ਫਰੀਦਕੋਟ/ਮੋਗਾ (ਵੈੱਬ ਡੈਸਕ, ਗੋਪੀ ਰਾਊਕੇ) : ਪੰਜਾਬ ਦੀ ਸਿਆਸਤ 'ਚ ਉਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਸੂਤਰਾਂ ਦੇ ਮੁਤਾਬਕ ਉਨ੍ਹਾਂ ਨੇ ਅੱਜ ਪਿੰਡ ਬਾਦਲ ਸਥਿਤ ਰਿਹਾਇਸ਼ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਘਰ ਵਾਪਸੀ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ 9 ਤੇ 10 ਅਪ੍ਰੈਲ ਲਈ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
ਇੱਥੇ ਇਹ ਖ਼ਾਸ ਤੌਰ 'ਤੇ ਦੱਸਣਯੋਗ ਹੈ ਕਿ ਮੱਖਣ ਬਰਾੜ ਨੇ ਅਜੇ ਸਿਰਫ ਤਿੰਨ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ ਸੀ।
ਇਹ ਵੀ ਪੜ੍ਹੋ : ਪ੍ਰੀਖਿਆਵਾਂ ਹੋ ਗਈਆਂ ਮੁਲਤਵੀ, ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ
ਬਰਾੜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ, ਨੇ ਸੋਸ਼ਲ ਮੀਡੀਆ ਰਾਹੀਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ’ਤੇ ਗੰਭੀਰ ਇਲਜ਼ਾਮ ਲਾਉਂਦਿਆਂ ਪਾਰਟੀ ਛੱਡੀ ਸੀ। ਉਨ੍ਹਾਂ ਇਥੋਂ ਤੱਕ ਕਿਹਾ ਸੀ ਕਿ ਏਜੰਸੀਆਂ ਦੇ ਨੁਮਾਇੰਦੇ ਬਣ ਕੇ ਕੁਝ ਲੋਕ ਪੰਥ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ‘ਚ “ਬੋਲੇ ਸੋ ਨਿਹਾਲ” ਜੈਕਾਰਿਆਂ ‘ਤੇ ਵਿਵਾਦ ‘ਤੇ ਜਥੇਦਾਰ ਗੜਗੱਜ ਦੀ ਪ੍ਰਤੀਕ੍ਰਿਆ
NEXT STORY