ਚੰਡੀਗੜ੍ਹ (ਵੈੱਬ ਡੈਸਕ, ਹਾਂਡਾ) : ਚੰਡੀਗੜ੍ਹ 'ਚ ਪੈਟਰੋਲ-ਡੀਜ਼ਲ ਭਰਵਾਉਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਸ਼ਹਿਰ 'ਚ ਹੁਣ ਵਾਹਨਾਂ 'ਚ ਪੈਟਰੋਲ ਅਤੇ ਡੀਜ਼ਲ ਭਰਵਾਉਣ ਦੀ ਇੱਕ ਹੱਦ ਤੈਅ ਕਰ ਦਿੱਤੀ ਗਈ ਹੈ। ਸ਼ਹਿਰ ਦੇ ਪੈਟਰੋਲ ਪੰਪਾਂ 'ਤੇ ਹੁਣ ਦੋਪਹੀਆ ਵਾਹਨਾਂ (ਬਾਈਕ-ਸਕੂਟੀਆਂ) ਲਈ ਇੱਕ ਦਿਨ 'ਚ ਵੱਧ ਤੋਂ ਵੱਧ 500 ਰੁਪਏ ਅਤੇ ਚਾਰਪਹੀਆ ਵਾਹਨਾਂ (ਕਾਰਾਂ) ਲਈ 1500 ਰੁਪਏ ਤੱਕ ਪੈਟਰੋਲ-ਡੀਜ਼ਲ ਭਰਵਾਉਣ ਦੀ ਹੱਦ ਲਾਗੂ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਲੂ' ਦਾ ਕਹਿਰ ਜਾਰੀ, ਅਗਲੇ 6 ਦਿਨਾਂ ਲਈ ਵੱਡੀ ਚਿਤਾਵਨੀ, ਪੜ੍ਹੋ ਮੌਸਮ ਵਿਭਾਗ ਦਾ ਅਲਰਟ
ਇਹ ਫ਼ੈਸਲਾ ਤੇਲ ਦੀ ਸਪਲਾਈ 'ਚ ਆ ਰਹੀ ਕਮੀ ਦੇ ਮੱਦੇਨਜ਼ਰ ਲਿਆ ਗਿਆ ਹੈ। ਪੈਟਰੋਲ ਪੰਪਾਂ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਪਿਛੋਂ ਸਪਲਾਈ ਘੱਟ ਹੋਣ ਕਾਰਨ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਾਰੇ ਗਾਹਕਾਂ ਨੂੰ ਤੇਲ ਮਿਲ ਸਕੇ। ਇਸ ਸਬੰਧੀ ਪੰਪਾਂ ਦੇ ਬਾਹਰ ਪੋਸਟਰ ਵੀ ਲਗਾ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਜਾਣਕਾਰੀ ਮਿਲ ਸਕੇ ਅਤੇ ਕੋਈ ਦਿੱਕਤ ਨਾ ਆਵੇ।

ਇਹ ਵੀ ਪੜ੍ਹੋ : NEET UG ਦੇ ਲੱਖਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਰੀ-ਐਗਜ਼ਾਮ ਤੋਂ ਪਹਿਲਾਂ NTA ਨੇ ਦਿੱਤਾ ਵੱਡਾ ਤੋਹਫ਼ਾ
ਦੱਸਿਆ ਜਾ ਰਿਹਾ ਹੈ ਕਿ ਇਹ ਨਿਯਮ ਅੱਜ ਤੋਂ ਹੀ ਲਾਗੂ ਕਰ ਦਿੱਤੇ ਗਏ ਹਨ। ਕੁੱਝ ਸਥਾਨਕ ਨਿਵਾਸੀਆਂ ਨੇ ਇਸ ਫ਼ੈਸਲੇ ਦਾ ਸਮਰਥਨ ਕਰਦਿਆਂ ਕਿਹਾ ਹੈ ਕਿ ਤੈਅ ਸੀਮਾ ਹੋਣ ਨਾਲ ਲੋਕ ਤੇਲ ਦੀ ਵਰਤੋਂ ਸੰਜਮ ਨਾਲ ਕਰਨਗੇ, ਜਿਸ ਨਾਲ ਆਮ ਜਨਤਾ ਦਾ ਹੀ ਫ਼ਾਇਦਾ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਗਰਾਤਾ ਰੋਕਣ ਲਈ ਡੰਡਾ ਲੈ ਕੇ ਪਹੁੰਚੀ ਔਰਤ, ਫਿਰ ਪੁਲਸ ਨੇ ਕੀਤੀ ਵੱਡੀ ਕਾਰਵਾਈ
NEXT STORY