ਚੰਡੀਗੜ੍ਹ-ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਚੰਡੀਗੜ੍ਹ 'ਚ ਪੰਜਾਬ ਸਕੱਤਰੇਤ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗਾਰਡ ਆਫ਼ ਆਨਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਦਰਮਿਆਨ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪ੍ਰੋਟੈਮ ਸਪੀਕਰ ਨਿਯੁਕਤ ਕੀਤਾ ਗਿਆ ਹੈ, ਜਿਥੇ ਉਹ ਥੋੜ੍ਹੀ ਹੀ ਦੇਰ 'ਚ ਰਾਜਭਵਨ 'ਚ ਸਹੁੰ ਚੁੱਕਣਗੇ। ਤੁਹਾਨੂੰ ਦੱਸ ਦੇਈਏ ਕਿ ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਹਨ।

ਸਹੁੰ ਚੁੱਕਣ ਤੋਂ ਬਾਅਦ ਹੀ ਭਗਵੰਤ ਮਾਨ ਨੇ ਚਾਰਜ ਸੰਭਾਲ ਲਿਆ। ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਸੈਸ਼ਨ ਬੁਲਾਇਆ ਹੈ ਅਤੇ ਇਹ 17, 21 ਅਤੇ 22 ਨੂੰ ਤਿੰਨ ਦਿਨ ਆਯੋਜਿਤ ਹੋਵੇਗਾ।

ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਅਦਾਲਤ ਰੂਸ ਨੂੰ ਹਮਲਾ ਰੋਕਣ ਲਈ ਹੁਕਮ ਦੇਣ ਦੀ ਬੇਨਤੀ 'ਤੇ ਕਰੇਗਾ ਫ਼ੈਸਲਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਮੁੱਖ ਮੰਤਰੀ ਦੀ ਤਰ੍ਹਾਂ ਨਹੀਂ, ਰਾਜਿਆਂ ਵਾਂਗ ਹੋਈ ਭਗਵੰਤ ਮਾਨ ਦੀ ਤਾਜਪੋਸ਼ੀ : ਤਰੁਣ ਚੁੱਘ
NEXT STORY