ਜਲੰਧਰ (ਵੈੱਬ ਡੈਸਕ)- ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਅਕਾਲੀ ਦਲ ਨੂੰ ਪੰਜਾਬ ਵਿਚ ਬਸਪਾ ਨਾਲ ਗਠਜੋੜ ਨੂੰ ਲੈ ਕੇ ਵੱਡਾ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ। ਬਸਪਾ ਮੁਖੀ ਮਾਇਆਵਤੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਵੱਡਾ ਐਲਾਨ ਕੀਤਾ ਹੈ, ਜਿੱਥੇ ਉਹ ਅਕਾਲੀ ਦਲ ਨਾਲ ਗਠਜੋੜ ਤੋਂ ਕਿਤੇ ਨਾ ਕਿਤੇ ਕਿਨਾਰਾ ਕਰਦੇ ਹੋਏ ਨਜ਼ਰ ਆ ਰਹੇ ਹਨ।
ਦਰਅਸਲ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਆਪਣੇ 68ਵੇਂ ਜਨਮ ਦਿਨ ਮੌਕੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਬਸਪਾ 2024 ਦੀਆਂ ਲੋਕ ਸਭਾ ਚੋਣਾਂ ਇਕੱਲੇ ਹੀ ਲੜੇਗੀ ਅਤੇ ਜਾਤੀਵਾਦੀ, ਪੂੰਜੀਵਾਦੀ ਅਤੇ ਸੌੜੀ ਸੋਚ ਰੱਖਣ ਵਾਲੀਆਂ ਵਿਰੋਧੀ ਪਾਰਟੀਆਂ ਤੋਂ ਦੂਰੀ ਬਣਾ ਕੇ ਰੱਖੇਗੀ। ਇਹ ਚੋਣ ਕਿਸੇ ਵੀ ਗਠਜੋੜ ਜਾਂ ਪਾਰਟੀ ਨਾਲ ਨਹੀਂ ਲੜੇਗੀ। ਉਨ੍ਹਾਂ ਦੇ ਬਿਆਨ ਤੋਂ ਸਪਸ਼ਟ ਹੁੰਦਾ ਹੈ ਕਿ ਬਸਪਾ ਦਾ ਜਿਹੜੇ-ਜਿਹੜੇ ਸੂਬਿਆਂ ਵਿਚ ਹੋਰਾਂ ਪਾਰਟੀਆਂ ਨਾਲ ਗਠਜੋੜ ਹੈ, ਉਸ ਤੋਂ ਕਿਨਾਰਾ ਕਰਦੇ ਹੋਏ ਨਜ਼ਰ ਆਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਬਸਪਾ ਦਾ ਗਠਜੋੜ ਅਕਾਲੀ ਦਲ ਨਾਲ ਹੈ ਤਾਂ ਕਿਤੇ ਨਾ ਕਿਤੇ ਉਨ੍ਹਾਂ ਵੱਲੋਂ ਦਿੱਤੇ ਗਏ ਬਿਆਨ ਤੋਂ ਸਪੱਸ਼ਟ ਹੁੰਦਾ ਹੈ ਕਿ ਬਸਪਾ ਅਕਾਲੀ ਦਲ ਨਾਲ ਗਠਜੋੜ ਤੋਂ ਕਿਨਾਰਾ ਕਰ ਰਹੇ ਹਨ।
ਇਹ ਵੀ ਪੜ੍ਹੋ : ਗੁ. ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਸ਼ੱਕੀ ਹਾਲਾਤ 'ਚ ਮੌਤ, ਕਮਰੇ 'ਚੋਂ ਮਿਲੀ ਲਾਸ਼, ਦੋ ਭੈਣਾਂ ਦਾ ਸੀ ਇਕਲੌਤਾ ਭਰਾ
ਮਾਇਆਵਤੀ ਨੇ ਕਿਹਾ ਕਿ ਚੋਣਾਂ ਨੂੰ ਲੈ ਕੇ ਇਹ ਗੱਲ ਫਿਰ ਤੋਂ ਸਪੱਸ਼ਟ ਕਰ ਦੇਣਾ ਚਾਹੁੰਦੀ ਹਾਂ ਕਿ ਸਾਡੀ ਪਾਰਟੀ ਦੇਸ਼ ਵਿਚ ਹੋਣ ਵਾਲੀਆਂ ਲੋਕ ਸਭਾ ਗਰੀਬਾਂ, ਅਣਗੌਲੇ ਵਰਗਾਂ ਖਾਸ ਕਰਕੇ ਅਨੁਸੂਚਿਤ ਜਾਤੀ, ਆਦਿਵਾਸੀਆਂ, ਅਤਿ ਪਛੜੇ ਵਰਗਾਂ, ਮੁਸਲਮਾਨਾਂ ਅਤੇ ਹੋਰ ਧਾਰਮਿਕ ਘੱਟ ਗਿਣਤੀ ਸਮਾਜ ਦੇ ਲੋਕਾਂ ਦੇ ਬਲਬੂਤੇ 'ਤੇ ਹੀ ਪੂਰੀ ਤਿਆਰੀ ਅਤੇ ਤਾਕਤ ਨਾਲ ਇਕੱਲੇ ਲੜੇਗੀ।
