ਚੰਡੀਗੜ੍ਹ- ਤਿਉਹਾਰੀ ਸੀਜ਼ਨ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਵਪਾਰੀਆਂ ਨੂੰ ਤੋਹਫ਼ਾ ਦਿੰਦੇ ਹੋਏ ਵੱਡਾ ਐਲਾਨ ਕੀਤਾ ਹੈ। ਸੂਬੇ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀ.ਐੱਸ.ਟੀ. ਨੂੰ ਲੈ ਕੇ ਕਮਿਸ਼ਨਰ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਉਨ੍ਹਾਂ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਵਪਾਰੀਆਂ ਨੂੰ ਪਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਜੀ.ਐੱਸ.ਟੀ. ਅਧਿਕਾਰੀਆਂ ਵੱਲੋਂ ਕਿਸੇ ਵੀ ਵਪਾਰੀ 'ਤੇ ਕੋਈ ਰੇਡ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਇਕ ਹੈਲਪਲਾਈਨ ਜਾਰੀ ਕਰਦੇ ਹੋਏ ਵਪਾਰੀਆਂ ਨੂੰ ਕਿਹਾ ਕਿ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕੀਤਾ ਗਿਆ ਤਾਂ ਉਹ ਟੋਲ ਫ੍ਰੀ ਨੰਬਰ- 0175-2225192, 2921005 'ਤੇ ਫ਼ੋਨ ਕਰ ਕੇ ਸ਼ਿਕਾਇਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੌਰਾਨ ਜੇਕਰ ਕੋਈ ਅਧਿਕਾਰੀ ਵਪਾਰੀਆਂ ਨੂੰ ਤੰਗ-ਪਰੇਸ਼ਾਨ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- Amazon ਨੇ ਬਿਨਾਂ ਕਾਰਨ Cancel ਕੀਤਾ Order, ਹੁਣ ਦੇਣਾ ਪਵੇਗਾ ਮੁਆਵਜ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਦਾ ਸੂਬੇ ਦੇ ਪੈਨਸ਼ਨ ਧਾਰਕਾਂ ਦੇ ਹੱਕ 'ਚ ਵੱਡਾ ਫ਼ੈਸਲਾ, Trudeau ਨੇ PM ਅਹੁਦਾ ਛੱਡਣ ਤੋਂ ਕੀਤਾ ਇਨਕਾਰ, ਅੱਜ ਦੀਆਂ ਟੌਪ-10 ਖਬਰਾਂ
NEXT STORY