ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਦੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਕੈਬਨਿਟ ਮੰਤਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਈਲ ਜਸਟਿਸ ਬੋਰਡ ਅਧੀਨ ਬਾਲ ਘਰਾਂ ਦੇ ਬੱਚਿਆਂ ਲਈ ਇਹ ਪਹਿਲਕਦਮੀ ਪਹਿਲੀ ਵਾਰ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਾਲ ਘਰਾਂ ਦੇ 14 ਸਾਲ ਤੋਂ ਵੱਧ ਦੀ ਉਮਰ ਦੇ ਬੱਚਿਆਂ ਲਈ ਕੰਪਿਊਟਰ ਕੋਰਸ ਸ਼ੁਰੂ ਕੀਤੇ ਜਾਣਗੇ ਅਤੇ ਛੋਟੇ ਬੱਚਿਆਂ ਲਈ ਕੰਪਿਊਟਰ ਲੈਬਜ਼ ਵੀ ਸ਼ੁਰੂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ- 'ਆਪਰੇਸ਼ਨ ਕਾਸੋ' ਤਹਿਤ ਪੰਜਾਬ ਦੇ ਸਾਰੇ ਰੇਲਵੇ ਸਟੇਸ਼ਨਾਂ 'ਤੇ ਕੀਤੀ ਗਈ ਚੈਕਿੰਗ, 2460 ਲੋਕਾਂ ਦੀ ਲਈ ਗਈ ਤਲਾਸ਼ੀ
ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ ਤੇ ਮੁਫ਼ਤ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਂਦੀਆ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਆਪਰੇਸ਼ਨ ਕਾਸੋ' ਤਹਿਤ ਪੰਜਾਬ ਦੇ ਸਾਰੇ ਰੇਲਵੇ ਸਟੇਸ਼ਨਾਂ 'ਤੇ ਕੀਤੀ ਗਈ ਚੈਕਿੰਗ, 2460 ਲੋਕਾਂ ਦੀ ਲਈ ਗਈ ਤਲਾਸ਼ੀ
NEXT STORY