ਚੰਡੀਗੜ੍ਹ (ਮਨਪ੍ਰੀਤ) : ਚੰਡੀਗੜ੍ਹ ਪ੍ਰਸ਼ਾਸਨ ਨੇ ਆਬਕਾਰੀ ਨੀਤੀ 2026-27 ਤਹਿਤ ਸ਼ਹਿਰ ਦੇ ਸਾਰੇ 97 ਸ਼ਰਾਬ ਦੇ ਠੇਕਿਆਂ ਦੀ ਸਫ਼ਲ ਨਿਲਾਮੀ ਕਰਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਪਿਛਲੇ ਇਕ ਦਹਾਕੇ ’ਚ ਇਹ ਪਹਿਲਾ ਮੌਕਾ ਹੈ, ਜਦੋਂ ਸਾਰੇ ਠੇਕਿਆਂ ਦੀ ਅਲਾਟਮੈਂਟ ਇੱਕੋ ਵਾਰ ਮੁਕੰਮਲ ਹੋਈ ਹੈ। ਨਿਲਾਮੀ ਦੌਰਾਨ ਮਿਲੇ ਭਰਵੇਂ ਹੁੰਗਾਰੇ ਕਾਰਨ ਪ੍ਰਸ਼ਾਸਨ ਨੂੰ 453.05 ਕਰੋੜ ਰੁਪਏ ਦੇ ਰਾਖਵੇਂ ਮੁੱਲ ਦੇ ਮੁਕਾਬਲੇ 563.78 ਕਰੋੜ ਰੁਪਏ ਦੀ ਰਿਕਾਰਡ ਬੋਲੀ ਪ੍ਰਾਪਤ ਹੋਈ ਹੈ। ਨਿਲਾਮੀ ਰਾਹੀਂ ਪ੍ਰਾਪਤ ਹੋਈ ਰਕਮ ਰਾਖਵੇਂ ਮੁੱਲ ਨਾਲੋਂ 110.73 ਕਰੋੜ ਰੁਪਏ ਵੱਧ ਹੈ, ਜੋ ਕਰੀਬ 24.44 ਫ਼ੀਸਦੀ ਦਾ ਵਾਧਾ ਦਰਸਾਉਂਦੀ ਹੈ। ਪ੍ਰਸ਼ਾਸਨ ਨੇ ਇਸ ਨੂੰ ਆਪਣੀਆਂ ਪਾਰਦਰਸ਼ੀ ਤੇ ਵਪਾਰਕ ਪੱਖੋਂ ਅਨੁਕੂਲ ਨੀਤੀਆਂ 'ਤੇ ਕਾਰੋਬਾਰੀ ਵਰਗ ਦੇ ਵਿਸ਼ਵਾਸ ਦੀ ਮੋਹਰ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ : AC 'ਚ ਹੋਇਆ ਵੱਡਾ ਧਮਾਕਾ, 25 ਸਾਲਾ ਮਕੈਨਿਕ ਦੀ ਮੌਤ, ਪੂਰੇ ਇਲਾਕੇ 'ਚ ਮਚਿਆ ਹੜਕੰਪ
ਇਹ ਹੁਣ ਤੱਕ ਦਾ ਸਭ ਤੋਂ ਵੱਧ ਆਬਕਾਰੀ ਮਾਲੀਆ ਯਕੀਨੀ ਬਣਾਉਣ ਵਾਲਾ ਕਦਮ ਮੰਨਿਆ ਜਾ ਰਿਹਾ ਹੈ। ਆਬਕਾਰੀ ਵਿਭਾਗ ਨੇ ਸਾਲ 2026-27 ਲਈ 1,000 ਕਰੋੜ ਰੁਪਏ ਦਾ ਮਾਲੀਆ ਟੀਚਾ ਨਿਰਧਾਰਿਤ ਕੀਤਾ ਹੈ। ਨਿਲਾਮੀ ਤੋਂ ਮਿਲੀ ਰਿਕਾਰਡ ਆਮਦਨ ਨੂੰ ਇਸ ਟੀਚੇ ਵੱਲ ਇਕ ਵੱਡੀ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ। ਵਿਭਾਗ ਅਨੁਸਾਰ 31 ਮਈ 2026 ਤੱਕ 199.78 ਕਰੋੜ ਰੁਪਏ ਦੀ ਮਾਲੀਆ ਵਸੂਲੀ ਹੋ ਚੁੱਕੀ ਹੈ, ਜੋ ਸਲਾਨਾ ਟੀਚੇ ਦਾ ਕਰੀਬ 20 ਫ਼ੀਸਦੀ ਬਣਦੀ ਹੈ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਦਿੱਤੀ ਗਈ ਜ਼ਰੂਰੀ ਸਲਾਹ, ਅਪਲਾਈ ਕਰਨ ਵੇਲੇ...
