ਮੋਹਾਲੀ (ਜਸਬੀਰ ਜੱਸੀ) : ਮੋਹਾਲੀ ਵਿਚਲੇ ਗਮਾਡਾ ਅਤੇ ਪੁੱਡਾ ਦਫ਼ਤਰ 'ਚ ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਸਾਢੇ 11 ਵਜੇ ਈ. ਡੀ. ਦੇ ਅਧਿਕਾਰੀਆਂ ਵੱਲੋਂ ਉਕਤ ਦਫ਼ਤਰਾਂ 'ਚ ਰੇਡ ਕੀਤੀ ਗਈ। ਇਸ ਦੌਰਾਨ ਗਮਾਡਾ ਦੇ ਕੁੱਝ ਅਧਿਕਾਰੀਆਂ ਕੋਲੋਂ ਪੁੱਛਗਿੱਛ ਕੀਤੇ ਜਾਣ ਦੀ ਸੂਚਨਾ ਸਾਹਮਣੇ ਆਈ ਹੈ। ਈ. ਡੀ. ਦੀਆਂ ਟੀਮਾਂ ਵਲੋਂ ਗਮਾਡਾ ਨਾਲ ਸਬੰਧਿਤ ਦਸਤਾਵੇਜ਼ਾਂ ਅਤੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਹੜਤਾਲ ਨੂੰ ਲੈ ਕੇ ਆਈ ਨਵੀਂ ਅਪਡੇਟ

ਇਸ ਗੱਲ ਦਾ ਵੀ ਪਤਾ ਲੱਗਾ ਹੈ ਕਿ ਕੇਂਦਰੀ ਏਜੰਸੀ ਦੇ ਅਧਿਕਾਰੀਆਂ ਨੇ ਗਮਾਡਾ ਦਫ਼ਤਰ ਦੀਆਂ ਕਰੀਬ 3 ਮੰਜ਼ਿਲਾਂ ਨੂੰ ਸੀਲ ਕਰ ਦਿੱਤਾ ਅਤੇ ਉੱਥੇ ਮੌਜੂਦ ਸੀਨੀਅਰ ਅਧਿਕਾਰੀਆਂ ਦੇ ਮੋਬਾਇਲ ਫੋਨ ਵੀ ਆਪਣੇ ਕਬਜ਼ੇ 'ਚ ਲੈ ਲਏ। ਜਾਂਚ ਏਜੰਸੀ ਦੇ ਅਧਿਕਾਰੀਆਂ ਮੁਤਾਬਕ, ਈ.ਡੀ. ਜ਼ਮੀਨ ਐਕਵਾਇਰ ਕਰਨ ਦੇ ਮਾਮਲਿਆਂ, ਨਿੱਜੀ ਰੀਅਲਟਰਾਂ/ਬਿਲਡਰਾਂ ਨੂੰ ਦਿੱਤੇ ਗਏ ਅਣਉਚਿਤ ਲਾਭਾਂ, ਸੀ.ਐੱਲ.ਯੂ. ਮਨਜ਼ੂਰੀਆਂ ਅਤੇ ਸਰਕਾਰੀ ਜਾਇਦਾਦਾਂ ਦੀ ਨਿਲਾਮੀ ਵਿੱਚ ਹੋਈਆਂ ਵੱਡੀਆਂ ਗੜਬੜੀਆਂ ਤੇ ਵਿੱਤੀ ਧਾਂਦਲੀਆਂ ਦੀ ਪੜਤਾਲ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ! ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਪੜ੍ਹੋ ਕਾਰਨ
ਇਸ ਛਾਪੇਮਾਰੀ ਦੌਰਾਨ ਈ. ਡੀ. ਨੇ ਰੇਮੀਗੇਟ ਮਾਮਲੇ ਦੇ ਨਾਲ-ਨਾਲ ਨਿੱਜੀ ਬਿਲਡਰਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਜ਼ਮੀਨ ਦੀ ਵਰਤੋਂ ਬਦਲਣ ਦੀਆਂ ਮਨਜ਼ੂਰੀਆਂ ਦੇਣ ਦੇ ਰਿਕਾਰਡ ਜ਼ਬਤ ਕਰ ਲਏ ਹਨ। ਸੀ. ਐੱਲ. ਯੂ. ਘਪਲੇ 'ਚ ਈ. ਡੀ. ਵੱਲੋਂ ਪਹਿਲਾਂ ਹੀ ਤਿੰਨ ਬਿਲਡਰਾਂ ਖ਼ਿਲਾਫ਼ ਜਾਂਚ ਸ਼ੁਰੂ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਪਾਈ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਈ.ਡੀ. ਪਿਛਲੇ ਕੁਝ ਮਹੀਨਿਆਂ ਤੋਂ ਮੋਹਾਲੀ ਅਤੇ ਨਿਊ ਚੰਡੀਗੜ੍ਹ ਖੇਤਰ ਵਿੱਚ ਬਿਲਡਰਾਂ ਤੇ ਗਮਾਡਾ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੋਏ ਕਰੋੜਾਂ ਰੁਪਏ ਦੇ ਸੀ.ਐੱਲ.ਯੂ. ਘਪਲੇ ਅਤੇ ਫ਼ੀਸ ਡਿਫ਼ਾਲਟ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਅੱਜ ਦੀ ਇਸ ਕਾਰਵਾਈ ਨਾਲ ਮੋਹਾਲੀ ਦੇ ਰੀਅਲ ਅਸਟੇਟ ਖੇਤਰ ਅਤੇ ਸਿਆਸੀ ਹਲਕਿਆਂ ’ਚ ਭਾਰੀ ਚਰਚਾ ਛਿੜ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੁਕਾਨਦਾਰਾਂ ਨੂੰ ਇਕ ਹਫ਼ਤੇ ਅੰਦਰ ਦੁਕਾਨਾਂ ਬਾਹਰ ਰੱਖੇ ਸਮਾਨ ਨੂੰ ਚੁੱਕਣ ਦੀ ਹਦਾਇਤ
NEXT STORY