ਪਟਿਆਲਾ : ਪੀ. ਆਰ. ਟੀ. ਸੀ. ਦੇ ਬੇੜੇ ਵਿਚ ਜਲਦੀ ਹੀ ਨਵੀਂਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਇਸ ਸੰਬੰਧੀ ਅਧਿਕਾਰੀਆਂ ਨੂੰ ਬਕਾਇਦਾ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਪੀ. ਆਰ. ਟੀ. ਸੀ. ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿਚ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਅਧਿਕਾਰੀਆਂ ਨੂੰ ਪੀਆਰਟੀਸੀ ਦੇ ਬੇੜੇ ਵਿਚ ਨਵੀਆਂ ਬੱਸਾਂ ਪਾਉਣ ਦਾ ਅਮਲ ਸ਼ੁਰੂ ਕਰਨ ਲਈ ਆਖਿਆ ਹੈ। ਇਸ ਮੌਕੇ ਜੁਲਾਈ 2023 ਤੋਂ ਸਤੰਬਰ 2023 ਦੇ ਮੁਕਾਬਲੇ ਜੁਲਾਈ 2024 ਤੋਂ ਸਤੰਬਰ 2024 ਤੱਕ ਦੀ ਭੌਤਿਕ ਅਤੇ ਵਿੱਤੀ ਕਾਰਗੁਜ਼ਾਰੀ ਦੀ ਤੁਲਨਾ ਕਰਦਿਆਂ ਚੇਅਰਮੈਨ ਹਡਾਣਾ ਨੇ ਕਿਹਾ ਕਿ ਅਦਾਰਾ ਪਹਿਲਾਂ ਨਾਲੋਂ ਆਰਥਿਕ ਪੱਖੋਂ ਮਜ਼ਬੂਤ ਹੈ। ਇਸ ਮੌਕੇ ਐੱਮਡੀ ਬਿਕਰਮਜੀਤ ਸਿੰਘ ਸ਼ੇਰਗਿੱਲ, ਏਐੱਮਡੀ ਨਵਦੀਪ ਕੁਮਾਰ, ਆਰਟੀਓ ਨਮਨ ਮੜਕਨ, ਡੀਸੀਐੱਫਏ ਫਾਈਨਾਂਸ ਕੁਲਦੀਪ ਕੌਰ ਸਣੇ ਚਰਨਜੀਤ ਸਿੰਘ ਧਾਲੀਵਾਲ ਤੇ ਰਾਜਿੰਦਰ ਸਿੰਘ ਰਿਹਾਲ, ਜੀਐੱਮ ਐਡਮਿਨ ਰਮਨ ਸ਼ਰਮਾ, ਐਕਸੀਅਨ ਜਤਿੰਦਰਪਾਲ ਸਿੰਘ ਗਰੇਵਾਲ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ, ਇਸ ਦਿਨ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਇਸ ਦੌਰਾਨ ਹਡਾਣਾ ਨੇ ਕਿਹਾ ਕਿ ਮੀਟਿੰਗ ਦੌਰਾਨ ਸੁਪਰਵਾਈਜ਼ਰ ਅਫ਼ਸਰਾਂ ਦੀ ਘਾਟ ਸਬੰਧੀ ਗੱਲਬਾਤ ਹੋਈ। ਇਸ ਤੋਂ ਇਲਾਵਾ ਵਿਭਾਗ ਵਿਚਲੀਆਂ ਕੰਮ ਕਰਦੀਆਂ ਮਾਨਵਸ਼ਕਤੀਆਂ, ਸਿੱਧਾ ਠੇਕਾ ਆਧਾਰ ’ਤੇ ਕੰਮ ਕਰਦੇ ਡਰਾਈਵਰ, ਕੰਡਕਟਰ ਦੇ ਰਾਤਰੀ ਭੱਤੇ ਵਿਚ ਵਾਧਾ ਕਰਨ ਸਬੰਧੀ, ਰੈਗੂਲਰ ਕਰਮਚਾਰੀਆਂ ਤੇ ਅਧਿਕਾਰੀਆਂ ਦੇ 6ਵੇਂ ਪੰਜਾਬ ਤਨਖਾਹ ਕਮਿਸ਼ਨ ਅਧੀਨ ਜਨਵਰੀ 2016 ਤੋਂ 30 ਜੂਨ 2021 ਤੱਕ ਸੋਧੀ ਤਨਖਾਹ ਦੇ ਏਰੀਅਰ ਬਾਰੇ ਚਰਚਾ ਹੋਈ। ਇਸ ਦੇ ਨਾਲ ਹੀ ਪੈਨਸ਼ਨ, ਫੈਮਿਲੀ ਪੈਨਸ਼ਨ ਆਦਿ ਵਾਲੇ ਕੇਸਾਂ ਦੇ ਰੁਕੇ ਹੋਏ ਏਰੀਅਰ ਨੂੰ ਜਲਦ ਬਹਾਲ ਕਰਨ ਬਾਰੇ ਚਰਚਾ ਹੋਈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਅਦਾਰੇ ਵੱਲੋਂ ਇਕ ਮੁਲਾਜ਼ਮ ਦੀ ਮੌਤ ਮਗਰੋਂ ਪੀੜਤ ਪਰਿਵਾਰ ਨੂੰ 40 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
25 ਤੋਂ 27 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ! ਪੜ੍ਹ ਲਓ ਪੂਰੀ ਖ਼ਬਰ
NEXT STORY