ਚੰਡੀਗੜ੍ਹ/ਲੁਧਿਆਣਾ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਗੁਰਦੁਆਰਾ ਗਊਘਾਟ ਸਾਹਿਬ ਨੇੜੇ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਆਪਣੇ ਕਾਰਸੇਵਕਾਂ ਨਾਲ ਪੰਪਿੰਗ ਸਟੇਸ਼ਨ ਦੇ ਬਦਲਵੇਂ ਪ੍ਰਬੰਧਾਂ ਲਈ ਆਰੰਭੇ ਕਾਰਜਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਕਮਿਸ਼ਨਰ ਅਦਿਤਿਆ ਡੇਚਲਵਾਲ, ਨਗਰ ਨਿਗਮ ਐਡੀਸ਼ਨਲ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਡਾ. ਰਵਜੋਤ ਸਿੰਘ ਪਹਿਲੇ ਮੰਤਰੀ ਹੋਣਗੇ ਜੋ ਬੁੱਢੇ ਦਰਿਆ ਦੀ ਪਵਿੱਤਰਤਾ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਵਿਚ ਤਿੰਨ ਵਾਰ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਤਰ੍ਹਾਂ ਆਉਣ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਉਹ ਪੰਜਾਬ ਦੇ ਵਾਤਾਵਰਨ ਨੂੰ ਲੈ ਕੇ ਚਿੰਤਤ ਹਨ ਤੇ ਉਹ ਇਸ ਲਈ ਸੁਹਿਰਦ ਕਦਮ ਚੁੱਕਣਗੇ। ਸੰਤ ਸੀਚੇਵਾਲ ਨੇ ਮੰਤਰੀ ਡਾ. ਰਵਜੋਤ ਸਿੰਘ ਨੂੰ ਦੱਸਿਆ ਕਿ ਪੰਪਿੰਗ ਸਟੇਸ਼ਨ ਦੇ ਬਦਲਵੇਂ ਪ੍ਰਬੰਧਾਂ ਨੂੰ ਲੈ ਕੇ ਜੋ ਕਾਰਜ ਆਰੰਭੇ ਗਏ ਸੀ ਉਹ 70% ਮੁਕੰਮਲ ਹੋ ਚੁੱਕੇ ਹਨ। ਕੁਝ ਦਿਨਾਂ ਵਿਚ ਇੱਥੇ ਮੋਟਰਾਂ ਰੱਖ ਦਿੱਤੀਆਂ ਜਾਣਗੀਆਂ ਤੇ ਸ਼ਹਿਰ ਦਾ ਗੰਦਾ ਪਾਣੀ ਟਰੀਟਮੈਂਟ ਪਲਾਂਟ ਤੱਕ ਪਹੁੰਚਣ ਲੱਗ ਜਾਵੇਗਾ।
ਇਹ ਵੀ ਪੜ੍ਹੋ : ਭਲਕੇ ਖੁੱਲ੍ਹਣਗੇ ਸਕੂਲ ਜਾਂ ਨਹੀਂ? ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਨੂੰ ਲੈ ਕੇ ਵੱਡੀ ਅਪਡੇਟ
ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੁੱਢੇ ਦਰਿਆ ਨੂੰ ਸਾਫ ਕਰਨ ਲਈ ਵਚਨਬੱਧ ਹੈ। ਉਨ੍ਹਾਂ ਸੰਤ ਸੀਚੇਵਾਲ ਵੱਲੋਂ ਆਰੰਭੇ ਕਾਰਜਾਂ ਦੀ ਸ਼ਲਾਂਘਾ ਕਰਦਿਆਂ ਕਿਹਾ ਕਿ ਇਸ ਪੰਪਿੰਗ ਸਟੇਸ਼ਨ ਦੇ ਚੱਲਣ ਨਾਲ ਦਰਿਆ ਵਿਚ ਪ੍ਰਦੂਸ਼ਣ ਨੂੰ ਘੱਟ ਕਰਨ ਵਿਚ ਵੱਡੀ ਮਦਦ ਮਿਲੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਕਾਰਜ ਲਈ ਜੋ ਪ੍ਰਸ਼ਾਸਨ ਵੱਲੋਂ ਪੈਨਲ ਅਤੇ ਬਿਜਲੀ ਕਨੈਕਸ਼ਨ ਦਿੱਤੇ ਜਾਣੇ ਹਨ ਉਹ ਜਲਦ ਤੋਂ ਜਲਦ ਮੁੱਹਈਆ ਕਰਵਾਏ ਜਾਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਵਪਾਰਕ ਅਦਾਰੇ ਦੇ ਰਹਿਣਗੇ ਬੰਦ
ਇਸ ਤੋਂ ਇਲਾਵਾ ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਲੁਧਿਆਣਾ ਸ਼ਹਿਰ ਦੇ ਟਰੀਟਮੈਂਟ ਪਲਾਂਟਾਂ ਦੀ ਅਧਿਕਾਰੀਆਂ ਸਮੇਤ ਕਾਰਗੁਜ਼ਾਰੀ ਵੀ ਦੇਖੀ ਗਈ। ਜੋ ਇੰਡਸਟਰੀ ਦੇ ਅਨਟਰੀਟਡ ਪਾਣੀ ਤੇ ਡੇਅਰੀਆ ਤੋਂ ਆ ਰਹੇ ਗੋਹੇ ਦੇ ਕਾਰਨ ਸਹੀ ਢੰਗ ਨਾਲ ਕੰਮ ਨਹੀਂ ਕਰ ਪਾ ਰਹੇ। ਅਧਿਕਾਰੀਆਂ ਨੂੰ ਆ ਰਹੇ ਇਸ ਅਨਟ੍ਰੀਟਡ ਪਾਣੀ ਨੂੰ ਰੋਕਣ ਦੀਆਂ ਸਖਤ ਹਦਾਇਤਾਂ ਦਿੱਤੀਆਂ ਗਈਆਂ। ਡਾ. ਰਵਜੋਤ ਸਿੰਘ ਤੇ ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਟਰੀਟਮੈਂਟ ਪਲਾਂਟਾਂ ਨੂੰ ਖਰਾਬ ਕਰ ਰਹੀਆਂ ਧਿਰਾਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਕਿਉਂਕਿ ਇਨ੍ਹਾਂ ਟਰੀਟਮੈਂਟ ਪਲਾਂਟਾਂ 'ਤੇ ਲੱਗਣ ਵਾਲਾ ਪੈਸਾ ਲੋਕਾਂ ਦੇ ਟੈਕਸ ਦਾ ਪੈਸਾ ਹੈ, ਜਿਸ ਨੂੰ ਹੁਣ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁਰੂ ਹੋਇਆ ਇਹ ਵੱਡਾ ਪ੍ਰੋਜੈਕਟ, ਘਰਾਂ ਦੇ ਕੂੜੇ ਦਾ ਆਵੇਗਾ ਬਿੱਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਹੱਦ ਨਾਲ ਲੱਗਦੇ 4 ਕਿਲੋਮੀਟਰ ਏਰੀਏ ’ਚ ਡਰੋਨ ਉਡਾਉਣ ’ਤੇ ਪਾਬੰਦੀ
NEXT STORY