ਅੰਮ੍ਰਿਤਸਰ (ਵੈੱਬ ਡੈਸਕ, ਰਮਨ) : ਅੰਮ੍ਰਿਤਸਰ 'ਚ ਗ੍ਰਨੇਡ ਹਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਮੰਦਰ 'ਚ ਗ੍ਰਨੇਡ ਹਮਲਾ ਕਰਨ ਵਾਲੇ ਦੋਸ਼ੀ ਦਾ ਪੰਜਾਬ ਪੁਲਸ ਵਲੋਂ ਵੱਡਾ ਐਨਕਾਊਂਟਰ ਕੀਤਾ ਗਿਆ ਹੈ, ਜਿਸ ਦੌਰਾਨ ਮੁਲਜ਼ਮ ਦੀ ਮੌਤ ਹੋ ਗਈ। ਇਸ ਬਾਰੇ ਟਵੀਟ ਕਰਦਿਆਂ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਖ਼ੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਪੁਲਸ ਵਲੋਂ ਇਸ ਹਮਲੇ ਦੇ ਦੋਸ਼ੀਆਂ ਨੂੰ ਟਰੈਕ ਕੀਤਾ ਗਿਆ ਸੀ ਅਤੇ ਪੁਲਸ ਥਾਣਾ ਛੇਹਰਟਾ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਸੀ।
ਇਹ ਵੀ ਪੜ੍ਹੋ : NSA ਹਟਾ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! LIST ਆਈ ਸਾਹਮਣੇ
ਖ਼ੁਫ਼ੀਆ ਆਧਾਰ 'ਤੇ ਜਾਂਚ 'ਚ ਦੋਸ਼ੀਆਂ ਦੀ ਪਛਾਣ ਕੀਤੀ ਗਈ। ਪੁਲਸ ਟੀਮਾਂ ਵਲੋਂ ਰਾਜਾਸਾਂਸੀ 'ਚ ਸ਼ੱਕੀਆਂ ਦਾ ਪਤਾ ਲਾਇਆ ਗਿਆ। ਮੁਲਜ਼ਮਾਂ ਨੇ ਗੋਲੀਬਾਰੀ ਕੀਤੀ, ਜਿਸ 'ਚ ਹੌਲਦਾਰ ਗੁਰਪ੍ਰੀਤ ਸਿੰਘ ਜ਼ਖਮੀ ਹੋਏ ਅਤੇ ਇੰਸਪੈਕਟਰ ਅਮਲੋਕ ਸਿੰਘ ਦੀ ਪੱਗ 'ਤੇ ਗੋਲੀ ਲੱਗੀ। ਜਵਾਬੀ ਕਾਰਵਾਈ ਦੌਰਾਨ ਪੁਲਸ ਨੇ ਵੀ ਗੋਲੀਬਾਰੀ ਕੀਤੀ, ਜਿਸ 'ਚ ਮੁਲਜ਼ਮ ਜ਼ਖਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ। ਇਸ ਹਮਲੇ ਦਾ ਦੂਜਾ ਮੁਲਜ਼ਮ ਫ਼ਰਾਰ ਹੋ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ : ਗੰਜੇਪਨ ਦਾ ਇਲਾਜ ਕਰਾਉਣ ਆਏ ਲੋਕਾਂ ਦੇ ਸਿਰ 'ਤੇ ਲਾਈ ਦਵਾਈ, ਜਿਵੇਂ ਹੀ...
ਮੰਦਰ 'ਤੇ ਕੀਤਾ ਸੀ ਗ੍ਰਨੇਡ ਹਮਲਾ
ਦੱਸਣਯੋਗ ਹੈ ਕਿ ਅੰਮ੍ਰਿਤਸਰ ਠਾਕੁਰ ਦੁਆਰਾ ਮੰਦਰ 'ਤੇ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸ਼ੁੱਕਰਵਾਰ ਦੇਰ ਰਾਤ ਗ੍ਰਨੇਡ ਨਾਲ ਹਮਲਾ ਕੀਤਾ ਸੀ। ਇਸ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਕਾਫ਼ੀ ਵਾਇਰਲ ਹੋ ਰਹੀ ਸੀ। ਇਸ ਹਮਲੇ ਤੋਂ ਬਾਅਦ ਇਲਾਕੇ 'ਚ ਪੂਰੀ ਤਰ੍ਹਾਂ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਇਹ ਹਮਲਾ ਦੇਰ ਰਾਤ ਕਰੀਬ 12.35 ਵਜੇ ਹੋਇਆ ਸੀ। ਗ੍ਰਨੇਡ ਹਮਲੇ ਕਾਰਨ ਮੰਦਰ ਦੀ ਪਹਿਲੀ ਮੰਜ਼ਿਲ ਦੀ ਕੰਧ, ਦਰਵਾਜ਼ੇ ਅਤੇ ਸ਼ੀਸ਼ੇ ਨੁਕਸਾਨੇ ਗਏ ਸਨ ਅਤੇ ਪੁਲਸ ਵੱਲੋਂ ਸੀ. ਸੀ. ਟੀ. ਵੀ. ਵੀਡੀਓ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਗ੍ਰਿਫ਼ਤਾਰ
NEXT STORY