ਪਟਿਆਲਾ/ਨਾਭਾ (ਰਾਹੁਲ) : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹਜ਼ੂਰ ਜਸਦੀਪ ਸਿੰਘ ਗਿੱਲ ਨਾਭਾ ਦੇ ਡੇਰਾ ਬਿਆਸ ਵਿਖੇ ਪਹੁੰਚੇ। ਸੰਗਤ ਨੂੰ ਦਰਸ਼ਨ ਦੇਣ ਤੋਂ ਬਾਅਦ ਉਹ ਨਾਭਾ ਦੇ ਇਤਿਹਾਸਿਕ ਹੀਰਾ ਮਹਿਲ ਵਿਖੇ ਰਾਣੀ ਪ੍ਰੀਤੀ ਸਿੰਘ ਵੰਸ਼ਜ ਮਹਾਰਾਜਾ ਹੀਰਾ ਸਿੰਘ ਦੇ ਮਹਿਲ ਪਹੁੰਚੇ ਅਤੇ ਉਨ੍ਹਾਂ ਨੇ ਮਹਿਲ ਦਾ ਦੌਰਾ ਕੀਤਾ। ਬਾਬਾ ਗੁਰਿੰਦਰ ਸਿੰਘ ਢਿਲੋਂ ਹੀਰਾ ਮਹਿਲ ਵਿਚ ਕਰੀਬ 2 ਘੰਟੇ ਰਹੇ। ਇਸ ਮੌਕੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਇਸ ਮੌਕੇ ਰਾਣੀ ਪ੍ਰੀਤੀ ਸਿੰਘ ਅਤੇ ਵਿਧਾਇਕ ਦੇਵਮਾਨ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਹੈ। ਪਹਿਲੀ ਵਾਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਭਾ ਪਹੁੰਚੇ ਹਨ।
ਇਹ ਵੀ ਪੜ੍ਹੋ : ਐਕਸ਼ਨ ਮੋਡ ਵਿਚ ਬਿਜਲੀ ਵਿਭਾਗ, ਪੰਜਾਬ ਭਰ ਵਿਚ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਇਸ ਮੌਕੇ 'ਤੇ ਸੰਗਤਾਂ ਵਿਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਸੰਗਤਾਂ ਦੂਰੋਂ-ਦੂਰੋਂ ਡੇਰਾ ਮੁਖੀ ਦੇ ਦਰਸ਼ਨ ਕਰਨ ਲਈ ਵਿਸ਼ੇਸ਼ ਤੌਰ 'ਤੇ ਪਹੁੰਚੀਆਂ ਹੋਈਆਂ ਸਨ। ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਹਾਨ ਸ਼ਬਦ ਕੋਸ਼ ਵੀ ਭੇਟ ਕੀਤਾ ਗਿਆ। ਇਸ ਮੌਕੇ ਮਹਾਰਾਜਾ ਹੀਰਾ ਸਿੰਘ ਦੇ ਵੰਸ਼ਜ ਰਾਣੀ ਪ੍ਰੀਤੀ ਸਿੰਘ ਅਤੇ ਉਨ੍ਹਾਂ ਦੇ ਬੇਟੇ ਅਭੈਉਦੇ ਪ੍ਰਤਾਪ ਸਿੰਘ ਨੇ ਕਿਹਾ ਕਿ ਇਕ ਸਾਲ ਪਹਿਲਾਂ ਬਾਬਾ ਜੀ ਨਾਲ ਸਾਡੀ ਮੁਲਾਕਾਤ ਹੋਈ ਸੀ ਅਤੇ ਅਸੀਂ ਬੇਨਤੀ ਕੀਤੀ ਸੀ ਕਿ ਉਹ ਮਹਿਲ ਵਿਚ ਜ਼ਰੂਰ ਆਉਣ ਅਤੇ ਅੱਜ ਉਹ ਹੀਰਾ ਮਹਿਲ ਵਿਚ ਪਹੁੰਚੇ ਹਨ।
ਇਹ ਵੀ ਪੜ੍ਹੋ : ਤਰਨਤਾਰਨ ਦੇ ਕਸਬਾ ਝਬਾਲ 'ਚ ਦਹਿਸ਼ਤ, ਡਰਦੇ ਘਰਾਂ 'ਚੋਂ ਬਾਹਰ ਨਹੀਂ ਨਿਕਲ ਰਹੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਲਯੁਗੀ ਪਿਓ ਨੇ 11 ਸਾਲ ਦੀ ਧੀ ਨਾਲ ਟੱਪੀਆਂ ਹੱਦਾਂ, ਅਦਾਲਤ ਨੇ ਸੁਣਾਈ ਸਖ਼ਤ ਸਜ਼ਾ
NEXT STORY