ਚੰਡੀਗੜ੍ਹ : ਅੱਜ ਦੇ ਜ਼ਮਾਨੇ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਬਣਾ ਕੇ ਅਪਲੋਡ ਕਰਨ ਦਾ ਬਹੁਤ ਜ਼ਿਆਦਾ ਕ੍ਰੇਜ਼ ਹੈ। ਇਸ ਤੋਂ ਪੰਜਾਬ ਪੁਲਸ ਦੇ ਮੁਲਾਜ਼ਮ ਵੀ ਪਿੱਛੇ ਨਹੀਂ ਹਨ। ਉਹ ਵੀ ਆਪਣੀ ਵਰਦੀ 'ਚ ਡਾਂਸ-ਗਾਣੇ ਦੀਆਂ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕਰਦੇ ਰਹਿੰਦੇ ਹਨ। ਅਜਿਹੀਆਂ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਪੁਲਸ ਦੀ ਵਰਦੀ 'ਚ ਆਮ ਲੋਕ ਵੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਰਹੇ ਹਨ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡੀ. ਜੀ. ਪੀ. ਪੰਜਾਬ ਨੇ ਸਾਰੇ ਜ਼ਿਲ੍ਹਾ ਪੁਲਸ ਮੁਖੀਆ ਨੂੰ ਸੋਸ਼ਲ ਮੀਡੀਆ 'ਤੇ ਡਾਂਸ ਅਤੇ ਗਾਉਣ ਦੀਆਂ ਵੀਡੀਓ ਅਪਲੋਡ ਕਰਨ ਵਾਲੇ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਪੇਜ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਹਾਈਵੇਅ 'ਤੇ ਭੁੱਲ ਕੇ ਵੀ ਨਾ ਜਾਇਓ, ਹੁਣੇ-ਹੁਣੇ ਜਾਰੀ ਹੋਇਆ Alert
ਡੀ. ਜੀ. ਪੀ. ਨੇ ਪੁਲਸ ਦੀ ਵਰਦੀ 'ਚ ਡਾਂਸ ਜਾਂ ਨਾਚ-ਗਾਣੇ ਦੀ ਵੀਡੀਓ ਅਪਲੋਡ ਕਰਨ 'ਤੇ ਪਾਬੰਦੀ ਲਾ ਦਿੱਤੀ ਹੈ। ਡੀ. ਜੀ. ਪੀ. ਦਫ਼ਤਰ ਪੰਜਾਬ ਨੇ ਇਸ ਦੀ ਜਾਂਚ ਦੀ ਜ਼ਿੰਮੇਵਾਰੀ ਸਾਈਬਰ ਵਿੰਗ ਨੂੰ ਸੌਂਪੀ ਹੈ, ਜੋ ਅਜਿਹੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਪਛਾਣ ਕਰੇਗਾ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਡੀ. ਜੀ. ਪੀ. ਦਾ ਕਹਿਣਾ ਹੈ ਕਿ ਜੇਕਰ ਮੁਲਾਜ਼ਮ ਨਹੀਂ ਮੰਨਦੇ ਤਾਂ ਸਖ਼ਤ ਐਕਸ਼ਨ ਲਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ Highways 'ਤੇ ਲਾਏ ਧਰਨੇ ਬਾਰੇ ਕਿਸਾਨਾਂ ਦਾ CM ਮਾਨ ਨੂੰ ਜਵਾਬ, ਜਾਣੋ ਕੀ ਬੋਲੇ
ਇਹ ਵੀ ਜਾਣਕਾਰੀ ਮਿਲੀ ਹੈ ਕਿ ਵੱਖ-ਵੱਖ ਪੁਲਸ ਮੁਲਾਜ਼ਮਾਂ ਨੇ ਸੋਸ਼ਲ ਮੀਡੀਆ 'ਤੇ ਪੇਜ ਅਤੇ ਅਕਾਊਂਟ ਬਣਾਏ ਹੋਏ ਹਨ ਅਤੇ ਉਨ੍ਹਾਂ ਦੇ ਹਜ਼ਾਰਾਂ ਫਾਲੋਅਰਜ਼ ਵੀ ਹਨ। ਇਸ ਲਈ ਹਰ ਰੋਜ਼ ਸੋਸ਼ਲ ਮੀਡੀਆ 'ਤੇ ਉਹ ਵੀਡੀਓ ਅਪਲੋਡ ਕਰਦੇ ਹਨ, ਜਿਸ ਦਾ ਪੁਲਸ ਵਿਭਾਗ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਡੀ. ਜੀ. ਪੀ. ਦਾ ਕਹਿਣਾ ਹੈ ਕਿ ਵਰਦੀ 'ਚ ਰੀਲਾਂ ਅਤੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਵਾਲੇ ਪੁਲਸ ਮੁਲਾਜ਼ਮ ਅਤੇ ਅਧਿਕਾਰੀ ਰਾਡਾਰ 'ਤੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਪੁਲਸ ਮੁਲਾਜ਼ਮ ਨੂੰ ਵਰਦੀ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਅਪਲੋਡ ਨਹੀਂ ਕਰਨੀ ਚਾਹੀਦੀ। ਇਸ ਤੋਂ ਇਲਾਵਾ ਆਮ ਲੋਕ ਜੋ ਪੰਜਾਬ ਪੁਲਸ ਦੀ ਵਰਦੀ ਪਾ ਕੇ ਸੋਸ਼ਲ ਮੀਡੀਆ 'ਤੇ ਵੀਡੀਓ ਅਪਲੋਡ ਕਰਦੇ ਹਨ, ਉਨ੍ਹਾਂ ਦੀ ਪਛਾਣ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੀ. ਸੀ. ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਗਰ ਕੀਰਤਨ ਦੇ ਰੂਟ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਦਿੱਤੇ ਹੁਕਮ
NEXT STORY