ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਅਤੇ ਹੀਟ ਵੇਵ ਦੀ ਚਿਤਾਵਨੀ ਦਰਮਿਆਨ ਸਕੂਲਾਂ ਵਿਚ ਛੁੱਟੀਆਂ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਪਿਛਲੇ ਸਾਲ ਵਾਂਗ, ਇਸ ਸਾਲ ਵੀ ਸੂਬੇ ਦੇ ਸਕੂਲਾਂ ਵਿਚ ਛੁੱਟੀਆਂ ਮਈ ਵਿਚ ਹੋ ਸਕਦੀਆਂ ਹਨ ਕਿਉਂਕਿ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਅਜਿਹੀ ਸਥਿਤੀ ਵਿਚ, ਪੰਜਾਬ ਸਰਕਾਰ ਮਈ ਵਿਚ ਸਕੂਲੀ ਛੁੱਟੀਆਂ ਦਾ ਐਲਾਨ ਕਰ ਸਕਦੀ ਹੈ। ਮਾਪਿਆਂ ਅਤੇ ਬੱਚਿਆਂ ਦੀਆਂ ਨਜ਼ਰਾਂ ਗਰਮੀਆਂ ਦੀਆਂ ਛੁੱਟੀਆਂ ਦੇ ਐਲਾਨ 'ਤੇ ਟਿਕੀਆਂ ਹੋਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵੱਧ ਰਹੀ ਗਰਮੀ ਅਤੇ ਹੀਟ ਵੇਵ ਦੀ ਚਿਤਾਵਨੀ ਦਰਮਿਆਨ ਸਕੂਲਾਂ ਲਈ ਨਵੇਂ ਹੁਕਮ ਜਾਰੀ
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਸੂਬੇ ਦੇ ਸਾਰੇ ਸਕੂਲਾਂ ਵਿਚ 21 ਮਈ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਇਸ ਵਾਰ ਵੀ ਸਰਕਾਰ ਵੱਧਦੀ ਗਰਮੀ ਨੂੰ ਦੇਖਦਿਆਂ ਮਈ ਦੇ ਦੂਜੇ ਹਫਤੇ ਛੁੱਟੀਆਂ ਕਰ ਸਕਦੀ ਹੈ। ਦੂਜੇ ਪਾਸੇ ਉੱਤਰੀ ਭਾਰਤ ਵਿਚ ਗਰਮੀ ਕਾਰਨ, ਦਿੱਲੀ ਸਰਕਾਰ ਨੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਵੀ ਕੀਤਾ ਹੈ, ਜੋ ਕਿ 11 ਮਈ 2025 ਤੋਂ 30 ਜੂਨ 2025 ਤੱਕ ਚੱਲਣਗੀਆਂ।
ਇਹ ਵੀ ਪੜ੍ਹੋ : ਡ੍ਰਾਈਵਿੰਗ ਲਾਇਸੈਂਸ ਨੂੰ ਲੈ ਕੇ ਪਿਆ ਨਵਾਂ ਪੰਗਾ, ਹੁਣ ਖੜ੍ਹੀ ਹੋਈ ਇਹ ਵੱਡੀ ਪ੍ਰੇਸ਼ਾਨੀ
ਪੰਜਾਬ ਦੇ ਸਕੂਲਾਂ ਲਈ ਐਡਵਾਈਜ਼ਰੀ ਜਾਰੀ
ਪੰਜਾਬ ਵਿਚ ਵੱਧ ਰਹੀ ਗਰਮੀ ਅਤੇ ਭਵਿੱਖ ਵਿਚ ਹੀਟ ਵੇਵ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਕੂਲਾਂ ਲਈ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵਿਭਾਗ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ ਵਿਚ ਆਖਿਆ ਗਿਆ ਹੈ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪਾਣੀ ਪੀਣ ਲਈ ਉਤਸ਼ਾਹਿਤ ਕੀਤਾ ਜਾਵੇ, ਭਾਵੇਂ ਉਨ੍ਹਾਂ ਨੂੰ ਪਿਆਸ ਨਾ ਵੀ ਲੱਗੀ ਹੋਵੇ। ਓ.ਆਰ.ਐੱਸ, ਨਿੰਬੂ ਪਾਣੀ, ਲੱਸੀ ਵਰਗੇ ਘਰੇਲੂ ਤਰਲ ਪਦਾਰਥਾਂ ਦਾ ਸੇਵਨ ਕਰਨ ਲਈ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ। ਬੱਚਿਆਂ ਨੂੰ ਹਲਕੇ ਰੰਗਾਂ ਦੇ, ਢਿੱਲੇ ਅਤੇ ਸੂਤੀ ਕੱਪੜੇ ਪਹਿਨਣ ਦੀ ਸਲਾਹ ਦਿੱਤੀ ਜਾਵੇ। ਧੁੱਪ ਵਿਚ ਬਾਹਰ ਨਿਕਲਦੇ ਸਮੇਂ ਸਿਰ ਢੱਕਣ ਲਈ ਟੋਪੀ, ਕੱਪੜਾ ਜਾਂ ਛੱਤਰੀ ਦੀ ਵਰਤੋਂ ਕੀਤੀ ਜਾਵੇ। ਘਰ ਦੇ ਅੰਦਰ ਜਾਂ ਛਾਂ ਵਿਚ ਰਹੋ: ਦਿਨ ਦੇ ਗਰਮ ਸਮੇਂ ਦੌਰਾਨ (ਖਾਸ ਕਰਕੇ ਦੁਪਹਿਰ 12 ਤੋਂ 3 ਵਜੇ ਤੱਕ) ਬਾਹਰ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ। ਸਰੀਰਕ ਗਤੀਵਿਧੀਆਂ ਜਾਂ ਬਾਹਰੀ ਖੇਡਾਂ ਨੂੰ ਦਿਨ ਦੇ ਠੰਡੇ ਸਮੇਂ, ਯਾਨੀ ਸਵੇਰ ਜਾਂ ਸ਼ਾਮ ਤੱਕ ਮੁਲਤਵੀ ਕੀਤਾ ਜਾਵੇ। ਸਥਾਨਕ ਮੌਸਮ ਦੀ ਜਾਣਕਾਰੀ ਲਈ ਰੇਡੀਓ, ਟੀਵੀ ਜਾਂ ਅਖ਼ਬਾਰ ਸੁਣਨ/ਪੜ੍ਹਨ ਲਈ ਪ੍ਰੇਰਿਤ ਕੀਤਾ ਜਾਵੇ।
ਇਹ ਵੀ ਪੜ੍ਹੋ : Punjab : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਹਿਲਗਾਮ ਪਿੱਛੋਂ ਦਹਿਲ ਜਾਣਾ ਸੀ ਪੰਜਾਬ, 4 ਕਿੱਲੋ ਤੋਂ ਵੱਧ RDX ਸਮੇਤ ਹਥਿਆਰਾਂ ਦਾ ਜ਼ਖੀਰਾ ਬਰਾਮਦ
NEXT STORY