ਜਲੰਧਰ (ਵੈੱਬ ਡੈਸਕ)- ਜਲੰਧਰ ਦੀ ਕਾਊਂਟਰ ਇੰਟੈਲੀਜੈਂਸ ਨੇ ਇਕ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਗਿਰੋਹ ਤਰਨਤਾਰਨ ਦੇ ਪਿੰਡ ਕਾਸੇਲ ਦੇ ਵਾਸੀ ਅੰਮ੍ਰਿਤਪਾਲ ਸਿੰਘ ਉਰਫ਼ ਫ਼ੌਜੀ ਸ਼ਾਮਲ ਹੈ, ਜਿਸ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਕੋਲੋਂ 12.5 ਕਿੱਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਫੜੇ ਗਏ ਮੁਲਜ਼ਮ ਅੰਮ੍ਰਿਤਪਾਲ ਸਿੰਘ ਉਰਫ਼ ਫ਼ੌਜੀ ਨੂੰ ਪੁਲਸ ਨੇ ਤਰਨਤਾਰਨ ਦੇ ਪਿੰਡ ਕਸੇਲ ਤੋਂ ਹੀ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇਕ ਤਸਕਰ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਮੁਲਜ਼ਮ ਕਾਫ਼ੀ ਸਮੇਂ ਤੋਂ ਫਰਾਰ ਸੀ। ਜਿਸ ਕਾਰਨ ਟੀਮਾਂ ਉਸ ਦਾ ਪਿੱਛਾ ਕਰ ਰਹੀਆਂ ਸਨ। ਪੁਲਸ ਜਲਦ ਹੀ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ ਕਿ ਉਕਤ ਮੁਲਜ਼ਮ ਪਾਕਿਸਤਾਨ ਦੇ ਕਿਸ ਨਸ਼ਾ ਤਸਕਰ ਦੇ ਸੰਪਰਕ 'ਚ ਸੀ।
ਜੰਮੂ ਕਸ਼ਮੀਰ ਪੁਲਸ ਨੂੰ 38 ਕਿੱਲੋਗਗ੍ਰਾਮ ਹੈਰੋਇਨ ਮਾਮਲੇ ਵਿਚ ਉਕਤ ਫ਼ੌਜੀ ਦੀ ਤਲਾਸ਼ ਸੀ। ਗਿਰੋਹ ਦੇ ਕੌਂਮਾਂਤਰੀ ਸੰਬੰਧਾਂ ਦਾ ਖ਼ੁਲਾਸਾ ਹੋਇਆ ਹੈ। ਗਿਰੋਹ ਦੀ ਅਗਵਾਈ ਦੁਬਈ ਤੋਂ ਬਦਮਾਨ ਤਸਕਰ ਅੰਮ੍ਰਿਤਪਾਲ ਸਿੰਘ ਬਾਠ ਕਰ ਰਿਹਾ ਹੈ।
ਪਾਕਿਸਤਾਨ ਤੋਂ ਆਈ ਸੀ ਹੈਰੋਇਨ
ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਕੋਲੋਂ 12.5 ਕਿਲੋ ਹੈਰੋਇਨ ਬਰਾਮਦ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਹੈਰੋਇਨ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਆਈ ਸੀ। ਇਹ ਸਿਪਾਹੀ ਜੰਮੂ-ਕਸ਼ਮੀਰ ਪੁਲਸ ਨੂੰ 38 ਕਿਲੋ ਹੈਰੋਇਨ ਮਾਮਲੇ ਵਿੱਚ ਲੋੜੀਂਦਾ ਸੀ। ਪੁਲਸ ਨੇ ਇਸ ਮਾਮਲੇ ਵਿੱਚ ਐੱਫ਼. ਆਈ. ਆਰ. ਦਰਜ ਕਰ ਲਈ ਹੈ। ਪੁਲਸ ਨੇ ਇਸ ਮਾਮਲੇ 'ਚ ਦੁਬਈ 'ਚ ਬੈਠੇ ਅੰਮ੍ਰਿਤਪਾਲ ਬਾਠ ਨੂੰ ਵੀ ਨਾਮਜ਼ਦ ਕੀਤਾ ਹੈ।
ਨਸ਼ਿਆਂ ਦਾ ਨੈੱਟਵਰਕ ਤੋੜਣ ਲਈ ਵਚਨਬੱਧ: DGP
DGP ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਨਸ਼ਿਆਂ ਦੇ ਨੈੱਟਵਰਕ ਨੂੰ ਤੋੜਣ ਲਈ ਵਚਨਬੱਧ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 17 ਸਤੰਬਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ, ਵਿੱਦਿਅਕ ਅਦਾਰੇ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸ੍ਰੀ ਦਰਬਾਰ ਸਾਹਿਬ ਨੇੜੇ ਲੁੱਟ ਕਰਨ ਵਾਲੇ ਚਾਰ ਮੁਲਜ਼ਮ ਕਾਬੂ, 1 ਕਿਲੋ 710 ਗ੍ਰਾਮ ਸੋਨੇ ਸਮੇਤ ਹੋਰ ਸਾਮਾਨ ਬਰਾਮਦ
NEXT STORY