ਚੰਡੀਗੜ੍ਹ (ਰੋਹਾਲ) : ਚੰਡੀਗੜ੍ਹ ’ਚ ਸ਼ਰਾਬ ਦੇ ਠੇਕੇ 2 ਅਤੇ 3 ਅਪ੍ਰੈਲ ਨੂੰ ਖੁੱਲ੍ਹੇ ਰਹਿਣਗੇ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 1 ਤੋਂ 3 ਅਪ੍ਰੈਲ ਤੱਕ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮਾਂ 'ਤੇ ਰੋਕ ਲਾ ਦਿੱਤੀ ਹੈ। ਪਿਛਲੇ ਮਹੀਨੇ ਦੇ ਅਖ਼ੀਰ ’ਚ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਵਿੱਤੀ ਸਾਲ ਲਈ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਤੋਂ ਬਾਅਦ ਚੰਡੀਗੜ੍ਹ ਦੇ ਸ਼ਰਾਬ ਵਪਾਰੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਜਬਰ-ਜ਼ਿਨਾਹ ਦੇ ਦੋਸ਼ੀ ਪਾਸਟਰ ਬਜਿੰਦਰ ਸਿੰਘ ਨੂੰ ਉਮਰਕੈਦ ਦੀ ਸਜ਼ਾ (ਵੀਡੀਓ)
ਇਸ ਪਟੀਸ਼ਨ ’ਤੇ ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਤੇ ਸੁਣਵਾਈ ਦੀ ਤਾਰੀਖ਼ 4 ਅਪ੍ਰੈਲ ਤੈਅ ਕੀਤੀ ਗਈ। ਸ਼ਹਿਰ ਦੇ 97 ’ਚੋਂ 96 ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਤੋਂ ਬਾਅਦ ਚੰਡੀਗੜ੍ਹ ਦੇ ਸ਼ਰਾਬ ਵਪਾਰੀਆਂ ਨੇ ਦੋਸ਼ ਲਾਇਆ ਕਿ ਸ਼ਰਾਬ ਦੇ ਠੇਕੇ ਇਕ ਹੀ ਸਮੂਹ ਨੂੰ ਦਿੱਤੇ ਗਏ ਹਨ। ਉਨ੍ਹਾਂ ਦੀ ਦਲੀਲ ਸੀ ਕਿ ਆਬਕਾਰੀ ਨੀਤੀ ’ਚ ਕਿਹਾ ਗਿਆ ਹੈ ਕਿ ਕਿਸੇ ਨੂੰ ਵੀ 10 ਤੋਂ ਵੱਧ ਠੇਕੇ ਨਹੀਂ ਦਿੱਤੇ ਜਾਣੇ ਚਾਹੀਦੇ ਪਰ ਇਕ ਪਰਿਵਾਰ ਨੂੰ ਇਸ ਤੋਂ ਵੱਧ ਠੇਕੇ ਦਿੱਤੇ ਗਏ ਸਨ। ਪਟੀਸ਼ਨ ’ਚ ਇਹ ਵੀ ਦੋਸ਼ ਲਾਇਆ ਗਿਆ ਸੀ ਕਿ ਨਿਲਾਮੀ ’ਚ ਇੱਕੋ ਸਮੂਹ ਦੇ ਸਹਿਯੋਗੀਆਂ ਅਤੇ ਮੁਲਾਜ਼ਮਾਂ ਦੇ ਨਾਂ ’ਤੇ ਠੇਕੇ ਅਲਾਟ ਕੀਤੇ ਗਏ ਸਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚਿੰਤਾ ਭਰੀ ਖ਼ਬਰ! ਹੋਸ਼ ਉਡਾਉਣ ਵਾਲੀ ਰਿਪੋਰਟ ਆਈ ਸਾਹਮਣੇ
ਇਨ੍ਹਾਂ ਦਲੀਲਾਂ ਦੇ ਆਧਾਰ ’ਤੇ ਦਾਇਰ ਪਟੀਸ਼ਨਾਂ ਤੋਂ ਬਾਅਦ ਹਾਈਕੋਰਟ ਨੇ ਸ਼ਹਿਰ ਵਿਚ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਅਤੇ 1 ਤੋਂ 3 ਅਪ੍ਰੈਲ ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਦਿੱਤੇ ਸਨ। ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ। ਸੋਮਵਾਰ ਨੂੰ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਹਾਈਕੋਰਟ ਦੇ 3 ਅਪ੍ਰੈਲ ਤੱਕ ਠੇਕੇ ਬੰਦ ਕਰਨ ਦੇ ਹੁਕਮ ਨੂੰ ਇਹ ਕਹਿੰਦਿਆਂ ਰੱਦ ਕਰ ਦਿੱਤਾ ਕਿ ਠੇਕਿਆਂ ਨੂੰ ਬੰਦ ਰੱਖਣ ਦਾ ਕੋਈ ਆਧਾਰ ਨਹੀਂ ਹੈ। ਇਸ ਫ਼ੈਸਲੇ ਤੋਂ ਬਾਅਦ ਮੰਗਲਵਾਰ 2 ਅਪ੍ਰੈਲ ਤੋਂ ਸ਼ਰਾਬ ਦੇ ਠੇਕੇ ਮੁੜ ਖੁੱਲ੍ਹਣ ਦਾ ਰਸਤਾ ਸਾਫ਼ ਹੋ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਥਿਆਰਬੰਦ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ’ਤੇ ਤਲਵਾਰ ਨਾਲ ਕੀਤਾ ਹਮਲਾ, ਗੁੱਟ ਵੱਢਿਆ
NEXT STORY