ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ ਲੈ ਕੇ 15 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਕ ਮਾਰਚ ਨੂੰ ਰਾਜਪਾਲ ਵਲੋਂ ਭਾਸ਼ਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਨਵੀਂ Update, 27 ਫਰਵਰੀ ਤੱਕ ਜਾਰੀ ਹੋਈ ਭਵਿੱਖਬਾਣੀ
4 ਮਾਰਚ ਨੂੰ ਇਸ ਭਾਸ਼ਣ 'ਤੇ ਬਹਿਸ ਹੋਵੇਗੀ। ਇਸ ਤੋਂ ਬਾਅਦ 5 ਮਾਰਚ ਨੂੰ ਪੰਜਾਬ ਦੇ ਅਗਲੇ ਵਰ੍ਹੇ ਦਾ ਬਜਟ ਪੇਸ਼ ਕੀਤਾ ਜਾਵੇਗਾ। 6 ਮਾਰਚ ਨੂੰ ਬਜਟ 'ਤੇ ਬਹਿਸ ਕੀਤੀ ਜਾਵੇਗੀ। ਇਸ ਤੋਂ ਇਲਾਵਾ 15 ਤਾਰੀਖ਼ ਤੱਕ ਹੋਰ ਬਹੁਤ ਸਾਰੇ ਵਿਧਾਨਿਕ ਕੰਮਕਾਜ ਹੋਣਗੇ।
ਇਹ ਵੀ ਪੜ੍ਹੋ : ਕਿਸਾਨੀ ਅੰਦੋਲਨ ਦੌਰਾਨ 21 ਸਾਲਾ ਨੌਜਵਾਨ ਦੀ ਮੌਤ 'ਤੇ ਭੜਕੇ ਰਾਜਾ ਵੜਿੰਗ, ਆਖੀਆਂ ਵੱਡੀਆਂ ਗੱਲਾਂ (ਵੀਡੀਓ)
ਜੇਕਰ ਹੋਰ ਵੀ ਕੋਈ ਕੰਮਕਾਰ ਹੋਵੇਗਾ ਤਾਂ ਉਹ ਬਿਜ਼ਨੈੱਸ ਐਡਵਾਈਜ਼ਰੀ ਕਮੇਟੀ ਦੀ ਸਲਾਹ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ [ਚ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਹਰਪਾਲ ਚੀਮਾ ਨੇ ਖਨੌਰੀ ਬਾਰਡਰ 'ਤੇ 21 ਸਾਲਾ ਨੌਜਵਾਨ ਦੀ ਮੌਤ 'ਤੇ ਵੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਉਕਤ ਨੌਜਵਾਨ ਦੇ ਪਰਿਵਾਰ ਨਾਲ ਪੂਰੇ ਸੰਪਰਕ 'ਚ ਹਨ ਅਤੇ ਜਿਸ ਤਰ੍ਹਾਂ ਵੀ ਸਹੀ ਹੋਵੇਗਾ, ਫ਼ੈਸਲਾ ਲਿਆ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਨੌਰੀ ਬਾਰਡਰ 'ਤੇ ਹੋਈ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ 'ਤੇ MP ਪਰਨੀਤ ਕੌਰ ਨੇ ਜਤਾਇਆ ਦੁੱਖ਼ (ਵੀਡੀਓ)
NEXT STORY