ਮਾਨਸਾ (ਮਨਜੀਤ ਕੌਰ) : ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਾਂ ਲਈ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਹੋਏ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜ਼ਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ, ਜਿਸ ਕਾਰਨ ਵਾਰਦਾਤ ਵਿਚ ਵਰਤੇ ਗਏ ਵਾਹਨਾਂ ਨੂੰ ਟਰੇਸ ਕਰਨ ਵਿਚ ਕਾਫੀ ਦਿੱਕਤ ਪੇਸ਼ ਆਉਂਦੀ ਹੈ।
ਇਹ ਵੀ ਪੜ੍ਹੋ : ਗੋਲੀਆਂ ਦੀ ਆਵਾਜ਼ ਨਾਲ ਕੰਬਿਆ ਪੰਜਾਬ ਦਾ ਇਹ ਪਿੰਡ, ਇਕ ਜਨਾਨੀ ਦਾ ਕਤਲ, ਕਈ ਜ਼ਖਮੀ
ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ ਵਾਹਨ ’ਤੇ ਲਗਾ ਕੇ ਹੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਿਯਮਾਂ ਦੀ ਅਣਦੇਖੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਲਗਾਤਾਰ ਦੋ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਟੇਰਿਆਂ ਨਾਲ ਭਿੜਣ ਵਾਲੀ ਔਰਤ ਦਾ ਹੋਇਆ ਸਨਮਾਨ
NEXT STORY