ਅੰਮ੍ਰਿਤਸਰ (ਰਮਨ)- ਨਗਰ ਨਿਗਮ ਅੰਮ੍ਰਿਤਸਰ ਨੂੰ ਅੱਜ ਆਪਣਾ ਮੇਅਰ ਮਿਲ ਗਿਆ ਹੈ। ਦੱਸ ਦੇਈਏ ਕਿ ਜਤਿੰਦਰ ਸਿੰਘ ਮੋਤੀ ਭਾਟੀਆ (ਆਪ) ਅੰਮ੍ਰਿਤਸਰ ਦੇ ਮੇਅਰ ਬਣ ਗਏ ਹਨ। ਉੱਥੇ ਹੀ ਪ੍ਰਿਅੰਕਾ ਸ਼ਰਮਾ ਸੀਨੀਅਰ ਮੇਅਰ (ਆਪ) ਅਤੇ ਅਨੀਤਾ ਰਾਣੀ ਡਿਪਟੀ ਮੇਅਰ (ਆਪ) ਵਜੋਂ ਅਹੁਦਾ ਸੰਭਾਲਣਗੇ। ਦੱਸ ਦੇਈਏ ਕਿ ਮੇਅਰ ਦੀ ਚੋਣ ਹੋਣ ਮਗਰੋਂ ਕਾਂਗਰਸ ਆਗੂਆਂ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੇਅਰ ਬਾਰੇ ਕੋਈ ਵੋਟਿੰਗ ਨਹੀਂ ਹੋਈ ਅਤੇ ਸਿੱਧਾ ਹੀ ਮੇਅਰ ਦਾ ਨਾਂ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ ਨਾਕਾਮ, 6 ਖ਼ਤਰਨਾਕ ਮੁਲਜ਼ਮ ਗ੍ਰਿਫ਼ਤਾਰ
ਇੱਥੇ ਇਹ ਵੀ ਦੱਸ ਦੇਈਏ 85 ਵਾਰਡਾਂ ਵਾਲੇ ਅੰਮ੍ਰਿਤਸਰ ਵਿੱਚ ਮੇਅਰ ਲਈ 46 ਕੌਂਸਲਰਾਂ ਦਾ ਬਹੁਮਤ ਜ਼ਰੂਰੀ ਸੀ। ਚੋਣਾਂ ਵਿੱਚ ਕਾਂਗਰਸ ਦੇ ਸਭ ਤੋਂ ਵੱਧ 40 ਕੌਂਸਲਰ ਸਨ। ਆਮ ਆਦਮੀ ਪਾਰਟੀ ਦੇ 24 ਕੌਂਸਲਰ ਜਿੱਤੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ 7 ਆਜ਼ਾਦ ਅਤੇ 2 ਭਾਜਪਾ ਕੌਂਸਲਰਾਂ ਦੀ ਹਮਾਇਤ ਦਾ ਵੀ ਦਾਅਵਾ ਕੀਤਾ ਸੀ। ਕਾਂਗਰਸ ਨੇ ਇੱਕ ਆਜ਼ਾਦ ਦੀ ਹਮਾਇਤ ਦਾ ਦਾਅਵਾ ਕਰਦਿਆਂ 41 ਕੌਂਸਲਰਾਂ ਦੀ ਹਮਾਇਤ ਦਾ ਦਾਅਵਾ ਕੀਤਾ ਸੀ। ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਕਾਂਗਰਸ ਮੇਅਰ ਬਣਾਉਣ 'ਚ ਨਾਕਾਮ ਰਹੀ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਆਵਾਰਾ ਕੁਤਿਆਂ ਨੇ ਬੱਚੇ ਨੂੰ ਨੋਚ-ਨੋਚ ਦਿੱਤੀ ਦਰਦਨਾਕ ਮੌਤ
ਬੁਨਿਆਦੀ ਮੁੱਦਿਆਂ 'ਤੇ ਹੋਵੇਗਾ ਕੰਮ: ਮੋਤੀ ਭਾਟੀਆ
ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਵਿਧਾਇਕਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰਾ ਸਮਰਥਨ ਕੀਤਾ। ਅੰਮ੍ਰਿਤਸਰ ਦੇ ਬੁਨਿਆਦੀ ਮੁੱਦਿਆਂ 'ਤੇ ਪਹਿਲਾਂ ਕੰਮ ਕੀਤਾ ਜਾਵੇਗਾ। ਸ਼ਹਿਰ ਵਿੱਚ ਸਫ਼ਾਈ ਅਤੇ ਸੀਵਰੇਜ ਦਾ ਮਸਲਾ ਜਲਦੀ ਹੱਲ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁ. ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤ ਨਤਮਸਤਕ
NEXT STORY