ਬਠਿੰਡਾ (ਵਰਮਾ)- ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਕਾਰ ਸਵਾਰ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਬਠਿੰਡਾ ਦੇ ਰਹਿਣ ਵਾਲੇ ਤਿੰਨ ਨੌਜਵਾਨ ਵੰਸ਼ ਬਾਂਸਲ, ਰਿੰਕੂ ਕੁਮਾਰ ਅਤੇ ਵੰਸ਼ ਵਧਵਾ ਸਵਿਫਟ ਕਾਰ ਵਿੱਚ ਬਠਿੰਡਾ ਵੱਲ ਆ ਰਹੇ ਸਨ। ਸੰਘਣੀ ਧੁੰਦ ਕਾਰਨ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ 'ਚ ਵੰਸ਼ ਬਾਂਸਲ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਰਿੰਕੂ ਕੁਮਾਰ ਅਤੇ ਵੰਸ਼ ਵਧਵਾ ਗੰਭੀਰ ਜ਼ਖਮੀ ਹੋ ਗਏ।
ਗੰਭੀਰ ਹਾਲਤ ਦੇਖਦੇ ਹੋਏ ਵੰਸ਼ ਵਧਵਾ ਨੂੰ ਡੀ.ਐੱਮ.ਸੀ. ਲੁਧਿਆਣਾ ਰੈਫਰ ਕਰ ਦਿੱਤਾ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਨੌਜਵਾਨ ਵੈਲਫੇਅਰ ਸੋਸਾਇਟੀ ਦੇ ਵਰਕਰਾਂ ਨੇ ਮੌਕੇ 'ਤੇ ਪਹੁੰਚ ਕੇ ਬੜੀ ਮੁਸ਼ੱਕਤ ਨਾਲ ਜ਼ਖਮੀਆਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਆਦੇਸ਼ ਹਸਪਤਾਲ 'ਚ ਦਾਖਲ ਕਰਵਾਇਆ।
ਇਹ ਵੀ ਪੜ੍ਹੋ- ਸੰਘਣੀ ਧੁੰਦ ਕਾਰਨ 2 ਘਰਾਂ 'ਚ ਵਿਛ ਗਏ ਸੱਥਰ, ਜੀਜਾ-ਸਾਲੇ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ
ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਵੰਸ਼ ਵਧਵਾ ਚੰਡੀਗੜ੍ਹ ਯੂਨੀਵਰਸਿਟੀ ਦਾ ਵਿਦਿਆਰਥੀ ਸੀ ਅਤੇ ਆਪਣੇ ਦੋਸਤਾਂ ਨਾਲ ਬਸੰਤ ਪੰਚਮੀ ਦਾ ਤਿਉਹਾਰ ਮਨਾਉਣ ਲਈ ਬਠਿੰਡਾ ਆ ਰਿਹਾ ਸੀ, ਜਿਸ ਦੌਰਾਨ ਸੰਘਣੀ ਧੁੰਦ ਕਾਰਨ ਇਹ ਹਾਦਸਾ ਵਾਪਰ ਗਿਆ।
ਮਾਹਿਰਾਂ ਦਾ ਕਹਿਣਾ ਹੈ ਕਿ ਸੰਘਣੀ ਧੁੰਦ ਕਾਰਨ ਸੜਕ 'ਤੇ ਵਿਜ਼ੀਬਿਲਟੀ ਬੇਹੱਦ ਘੱਟ ਸੀ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ। ਪ੍ਰਸ਼ਾਸਨ ਨੇ ਵਾਹਨ ਚਾਲਕਾਂ ਨੂੰ ਧੁੰਦ ਦੌਰਾਨ ਸਾਵਧਾਨ ਰਹਿਣ ਅਤੇ ਆਪਣੀ ਰਫ਼ਤਾਰ ਨੂੰ ਕਾਬੂ ਵਿੱਚ ਰੱਖਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ- PSPCL ਦਾ ਇਕ ਹੋਰ JE ਹੋਇਆ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PSPCL ਦਾ ਇਕ ਹੋਰ JE ਹੋਇਆ ਗ੍ਰਿਫ਼ਤਾਰ
NEXT STORY