ਜਲੰਧਰ (ਕੁੰਦਨ, ਪੰਕਜ)- ਮਹਾਨਗਰ ਜਲੰਧਰ ਦੇ ਬਾਬੂਲਾਲ ਸਿੰਘ ਨਗਰ ਨਾਲ ਲੱਗਦੇ ਰਾਜ ਨਗਰ ਵਿੱਚ ਅੱਜ ਤੜਕੇ ਇਕ ਘਰ ਵਿੱਚ ਭਿਆਨਕ ਅੱਗ ਲੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਲੰਡਰ ਫਟਣ ਕਾਰਨ ਘਰ ਵਿੱਚ ਲੱਗੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਆਸ-ਪਾਸ ਦੇ ਲੋਕਾਂ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਮੌਕੇ 'ਤੇ ਪਹੁੰਚ ਗਈਆਂ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇਸ ਭਿਆਨਕ ਅੱਗ ਵਿੱਚ ਫਾਇਰ ਵਿਭਾਗ ਦੇ ਦੋ ਕਰਮਚਾਰੀ ਵੀ ਝੁਲਸ ਗਏ।
ਇਹ ਵੀ ਪੜ੍ਹੋ- ਭੰਡਾਰਿਆਂ ਮੌਕੇ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ਬਰ
ਘਟਨਾ ਵਿੱਚ ਫਾਇਰ ਬ੍ਰਿਗੇਡ ਦੇ ਕਰਮੀ ਰਮਨਦੀਪ ਸਿੰਘ ਅਤੇ ਅਭੀ ਗਿੱਲ ਦੇ ਚਿਹਰੇ ਝੁਲਸ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਪਸਰੀਚਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 4 ਵਜੇ ਘਰ ਵਿੱਚ ਅੱਗ ਲੱਗ ਗਈ। ਫਾਇਰ ਵਿਭਾਗ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਘਰ ਵਿੱਚ ਖਿਡੌਣਿਆਂ ਦਾ ਸਾਮਾਨ ਪਿਆ ਹੋਇਆ ਸੀ। ਇਸ ਘਟਨਾ ਵਿੱਚ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ- 4 ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦਾ ਕਤਲ, ਆਖ਼ਰੀ ਵਾਰ ਮਾਂ ਨਾਲ ਕੀਤੀ ਇਹ ਭਾਵੁਕ ਗੱਲ
ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਅੱਗ ਲੱਗਣ ਸਮੇਂ ਘਰ 'ਚ ਕੋਈ ਮੌਜੂਦ ਨਹੀਂ ਸੀ। ਘਰ ਵਿੱਚ ਵੱਡੀ ਮਾਤਰਾ ਵਿੱਚ ਪਲਾਸਟਿਕ ਦਾ ਸਮਾਨ ਪਿਆ ਹੋਣ ਕਾਰਨ ਅੱਗ ਕੁਝ ਦੇਰ ਵਿੱਚ ਹੀ ਫੈਲ ਗਈ। ਅੱਗ ਦੀਆਂ ਲਪਟਾਂ ਘਰ ਦੇ ਬਾਹਰੋਂ ਹੀ ਦਿਖਾਈ ਦੇ ਰਹੀਆਂ ਸਨ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਦੋ ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ- ਪੰਜਾਬ ਦੇ ਪੁਲਸ ਥਾਣਿਆਂ ਲਈ ਖ਼ਤਰੇ ਦੀ ਘੰਟੀ, ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ
NEXT STORY