ਪਟਿਆਲਾ-ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਜੋ ਦੋਸ਼ੀ ਫੜੇ ਗਏ ਹਨ ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਪੰਜਾਬੀ ਗਾਇਕ ਮਨਕੀਰਤ ਔਲਖ ਵੀ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹਨ।
ਇਹ ਵੀ ਪੜ੍ਹੋ : ਰੂਸ ਦੇ ਰਸਾਇਣਕ ਹਥਿਆਰਾਂ ਦੀ ਵਰਤੋਂ ਕਰਨ ਦਾ ਖ਼ਦਸ਼ਾ 'ਅਸਲ ਖ਼ਤਰਾ' : ਬਾਈਡੇਨ
ਉਨ੍ਹਾਂ ਪੁੱਛਗਿੱਛ ਦੌਰਾਨ ਦੱਸਿਆ ਕਿ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ 2 ਗਰੁੱਪ ਹਨ ਜਿਨ੍ਹਾਂ 'ਚ ਬੰਬੀਹਾ ਗਰੁੱਪ ਅਤੇ ਲੱਕੀ ਪਟਿਆਲਾ ਸ਼ਾਮਲ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਨਕੀਰਤ ਔਲਖ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਸੁਰੱਖਿਆ ਦਾ ਮੁੱਦਾ ਚੁੱਕ ਸਕਦੇ ਹਨ।
ਇਹ ਵੀ ਪੜ੍ਹੋ : ਤਰਨਤਾਰਨ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਲਈ CM ਮਾਨ ਵੱਲੋਂ 4-4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਤਰਨਤਾਰਨ ਹਾਦਸੇ 'ਚ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਨੂੰ CM ਮਾਨ ਵੱਲੋਂ ਆਰਥਿਕ ਮਦਦ ਦਾ ਐਲਾਨ
NEXT STORY