ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਗਈਆਂ ਹਨ। 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਬੋਰਡ ਨੇ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਕ ਸਪੱਸ਼ਟੀਕਰਨ ਜਾਰੀ ਕੀਤਾ ਹੈ। ਬੋਰਡ ਨੇ ਕਿਹਾ ਕਿ ਪ੍ਰੀਖਿਆਵਾਂ ਤੈਅ ਸਮੇਂ ’ਤੇ ਕਰਵਾਈਆਂ ਜਾਣਗੀਆਂ ਅਤੇ ਕਿਸੇ ਵੀ ਤਰ੍ਹਾਂ ਦਾ ਬਦਲਾਅ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਵਿਗੜੇਗਾ ਮੌਸਮ, ਭਾਰੀ ਮੀਂਹ ਦਾ ਅਲਰਟ, ਕਿਤੇ ਜਾਣਾ ਹੈ ਤਾਂ ਸੋਚ-ਸਮਝ ਕੇ ਬਣਾਓ ਪਲਾਨ
ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪ੍ਰੀਖਿਆ ਸ਼ੁਰੂ ਹੋਣ ਤੋਂ ਘੱਟ ਤੋਂ ਘੱਟ 1 ਘੰਟਾ ਪਹਿਲਾਂ ਆਪਣੇ ਸਬੰਧਿਤ ਪ੍ਰੀਖਿਆ ਕੇਂਦਰਾਂ ’ਤੇ ਪੁੱਜ ਜਾਣ। ਬੋਰਡ ਨੇ ਕਿਹਾ ਕਿ ਜੇਕਰ ਭਾਰਤ ਬੰਦ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਤਾਂ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ਤੱਕ ਪੁੱਜਣ ’ਚ ਪਰੇਸ਼ਾਨੀ ਹੋ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ ਘਰੋਂ ਸੋਚ-ਸਮਝ ਕੇ ਹੀ ਨਿਕਲੋ
ਇਸ ਲਈ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਯੋਜਨਾ ਬਣਾਉਣੀ ਚਾਹੀਦੀ ਹੈ ਅਤੇ ਢੁੱਕਵਾਂ ਸਮਾਂ ਦੇਣਾ ਚਾਹੀਦਾ ਹੈ। ਬੋਰਡ ਨੇ ਇਹ ਵੀ ਕਿਹਾ ਹੈ ਕਿ ਜੇਕਰ ਕੋਈ ਉਮੀਦਵਾਰ ਪ੍ਰੀਖਿਆ ’ਚ ਸ਼ਾਮਲ ਨਹੀਂ ਹੋ ਪਾਉਂਦਾ ਤਾਂ ਉਸ ਨੂੰ ਬਾਅਦ ’ਚ ਕੋਈ ਦੂਜਾ ਮੌਕਾ ਨਹੀਂ ਦਿੱਤਾ ਜਾਵੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਅੰਦੋਲਨ 2.0 : ਇਕੋਨਮੀ ’ਚ ਇੰਡਸਟ੍ਰੀ ਤੇ ਸਰਵਿਸ ਸੈਕਟਰਾਂ ਨੂੰ ਭਾਰੀ ਨੁਕਸਾਨ, ਭਾਜਪਾ ਨੇ ਵੱਟੀ ਚੁੱਪ
NEXT STORY