ਸੂਤਰਾਂ ਦੀ ਮੰਨੀਏ ਤਾਂ ਦੋਵਾਂ ਧਿਰਾਂ ਵਿਚਾਲੇ ਲੰਬੇ ਸਮੇਂ ਤੋਂ ਰਿਸ਼ਤੇ ਸੁਖਾਵੇਂ ਨਹੀਂ ਚੱਲ ਰਹੇ ਸਨ। ਹਾਲਾਂਕਿ ਇਹ ਐਲਾਨ ਅਕਾਲੀ ਦਲ ਲਈ ਕਿਸੇ ਝਟਕੇ ਤੋਂ ਘੱਟ ਨਹੀਂ ਹੈ, ਕਿਉਂਕਿ ਹੁਣ ਤੱਕ ਅਕਾਲੀ ਦਲ ਪਾਰਟੀ ਦਾ ਕਿਸੇ ਵੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਹੋਇਆ ਹੈ। ਉਨ੍ਹਾਂ ਦਾ ਗਠਜੋੜ ਬਸਪਾ ਨਾਲ ਹੀ ਸੀ। ਹਾਲਾਂਕਿ ਦੋਵਾਂ ਪਾਰਟੀਆਂ ਦੇ ਸੂਬਾਈ ਆਗੂਆਂ ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ ਆਇਆ ਹੈ। ਬੀਤੇ ਦਿਨੀਂ ਜਸਬੀਰ ਸਿੰਘ ਗੜੀ ਵੱਲੋਂ ਵੀ ਇਹ ਕਿਹਾ ਜਾ ਰਿਹਾ ਸੀ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਵੱਡੀ ਪਲਾਨਿੰਗ ਚੱਲ ਰਹੀ ਹੈ ਆਉਣ ਵਾਲੇ ਦਿਨਾਂ ਵਿਚ ਪਾਰਟੀ ਵੱਲੋਂ ਵੱਡਾ ਐਲਾਨ ਕਰ ਦਿੱਤਾ ਜਾਵੇਗਾ। ਮਾਇਆਵਤੀ ਦੇ ਐਲਾਨ ਮਗਰੋਂ ਹੁਣ ਪੰਜਾਬ ਦੀ ਸਿਆਸਤ ਇਕ ਵਾਰ ਫਿਰ ਤੋਂ ਭਖ ਗਈ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ ਅੱਜ, ਟ੍ਰੈਫਿਕ ਰਹੇਗੀ ਡਾਇਵਰਟ
ਦੱਸ ਦਈਏ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਵਾਦ ਤੋਂ ਬਾਅਦ ਭਾਜਪਾ ਅਤੇ ਅਕਾਲੀ ਦਲ ਵੱਖ ਹੋ ਗਏ ਸਨ। ਇਸ ਤੋਂ ਬਾਅਦ ਅਕਾਲੀ ਦਲ ਅਤੇ ਬਸਪਾ ਵਿਚਾਲੇ ਗਠਜੋੜ ਹੋ ਗਿਆ। ਦੋਵਾਂ ਪਾਰਟੀਆਂ ਨੇ ਮਿਲ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ, ਜਿਸ ਵਿੱਚ ਅਕਾਲੀ ਦਲ ਨੂੰ ਤਿੰਨ ਅਤੇ ਬਸਪਾ ਨੂੰ ਇਕ ਸੀਟ ਮਿਲੀ ਸੀ ਪਰ ਲੰਬੇ ਸਮੇਂ ਤੋਂ ਉਨ੍ਹਾਂ ਦਾ ਰਿਸ਼ਤਾ ਠੀਕ ਨਹੀਂ ਚੱਲ ਰਿਹਾ ਸੀ। ਇਲਜ਼ਾਮ ਸਨ ਕਿ ਦੋਵਾਂ ਵਿਚਾਲੇ ਮੁਲਾਕਾਤ ਵੀ ਨਹੀਂ ਹੋ ਰਹੀ ਸੀ। ਨਾਲ ਹੀ ਅਕਾਲੀ ਦਲ ਨੇ ਵੀ ਆਪਣੇ ਪ੍ਰੋਗਰਾਮ ਵਿੱਚ ਬਸਪਾ ਆਗੂਆਂ ਨੂੰ ਸ਼ਾਮਲ ਨਹੀਂ ਕੀਤਾ।
ਇਹ ਵੀ ਪੜ੍ਹੋ : ਠੰਡ ਦੇ ਮੱਦੇਨਜ਼ਰ ਲਿਆ ਗਿਆ ਵੱਡਾ ਫ਼ੈਸਲਾ, ਫਿਰ ਤੋਂ ਵਧੀਆਂ ਸਕੂਲਾਂ 'ਚ ਛੁੱਟੀਆਂ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਰੂਹ ਕੰਬਾਊ ਹਾਦਸਾ, ਤਿੰਨ ਲੋਕਾਂ ਦੀ ਮੌਕੇ 'ਤੇ ਮੌਤ, ਕਾਰ ਦੇ ਉੱਡੇ ਪਰਖੱਚੇ
NEXT STORY