ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਮੌਸਮ ਖ਼ੁਸ਼ਕ ਰਹਿਣ ਦੇ ਆਸਾਰ ਹਨ। ਵਿਭਾਗ ਵਲੋਂ ਅਗਲੇ 7 ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।। ਉੱਥੇ ਹੀ ਪਹਾੜਾਂ 'ਚ ਬਰਫ਼ਬਾਰੀ ਅਤੇ ਮੀਂਹ ਦੇ ਆਸਾਰ ਹਨ, ਜਿਸ ਨਾਲ ਪੰਜਾਬ 'ਚ ਦਸੰਬਰ ਮਹੀਨੇ ਹੱਡ ਚੀਰਵੀਂ ਠੰਡ ਪੈ ਸਕਦੀ ਹੈ।
ਇਹ ਵੀ ਪੜ੍ਹੋ : CM ਮਾਨ ਨੇ ਵਿਸ਼ਵ ਬੈਂਕ ਤੋਂ ਮੰਗੀ ਮਦਦ, ਜਾਣੋ ਕੀ ਹੈ ਪੂਰਾ ਮਾਮਲਾ
ਏਅਰ ਕੁਆਲਿਟੀ ਫਿਰ 200 ਨੂੰ ਪਾਰ
ਮੀਂਹ ਨਾ ਪੈਣ ਕਾਰਨ ਉੱਤਰੀ ਭਾਰਤ ਕਰੀਬ ਡੇਢ ਮਹੀਨੇ ਤੋਂ ਪ੍ਰਦੂਸ਼ਣ ਦੀ ਲਪੇਟ 'ਚ ਹੈ। ਮੀਂਹ ਪੈਣ ਤੋਂ ਬਾਅਦ ਹੀ ਪ੍ਰਦੂਸ਼ਣ ਦਾ ਪੱਧਰ ਘੱਟਣ ਦੀ ਸੰਭਾਵਨਾ ਹੈ। ਪੰਜਾਬ ਦੇ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਏਅਰ ਕੁਆਲਿਟੀ ਇੰਡੈਕਸ (ਏ. ਕਿਊ. ਆਈ.) ਇੱਕ ਵਾਰ ਫਿਰ 200 ਨੂੰ ਪਾਰ ਕਰ ਗਿਆ ਹੈ, ਜਦੋਂ ਕਿ ਹੋਰ ਸ਼ਹਿਰਾਂ ਵਿੱਚ ਇਹ 100 ਤੋਂ 200 ਦੇ ਵਿਚਕਾਰ ਹੈ ਪਰ ਚੰਡੀਗੜ੍ਹ 'ਚ ਕੁੱਝ ਰਾਹਤ ਦੇਖਣ ਨੂੰ ਮਿਲੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸ਼ਹਿਰਾਂ ਨੂੰ ਲੈ ਕੇ ਅਹਿਮ ਖ਼ਬਰ, ਕੈਬਨਿਟ ਮੰਤਰੀ ਨੇ ਕੀਤਾ ਐਲਾਨ
ਹਵਾ ਦੀ ਦਿਸ਼ਾ ਪੱਛਮ ਵੱਲ ਹੋਣ ਕਾਰਨ ਹਵਾ ਪ੍ਰਦੂਸ਼ਣ ਵਿੱਚ ਮਾਮੂਲੀ ਤਬਦੀਲੀ ਆਈ ਹੈ। ਚੰਡੀਗੜ੍ਹ ਵਿੱਚ ਏ. ਕਿਊ. ਆਈ. 200 ਤੋਂ ਹੇਠਾਂ ਬਣਿਆ ਹੋਇਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਨੇ ਵਿਸ਼ਵ ਬੈਂਕ ਤੋਂ ਮੰਗੀ ਮਦਦ, ਜਾਣੋ ਕੀ ਹੈ ਪੂਰਾ ਮਾਮਲਾ
NEXT STORY