ਚੰਡੀਗੜ੍ਹ (ਵੈੱਬ ਡੈਸਕ, ਵਾਰਤਾ) : ਪੰਜਾਬ ਦੇ ਜਲੰਧਰ ਅਤੇ ਅੰਮ੍ਰਿਤਸਰ ਸ਼ਹਿਰਾਂ 'ਚ ਮੰਗਲਵਾਰ ਰਾਤ ਨੂੰ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਮੁੱਖ ਦਫ਼ਤਰਾਂ ਦੇ ਨੇੜੇ ਹੋਏ ਉੱਚ ਤੀਬਰਤਾ ਵਾਲੇ ਆਈ. ਈ. ਡੀ. ਧਮਾਕਿਆਂ ਤੋਂ ਬਾਅਦ ਪੂਰੇ ਸੂਬੇ 'ਚ ਵਿਆਪਕ ਸੁਰੱਖਿਆ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਹਾਲਾਂਕਿ ਇਨ੍ਹਾਂ ਦੋਹਰੇ ਧਮਾਕਿਆਂ 'ਚ ਕਿਸੇ ਦੇ ਹਤਾਹਤ ਹੋਣ ਦੀ ਕੋਈ ਖ਼ਬਰ ਨਹੀਂ ਹੈ। ਸੂਤਰਾਂ ਦੇ ਮੁਤਾਬਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਆਰਮੀ (KLA) ਨੇ ਜਲੰਧਰ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਸੰਗਠਨ ਨੇ ਵਿਸ਼ੇਸ਼ ਤੌਰ 'ਤੇ ਇੱਕ ਸੀਨੀਅਰ ਬੀ. ਐੱਸ. ਐੱਫ. ਅਧਿਕਾਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਵੀ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ ਪੈ ਗਿਆ ਵੱਡਾ ਪੰਗਾ
ਇਸ ਸਬੰਧੀ ਇਕ ਪੋਸਟ ਵੀ ਵਾਇਰਲ ਹੋ ਰਹੀ ਹੈ, ਜਿਸ 'ਚ ਇਨ੍ਹਾਂ ਧਮਾਕਿਆਂ ਦੀ ਜ਼ਿੰਮੇਵਾਰੀ ਖ਼ਾਲਿਸਤਾਨੀ ਲਿਬਰੇਸ਼ਨ ਆਰਮੀ ਵਲੋਂ ਲਈ ਦੱਸੀ ਜਾ ਰਹੀ ਹੈ, ਹਾਲਾਂਕਿ 'ਜਗਬਾਣੀ' ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ। ਦੱਸਣਯੋਗ ਹੈ ਕਿ ਬੀਤੀ ਸ਼ਾਮ ਪਹਿਲਾ ਧਮਾਕਾ ਜਲੰਧਰ ਦੇ ਪੀ. ਏ. ਪੀ. ਚੌਂਕ ਦੇ ਨੇੜੇ 7:57 ਵਜੇ ਹੋਇਆ, ਜਿੱਥੇ ਫੁੱਟਪਾਥ 'ਤੇ ਖੜ੍ਹੇ ਇੱਕ ਐਕਟਿਵਾ ਸਕੂਟਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ : ਮੌਸਮ ਵਿਭਾਗ ਵਲੋਂ ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
ਇਸ ਤੋਂ ਕੁੱਝ ਘੰਟਿਆਂ ਬਾਅਦ ਰਾਤ ਕਰੀਬ 11:00 ਵਜੇ ਅੰਮ੍ਰਿਤਸਰ 'ਚ ਬੀ. ਐੱਸ. ਐੱਫ. ਖਾਸਾ ਕੈਂਪ ਦੇ ਗੇਟ ਨੰਬਰ-5 ਅਤੇ 6 ਦੇ ਬਾਹਰ ਦੂਜਾ ਧਮਾਕਾ ਹੋਇਆ। ਪੁਲਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਲੰਧਰ ਤੋਂ ਬਾਅਦ ਅੰਮ੍ਰਿਤਸਰ 'ਚ ਧਮਾਕਾ, ਕੰਬਿਆ ਆਰਮੀ ਕੈਂਪ, CCTV ਵੀਡੀਓ ਆਈ ਸਾਹਮਣੇ
NEXT STORY