ਲੁਧਿਆਣਾ (ਖੁਰਾਣਾ) : ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਕੇਂਦਰ ਸਰਕਾਰੀ ਦੀ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ’ ਤਹਿਤ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ 4.25 ਲੱਖ ਰਾਸ਼ਨ ਕਾਰਡਧਾਰੀਆਂ ਨੂੰ ਕਣਕ ਵੰਡਣ ਲਈ ਐਲੋਕੇਸ਼ਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਇਸ 'ਚ ਵਿਭਾਗ ਵੱਲੋਂ ਯੋਜਨਾ ਨਾਲ ਜੁੜੇ ਉਕਤ ਲਾਭਪਾਤਰ ਪਰਿਵਾਰਾਂ ਦੇ 16,34,724 ਮੈਂਬਰਾਂ ਨੂੰ ਇਕ ਵਾਰ ਫਿਰ 3 ਮਹੀਨਿਆਂ ਦੇ ਹਿਸਾਬ ਨਾਲ ਪ੍ਰਤੀ ਮੈਂਬਰ 15 ਕਿੱਲੋ ਮੁਫ਼ਤ ਅਨਾਜ ਦਿੱਤਾ ਜਾਵੇਗਾ। ਜਾਣਕਾਰੀ ਮੁਤਾਬਕ ਵਿਭਾਗ ਵੱਲੋਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਕਰੀਬ 1735 ਰਾਸ਼ਨ ਡਿਪੂ ਹੋਲਡਰਾਂ ਰਾਹੀਂ ਉਕਤ ਪਰਿਵਾਰਾਂ ਨੂੰ ਰਾਸ਼ਨ ਵੰਡਣ ਦਾ ਕੰਮ ਨਜਿੱਠਿਆ ਜਾਵੇਗਾ। ਇਸ 'ਚ ਡਿਪੂ ਹੋਲਡਰ ਵੱਲੋਂ ਲਾਭਪਾਤਰ ਪਰਿਵਾਰਾਂ ਨੂੰ ਰਾਸ਼ਨ ਕਾਰਡ 'ਚ ਦਰਜ ਪ੍ਰਤੀ ਮੈਂਬਰ 5 ਕਿੱਲੋ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਕੁੱਲ 15 ਕਿੱਲੋ ਕਣਕ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਸਰਕਾਰੀ ਅੰਕੜਿਆਂ ਮੁਤਾਬਕ ਕਾਰਡਧਾਰੀ ਪਰਿਵਾਰਾਂ ਨੂੰ 1 ਅਕਤੂਬਰ ਤੋਂ ਲੈ ਕੇ 31 ਦਸੰਬਰ ਤੱਕ ਦਾ 3 ਮਹੀਨਿਆਂ ਦਾ ਮੁਫ਼ਤ ਅਨਾਜ ਮੁਹੱਈਆ ਕਰਵਾਉਣ ਲਈ ਜਲਦ ਹੀ ਰਾਸ਼ਨ ਡਿਪੂਆਂ ’ਤੇ ਕਣਕ ਦੇ ਵੱਡੇ ਸਟਾਕ ਉਤਾਰਨੇ ਸ਼ੁਰੂ ਹੋ ਜਾਣਗੇ, ਜਿਸ ਦੇ ਲਈ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਆਲਾ ਅਧਿਕਾਰੀਆਂ ਵੱਲੋਂ ਮੁਲਾਜ਼ਮਾਂ ਦੀ ਟੀਮ ਬਣਾ ਦਿੱਤੀ ਗਈ ਹੈ, ਤਾਂ ਜੋ ਯੋਜਨਾ ਨਾਲ ਜੁੜੇ ਹਰ ਪਰਿਵਾਰ ਤੱਕ ਸਮਾਂ ਰਹਿੰਦੇ ਅਨਾਜ ਪਹੁੰਚਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ, CM ਮਾਨ ਨੇ ਕਰ ਦਿੱਤਾ ਵੱਡਾ ਐਲਾਨ (ਵੀਡੀਓ)
ਇੱਥੇ ਇਸ ਗੱਲ ਦਾ ਜ਼ਿਕਰ ਕਰਨਾ ਵੀ ਜ਼ਰੂਰੀ ਹੋਵੇਗਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਰਾਸ਼ਨ ਕਾਰਡਧਾਰੀ ਪਰਿਵਾਰਾਂ ਨੂੰ ‘ਨੈਸ਼ਨਲ ਫੂਡ ਸਕਿਓਰਟੀ ਐਕਟ ਯੋਜਨਾ’ ਤਹਿਤ 2 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਦਿੱਤੀ ਜਾਣ ਵਾਲੀ ਸਰਕਾਰੀ ਕਣਕ ਯੋਜਨਾ ਨੂੰ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਦੇ ਸਾਂਚੇ 'ਚ ਢਾਲ ਕੇ 1 