ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਆਪਣੇ ਵਿਦਿਆਰਥੀਆਂ ਨੂੰ ਦਿੱਤੀ ਹੋਈ ਪੁਨਰ ਮੁਲਾਂਕਣ ਦੀ ਸਹੂਲਤ ਵਾਪਸ ਲੈ ਲਈ ਹੈ। ਜ਼ਿਕਰਯੋਗ ਹੈ ਕਿ ਸਿੱਖਿਆ ਬੋਰਡ ਵੱਲੋਂ ਪਹਿਲਾਂ ਤੋਂ ਹੀ ਰੀ-ਚੈਕਿੰਗ ਦੀ ਸੁਵਿਧਾ ਤਾਂ ਦਿੱਤੀ ਜਾਂਦੀ ਸੀ ਪਰੰਤੂ ਪੁਨਰ ਮੁਲਾਂਕਣ ਦੀ ਸਹੂਲਤ ਨਹੀਂ ਸੀ ਦਿੱਤੀ ਜਾਂਦੀ। ਯੂਨੀਵਰਸਿਟੀ 'ਚ ਰੀਇਵੈਲੂਏਸ਼ਨ (ਪੁਨਰ ਮੁਲਾਂਕਣ) ਦੀ ਸਹੂਲਤ ਵੀ ਦਿੱਤੀ ਜਾਂਦੀ ਸੀ। ਕੋਰੋਨਾ ਕਾਲ ਤੋਂ ਪਹਿਲਾਂ ਵਿਦਿਆਰਥੀਆਂ ਨੇ ਇਹ ਮੰਗ ਜ਼ੋਰ-ਸ਼ੋਰ ਨਾਲ ਚੁੱਕੀ ਸੀ ਕਿ ਸਿੱਖਿਆ ਬੋਰਡ ਵੱਲੋਂ ਵੀ ਪੁਨਰ ਮੁਲਾਂਕਣ ਦੀ ਸਹੂਲਤ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 15 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਸੋਚ-ਸਮਝ ਕੇ ਨਿਕਲੋ ਘਰੋਂ ਬਾਹਰ
ਇਸ ਸਹੂਲਤ ਦੇ ਅਨੁਸਾਰ ਜਦੋਂ ਕੋਈ ਪ੍ਰੀਖਿਆਰਥੀ ਕਿਸੇ ਵਿਸ਼ੇ 'ਚ ਫੇਲ੍ਹ ਹੋ ਜਾਂਦਾ ਹੈ ਤਾਂ ਉਹ ਸਿੱਖਿਆ ਬੋਰਡ ਨੂੰ ਨਿਰਧਾਰਿਤ ਫ਼ੀਸ ਭਰ ਕੇ ਆਪਣੇ ਪੇਪਰ ਦੀ ਦੁਬਾਰਾ ਜਾਂਚ ਕਰਵਾਉਣ ਲਈ ਕਹਿ ਸਕਦਾ ਹੈ। ਅਕਸਰ ਹੀ ਪੁਨਰ ਮੁਲਾਂਕਣ ਕਰਵਾਉਣ ਨਾਲ ਪ੍ਰੀਖਿਆਰਥੀ ਦੇ ਅੰਕ ਵੱਧ ਜਾਂਦੇ ਸਨ ਅਤੇ ਉਹ ਪਾਸ ਹੋ ਜਾਂਦਾ ਸੀ ਪਰ ਹੁਣ ਅਚਾਨਕ ਸਿੱਖਿਆ ਬੋਰਡ ਨੇ ਕੁੱਝ ਸਾਲ ਬਾਅਦ ਇਹ ਸਹੂਲਤ ਵਾਪਸ ਲੈ ਲਈ ਹੈ ਇਸ ਦਾ ਵਿਦਿਆਰਥੀਆਂ ਵੱਲੋਂ ਚੌਤਰਫਾ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਦੁਖਦਾਈ ਖ਼ਬਰ, ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ (ਤਸਵੀਰਾਂ)
ਇਸ ਸਬੰਧ ਵਿੱਚ ਸਿੱਖਿਆ ਬੋਰਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਿੱਖਿਆ ਬੋਰਡ ਵਿੱਚ ਰੀ-ਚੈਕਿੰਗ ਦੀ ਵਿਵਸਥਾ ਤਾਂ ਹੈ ਪਰ ਪੁਨਰ ਮੁਲਾਂਕਣ ਦੀ ਸਹੂਲਤ ਬਰਕਰਾਰ ਨਹੀਂ ਰੱਖੀ ਜਾ ਸਕਦੀ। ਹੁਣ ਜੇਕਰ ਕਿਸੇ ਪ੍ਰੀਖਿਆਰਥੀ ਦੇ ਅੰਕ ਕਿਸੇ ਵਿਸ਼ੇ ਵਿੱਚ ਘੱਟ ਆਉਣ ਤਾਂ ਉਹ ਦੁਬਾਰਾ ਸਿਰਫ ਅੰਕਾਂ ਦਾ ਜੋੜ ਕਰਨ ਲਈ ਕਹਿ ਸਕਦਾ ਹੈ। ਇਸ ਪ੍ਰਣਾਲੀ ਨੂੰ ਰੀ-ਚੈਕਿੰਗ ਕਿਹਾ ਜਾਂਦਾ ਹੈ। ਦੂਜੇ ਪਾਸੇ ਸਿੱਖਿਆ ਸ਼ਾਸਤਰੀਆਂ ਦਾ ਇਹ ਕਹਿਣਾ ਹੈ ਕਿ ਸਿੱਖਿਆ ਬੋਰਡ ਨੂੰ ਆਪਣੇ ਇਸ ਫ਼ੈਸਲੇ 'ਤੇ ਦੁਬਾਰਾ ਵਿਚਾਰ ਕਰਨੀ ਚਾਹੀਦੀ ਹੈ। ਜਦੋਂ ਯੂਨੀਵਰਸਿਟੀ ਵਿੱਚ ਪੁਨਰ ਮੁਲਾਂਕਣ ਦੀ ਸਹੂਲਤ ਕਿਸੇ ਵਿਦਿਆਰਥੀ ਨੂੰ ਦਿੱਤੀ ਜਾ ਸਕਦੀ ਹੈ ਤਾਂ ਸਿੱਖਿਆ ਬੋਰਡ ਇਹ ਸਹੂਲਤ ਕਿਉਂ ਨਹੀਂ ਦੇ ਸਕਦਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੈਸ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ, ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸੇ, ਢਹਿ-ਢੇਰੀ ਹੋਈਆਂ ਕੰਧਾਂ
NEXT STORY