ਫਿਰੋਜ਼ਪੁਰ (ਸੁਨੀਲ ਨਾਗਪਾਲ) : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ 'ਚ ਸਮਾਰਟ ਮੀਟਰਾਂ ਵਿੱਚੋਂ ਸਿੰਮ ਕਾਰਡ ਚੋਰੀ ਹੋਣ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਨੇ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਹੈ। ਪਾਕਿਸਤਾਨੀ ਸਰਹੱਦ ਤੋਂ ਸਿਰਫ 2 ਤੋਂ 3 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਪਿੰਡਾਂ-ਟੇਂਡੀਵਾਲਾ, ਚੂੜੀਵਾਲਾ ਅਤੇ ਹਸਤੀਵਾਲਾ 'ਚ ਇਹ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸਰਹੱਦੀ ਇਲਾਕੇ 'ਚ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵੱਧ ਗਈ ਹੈ। ਜਾਣਕਾਰੀ ਅਨੁਸਾਰ ਸਰਹੱਦ ਪਾਰ ਬੈਠੇ ਤਸਕਰ ਅਤੇ ਏਜੰਟ ਸਥਾਨਕ ਨੌਜਵਾਨਾਂ ਨੂੰ ਲਾਲਚ ਦੇ ਕੇ ਦੇਸ਼ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਾਲ ਹੀ ਦੇ ਸਮੇਂ 'ਚ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਵੀ ਵਧੀਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ ਨਵਾਂ ਪੰਗਾ, ਲੱਖਾਂ ਪਰਿਵਾਰ ਹੋ ਰਹੇ ਪ੍ਰਭਾਵਿਤ
ਐੱਸ. ਪੀ. ਡੀ. ਮਨਜੀਤ ਸਿੰਘ ਨੇ ਦੱਸਿਆ ਕਿ ਬਿਜਲੀ ਵਿਭਾਗ ਦੀ ਸ਼ਿਕਾਇਤ 'ਤੇ ਹੁਣ ਤੱਕ 9 ਸਿੰਮ ਕਾਰਡ ਚੋਰੀ ਹੋਣ ਦੇ ਸਬੰਧ 'ਚ ਥਾਣਾ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ, ਬੀ. ਐੱਸ. ਐੱਫ.ਅਤੇ ਹੋਰ ਖ਼ੁਫ਼ੀਆ ਏਜੰਸੀਆਂ ਮਿਲ ਕੇ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਕੀ ਇਨ੍ਹਾਂ ਸਿੰਮਾਂ ਦੀ ਵਰਤੋਂ ਲੋਕੇਸ਼ਨ ਸਾਂਝੀ ਕਰਨ ਜਾਂ ਪਾਕਿਸਤਾਨੀ ਤਸਕਰਾਂ ਨਾਲ ਸੰਪਰਕ ਕਰਨ ਲਈ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ, ਸੂਬਾ ਵਾਸੀਆਂ ਨੂੰ ਪਈ ਵੱਡੀ ਮੁਸੀਬਤ!
ਦੂਜੇ ਪਾਸੇ ਬਿਜਲੀ ਵਿਭਾਗ ਦੇ ਐਕਸੀਅਨ ਰਾਜੀਵ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਸਮਾਰਟ ਮੀਟਰਾਂ 'ਚ ਦੋ ਕੰਪਨੀਆਂ ਦੇ ਸਿੰਮ ਵਰਤੇ ਗਏ ਸਨ, ਜਿਨ੍ਹਾਂ ਵਿੱਚੋਂ ਇੱਕ ਕੰਪਨੀ ਦਾ ਸਿੰਮ ਮੋਬਾਇਲ ਫ਼ੋਨਾਂ 'ਚ ਵੀ ਚੱਲ ਰਿਹਾ ਸੀ। ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਸਿੰਮਾਂ ਦੀ ਮੋਬਾਇਲ 'ਚ ਵਰਤੋਂ 'ਤੇ ਰੋਕ ਲਗਾ ਦਿੱਤੀ ਹੈ। ਪੁਲਸ ਨੂੰ ਉਨ੍ਹਾਂ ਮੋਬਾਇਲ ਫ਼ੋਨਾਂ ਦੇ ਆਈ. ਐੱਮ. ਈ. ਆਈ. ਨੰਬਰ ਵੀ ਸੌਂਪ ਦਿੱਤੇ ਗਏ ਹਨ, ਜਿਨ੍ਹਾਂ 'ਚ ਇਹ ਚੋਰੀ ਕੀਤੇ ਸਿੰਮ ਵਰਤੇ ਗਏ ਸਨ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਭਵਿੱਖ 'ਚ ਸਮਾਰਟ ਮੀਟਰਾਂ ਨਾਲ ਛੇੜਛਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜ਼ਮੀਨ ਦੇ ਸੌਦੇ ’ਚ ਮਾਰੀ 2 ਕਰੋੜ 20 ਲੱਖ ਦੀ ਠੱਗੀ
NEXT STORY