਡ ਨੈਣੋਵਾਲ ਵੈਦ ਨਜ਼ਦੀਕ ਇਕ ਕਾਰ, ਇਨੋਵਾ ਗੱਡੀ ਅਤੇ ਸਕੂਟਰ ਦੀ ਟੱਕਰ ਹੋ ਗਈ। ਇਸ ਟੱਕਰ ਕਾਰਨ ਸਕੂਟਰ ਸਵਾਰ ਡਾਕੀਏ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਿਸ ਦੀ ਪਛਾਣ ਗੁਰਦੇਵ ਸਿੰਘ ਪੁੱਤਰ ਭਾਨ ਸਿੰਘ ਵਾਸੀ ਪਿੰਡ ਸੀਕਰੀ ਦੇ ਰੂਪ ਵਿਚ ਹੋਈ ਹੈ, ਜੋ ਕਿ ਪਿੰਡਾਂ ਵਿਚ ਡਾਕ ਵੰਡ ਆਪਣੇ ਸਕੂਟਰ 'ਤੇ ਸਵਾਰ ਹੋ ਕੇ ਪਿੰਡ ਵਾਪਸ ਜਾ ਰਿਹਾ ਸੀ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਦਿਵਿਆਂਗ ਸੈਨਿਕਾਂ ਲਈ ਵੱਡਾ ਐਲਾਨ ; ਐਕਸ ਗ੍ਰੇਸ਼ੀਆ ਰਕਮ ਕੀਤੀ ਦੁੱਗਣੀ
ਹਾਦਸੇ ਤੋਂ ਬਾਅਦ ਇਨੋਵਾ ਅਤੇ ਕਾਰ ਸੜਕ ਕਿਨਾਰੇ ਦਰੱਖਤ ਵਿਚ ਜਾ ਵੱਜੀਆਂ। ਕਾਰ ਵਿਚ ਸਵਾਰ ਹਿਮਾਚਲ ਪ੍ਰਦੇਸ਼ ਵਾਸੀ ਜਗਦੀਪ ਸਿੰਘ ਅਤੇ ਉਸ ਦੀ ਮਾਤਾ ਨਿਰਮਲ ਕੌਰ ਜ਼ਖਮੀ ਹੋ ਗਏ, ਜਦਕਿ ਉਸ ਦੀ ਪਤਨੀ ਤਰਨਪ੍ਰੀਤ ਕੌਰ ਅਤੇ 6 ਮਹੀਨਿਆਂ ਦੀ ਬੇਟੀ ਸੁਰੱਖਿਅਤ ਰਹੀਆਂ।
ਕਾਰ ਸਵਾਰ ਪਰਿਵਾਰ ਆਪਣੇ ਜੱਦੀ ਨਗਰ ਕਾਦੀਆਂ ਜਾ ਰਿਹਾ ਸੀ। ਗੰਭੀਰ ਜ਼ਖਮੀ ਹੋਈ ਨਿਰਮਲ ਕੌਰ ਨੂੰ ਗੁਰੂ ਨਾਨਕ ਦੇਵ ਸੇਵਾ ਸੋਸਾਇਟੀ ਦੇ ਮੁਖੀ ਸਰਪੰਚ ਜੋਗਾ ਸਿੰਘ ਸਰੋਆ ਨੇ ਐਂਬੂਲੈਂਸ ਰਾਹੀਂ ਟਾਂਡਾ ਦੇ ਵੇਵਜ਼ ਹਸਪਤਾਲ ਵਿਚ ਭਰਤੀ ਕਰਵਾਇਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਨਵੀਂ ਆਬਕਾਰੀ ਨੀਤੀ 'ਤੇ ਲੱਗੀ ਮੋਹਰ, ਠੇਕਿਆਂ ਦੀ ਅਲਾਟਮੈਂਟ ਬਾਰੇ ਵੀ ਲਏ ਗਏ ਵੱਡੇ ਫ਼ੈਸਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਿਹਾਰ ਤੋਂ 'ਗੋਲ਼ੀ-ਸਿੱਕਾ' ਲਿਆ ਕੇ ਪੰਜਾਬ 'ਚ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਹਥਿਆਰਾਂ ਸਣੇ 2 ਕਾਬੂ
NEXT STORY