ਨੈਸ਼ਨਲ ਡੈਸਕ – ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਨਾਲ ਸਬੰਧਤ ਅੱਤਵਾਦੀ ਕਰਨਵੀਰ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਇੱਕ ਗੁਪਤ ਕਾਰਵਾਈ ਤਹਿਤ ਉਸਨੂੰ ਗ੍ਰਿਫ਼ਤਾਰ ਕੀਤਾ। ਇਸ ਵੇਲੇ ਉਸਦੀ ਪੁੱਛਗਿੱਛ ਚੱਲ ਰਹੀ ਹੈ ਤੇ ਇਸ ਗ੍ਰਿਫ਼ਤਾਰੀ ਤੋਂ ਅੱਤਵਾਦੀ ਨੈੱਟਵਰਕ ਨਾਲ ਸਬੰਧਤ ਕਈ ਮਹੱਤਵਪੂਰਨ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ...ਵੱਡੀ ਖ਼ਬਰ : ਹਰਿਦੁਆਰ ਦੇ ਮਨਸਾ ਦੇਵੀ ਮੰਦਰ 'ਚ ਮਚੀ ਭਾਜੜ, 6 ਸ਼ਰਧਾਲੂਆਂ ਦੀ ਮੌਤ
ਜ਼ਿਕਰਯੋਗ ਹੈ ਕਿ ਕਰਨਵੀਰ 'ਤੇ 7 ਅਪਰੈਲ 2025 ਨੂੰ ਪੰਜਾਬ ਦੇ ਬਟਾਲਾ ਦੇ ਕਿਲਾ ਲਾਲ ਸਿੰਘ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਵਿਚ ਸ਼ਾਮਲ ਹੋਣ ਦੇ ਦੋਸ਼ ਹਨ। ਇਹ ਹਮਲਾ ਬਹੁਤ ਗੰਭੀਰ ਸੀ, ਜਿਸ ਦੌਰਾਨ ਥਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਸੁਰੱਖਿਆ ਏਜੰਸੀਆਂ ਦੇ ਅਨੁਸਾਰ ਕਰਨਵੀਰ ਸਿੰਘ ਪੰਜਾਬ 'ਚ ਅੱਤਵਾਦੀ ਘਟਨਾਵਾਂ ਵਿੱਚ ਸ਼ਾਮਲ ਸੀ ਤੇ ਲੰਬੇ ਸਮੇਂ ਤੋਂ ਫਰਾਰ ਸੀ।
ਪੁਲਸ ਦੇ ਅਨੁਸਾਰ ਇਹ ਹਮਲਾ ਖਾਲਿਸਤਾਨੀ ਤੱਤਾਂ ਵੱਲੋਂ ਭਾਰਤ ਵਿਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਸੀ। ਇਸ ਤੋਂ ਪਹਿਲਾਂ 23 ਜੁਲਾਈ ਨੂੰ ਵੀ ਦਿੱਲੀ ਪੁਲਸ ਨੇ ਬਬਬਰ ਖਾਲਸਾ ਇੰਟਰਨੈਸ਼ਨਲ ਦੇ ਹੋਰ ਇਕ ਅੱਤਵਾਦੀ ਆਕਾਸ਼ਦੀਪ ਨੂੰ ਗ੍ਰਿਫਤਾਰ ਕੀਤਾ ਸੀ। ਆਕਾਸ਼ਦੀਪ ਵੀ 7 ਅਪਰੈਲ ਦੇ ਗ੍ਰੇਨੇਡ ਹਮਲੇ ਵਿੱਚ ਸਿੱਧਾ ਸ਼ਾਮਿਲ ਸੀ ਅਤੇ ਉਸ ਉੱਤੇ ਹਥਿਆਰਾਂ ਦੀ ਤਸਕਰੀ ਕਰਨ ਦੇ ਵੀ ਦੋਸ਼ ਹਨ। ਦੂਜੇ ਪਾਸੇ ਭਾਰਤ ਵੱਲੋਂ ਵਿਦੇਸ਼ਾਂ 'ਚ ਛੁਪੇ ਖਾਲਿਸਤਾਨੀ ਅੱਤਵਾਦੀਆਂ ਖਿਲਾਫ ਮੁਹਿੰਮ ਵੀ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਦੇ ਮਾਮਲੇ ’ਚ ਆਇਆ ਨਵਾਂ ਮੋੜ, ਹੁਣ ਪੁੱਤ ਦੀਆਂ...
NEXT STORY