ਜਨਵਰੀ ਤੋਂ ਲੈ ਕੇ 31 ਦਸੰਬਰ 2023 ਤੱਕ 1 ਸਾਲ ਦੇ ਸਮੇਂ ਲਈ ਬਿਲਕੁਲ ਮੁਫ਼ਤ 'ਚ ਵੰਡਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਹੁਣ ਜੇਕਰ ਗੱਲ ਕੀਤੀ ਜਾਵੇ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਕੀਤੇ ਗਏ ਐਲਾਨ ਦੀ ਤਾਂ ਇਸ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਭਪਾਤਰ ਪਰਿਵਾਰਾਂ ਨੂੰ ਆਪਣੀ ਮਨਮਰਜ਼ੀ ਮੁਤਾਬਕ ਕਣਕ ਜਾਂ ਫਿਰ ਆਟਾ ਲੈਣ ਦੀ ਪੇਸ਼ਕਸ਼ ਕੀਤੀ ਗਈ ਹੈ। ਐਲਾਨ ਮੁਤਾਬਕ ਜੇਕਰ ਕੋਈ ਕਾਰਡਧਾਰੀ ਕਣਕ ਦੀ ਜਗ੍ਹਾ ਪੀਸਿਆ ਹੋਇਆ ਆਟਾ ਲੈਣਾ ਚਾਹੁੰਦਾ ਹੈ ਤਾਂ ਉਹ ਸਰਕਾਰੀ ਖ਼ਰੀਦ ਏਜੰਸੀ ਮਾਰਕਫੈੱਡ ਵੱਲੋਂ ਨਿਰਧਾਰਿਤ ਕੀਤੇ ਵਿਕਰੀ ਕੇਂਦਰ ’ਤੇ ਜਾ ਕੇ ਆਟੇ ਦੀ ਥੈਲੀ ਲੈ ਸਕਦਾ ਹੈ।
ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਲੁਧਿਆਣਾ ਦਾ ਇਹ ਰੋਡ 3 ਦਿਨ ਰਹੇਗਾ ਬੰਦ, ਸੋਚ-ਸਮਝ ਕੇ ਨਿਕਲੋ ਘਰੋਂ, ਟ੍ਰੈਫਿਕ Alert ਜਾਰੀ
ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਰਾਸ਼ਨ ਕਾਰਡਧਾਰੀ : ਸ਼ਰਮਾ
ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਕੰਟਰੋਲਰ ਸੰਜੇ ਸ਼ਰਮਾ ਨੇ ਕਿਹਾ ਕਿ ਹਾਲ ਦੀ ਘੜੀ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਟੀਮਾਂ ਅਨਾਜ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ 'ਚ ਜੁੱਟੀਆਂ ਹੋਈਆਂ ਹਨ। ਸ਼ਰਮਾ ਨੇ ਕਿਹਾ ਕਿ ਨਵੰਬਰ ਮਹੀਨੇ ਦੇ ਆਖ਼ਰੀ ਹਫ਼ਤੇ ਤੱਕ ਮੰਡੀਆਂ ਦਾ ਕੰਮ ਮੁਕੰਮਲ ਹੁੰਦੇ ਹੀ ਰਾਸ਼ਨ ਡਿਪੂਆਂ ’ਤੇ ਅਨਾਜ ਵੰਡਣ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਯੋਜਨਾ ਨਾਲ ਜੁੜੇ ਲਾਭਪਾਤਰ ਪਰਿਵਾਰਾਂ ਨੂੰ ਆਪਣੇ ਅਧਿਕਾਰੀਆਂ ਦੇ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਾਰਡਧਾਰੀ ਰਾਸ਼ਨ ਡਿਪੂ ਹੋਲਡਰਾਂ ਤੋਂ ਸਰਕਾਰੀ ਪਰਚੀ ਅਤੇ ਰਾਸ਼ਨ ਕਾਰਡ 'ਚ ਦਰਜ ਮੈਂਬਰਾਂ ਦੇ ਮੁਤਾਬਕ ਕਣਕ ਦੇਣ ਦੀ ਮੰਗ ਕਰੇ ਅਤੇ ਜੇਕਰ ਕੋਈ ਡਿਪੂ ਹੋਲਡਰ ਕਾਰਡਧਾਰੀ ਨੂੰ ਕਣਕ ਘੱਟ ਦਿੰਦਾ ਹੈ ਤਾਂ ਇਸ ਦੀ ਸ਼ਿਕਾਇਤ ਤੁਰੰਤ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਕੀਤੀ ਜਾਵੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਨੇ ਯੂ. ਪੀ. ਤੋਂ ਗ੍ਰਿਫ਼ਤਾਰ ਕੀਤਾ ਵਾਂਟੇਡ ਸ਼ੂਟਰ, ਗੋਲਡੀ ਬਰਾੜ ਨਾਲ ਜੁੜੀਆਂ ਤਾਰਾਂ
NEXT STORY