ਪ੍ਰਸ਼ਾਸਨ ਦਾ ਕਹਿਣਾ ਹੈ ਕਿ ਨਿਲਾਮੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਨਿਰਪੱਖ ਅਤੇ ਮੁਕਾਬਲੇਬਾਜ਼ੀ ਵਾਲੇ ਢੰਗ ਨਾਲ ਕਰਵਾਈ ਗਈ। ਇਸ ਤੋਂ ਪ੍ਰਾਪਤ ਹੋਣ ਵਾਲਾ ਵਾਧੂ ਮਾਲੀਆ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਹੋਰ ਰਫ਼ਤਾਰ ਦੇਵੇਗਾ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਅਤੇ ਆਬਕਾਰੀ ਕੁਲੈਕਟਰ ਪ੍ਰਦੁਮਨ ਸਿੰਘ ਦੀ ਅਗਵਾਈ ਹੇਠ ਪੂਰੀ ਹੋਈ ਇਸ ਪ੍ਰਕਿਰਿਆ ਨੂੰ ਪ੍ਰਸ਼ਾਸਨ ਦੀ ਇੱਕ ਵੱਡੀ ਵਿੱਤੀ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਨਿਲਾਮੀ ’ਚ ਹਿੱਸਾ ਲੈਣ ਵਾਲੇ ਸਾਰੇ ਬੋਲੀਕਾਰਾਂ ਦਾ ਧੰਨਵਾਦ ਕਰਦਿਆਂ ਨਿਯਮਾਂ ਦੀ ਪਾਲਣਾ ਅਤੇ ਜ਼ਿੰਮੇਵਾਰ ਵਪਾਰਕ ਮਾਹੌਲ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ ਹੈ।
1,000 ਕਰੋੜ ਦੇ ਟੀਚੇ ਵੱਲ ਵੱਡਾ ਕਦਮ
ਆਬਕਾਰੀ ਵਿਭਾਗ ਨੇ ਸਾਲ 2026-27 ਲਈ 1,000 ਕਰੋੜ ਰੁਪਏ ਦਾ ਮਾਲੀਆ ਟੀਚਾ ਰੱਖਿਆ ਹੈ। 31 ਮਈ 2026 ਤੱਕ ਵਿਭਾਗ 199.78 ਕਰੋੜ ਰੁਪਏ ਦੀ ਵਸੂਲੀ ਕਰ ਚੁੱਕਾ ਹੈ, ਜੋ ਕੁੱਲ ਟੀਚੇ ਦਾ ਕਰੀਬ 20 ਫ਼ੀਸਦੀ ਬਣਦਾ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਨਿਲਾਮੀ ਤੋਂ ਮਿਲੀ ਰਿਕਾਰਡ ਆਮਦਨ ਨਾਲ ਇਸ ਵਿੱਤੀ ਸਾਲ ਦੌਰਾਨ ਮਾਲੀਆ ਇਕੱਠਾ ਕਰਨ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ ਅਤੇ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ ਨੂੰ ਵੀ ਵੱਡਾ ਹੁਲਾਰਾ ਮਿਲੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ ਮਾਰੀਆਂ ਗੋਲ਼ੀਆਂ
NEXT STORY