ਲੁਧਿਆਣਾ (ਹਿਤੇਸ਼) : ਪੰਜਾਬ 'ਚ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਵਸਨੀਕਾਂ ਲਈ ਵੱਡੀ ਖ਼ਬਰ ਹੈ। ਲੁਧਿਆਣਾ ਜ਼ਿਲ੍ਹੇ 'ਚ ਇਨ੍ਹਾਂ ਵਸਨੀਕਾਂ ਨੂੰ 50 ਸਾਲਾਂ ਬਾਅਦ ਮਾਲਕਾਨਾ ਹੱਕ ਦਿੱਤੇ ਗਏ ਹਨ। ਜਾਣਕਾਰੀ ਮੁਤਾਬਕ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਬੀਤੇ ਦਿਨੀਂ 158 ਪਰਿਵਾਰਾਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕੀਤੇ। ਉੱਥੇ ਹੀ ਅੱਜ ਵੀ 121 ਘਰਾਂ ਦੇ ਵਸਨੀਕਾਂ ਨੂੰ ਮਾਲਕਾਨਾ ਹੱਕ ਸੌਂਪੇ ਗਏ। 158 ਘਰਾਂ ਦੇ ਮੈਂਬਰਾਂ ਨੂੰ ਸਰਟੀਫਿਕੇਟ ਗੁਰਦੁਆਰਾ ਸਾਧ ਸੰਗਤ ਸਾਹਿਬ ਹੈਬੋਵਾਲ ਕਲਾਂ ਦੇ ਲੰਗਰ ਹਾਲ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਵੰਡੇ ਗਏ। ਸਮਾਗਮ 'ਚ ਬੋਲਦਿਆਂ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਇਸ ਪਹਿਲ ਕਦਮੀ ਨੂੰ ਹੈਬੋਵਾਲ ਖੇਤਰ (ਵਾਰਡ ਨੰਬਰ-65) 'ਚ ਲੰਬੇ ਸਮੇਂ ਤੋਂ ਚੱਲ ਰਹੇ ਜਾਇਦਾਦ ਮਾਲਕੀ ਮੁੱਦਿਆਂ ਨੂੰ ਹੱਲ ਕਰਨ ਦੇ ਟੀਚੇ ਨਾਲ ਇੱਕ ਇਤਿਹਾਸਕ ਕਦਮ ਦੱਸਿਆ। ਇਹ ਵਸਨੀਕ ਪਿਛਲੇ 50 ਸਾਲਾਂ ਤੋਂ ਆਪਣੀਆਂ ਜਾਇਦਾਦਾਂ ਦੀ ਕਾਨੂੰਨੀ ਮਾਲਕੀ ਦੀ ਮੰਗ ਕਰ ਰਹੇ ਸਨ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਦਾ ਹੋ ਗਿਆ ਐਲਾਨ! ਖ਼ਬਰ 'ਚ ਪੜ੍ਹੋ ਪੂਰੀ UPDATE
ਅਰੋੜਾ ਨੇ ਇਸ ਯੋਜਨਾ ਦੇ ਦੂਰਗਾਮੀ ਪ੍ਰਭਾਵ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਨਾ ਸਿਰਫ਼ ਦਹਾਕਿਆਂ ਪੁਰਾਣੀਆਂ ਚੁਣੌਤੀਆਂ ਨੂੰ ਹੱਲ ਕਰਦੀ ਹੈ, ਸਗੋਂ ਵਸਨੀਕਾਂ ਲਈ ਮਾਣ-ਸਨਮਾਨ ਨੂੰ ਵੀ ਬਹਾਲ ਕਰਦੀ ਹੈ ਅਤੇ ਨਵੇਂ ਆਰਥਿਕ ਰਸਤੇ ਖੋਲ੍ਹਦੀ ਹੈ। ਇਹ ਯੋਜਨਾ ਵਸਨੀਕਾਂ ਨੂੰ ਕਾਨੂੰਨੀ ਮਾਨਤਾ ਪ੍ਰਦਾਨ ਕਰਦੀ ਹੈ ਅਤੇ ਉਨ੍ਹਾਂ ਨੂੰ ਵਿੱਤੀ ਵਿਕਾਸ ਲਈ ਆਪਣੀਆਂ ਜਾਇਦਾਦਾਂ ਦੀ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ-ਭਾਵੇਂ ਉਹ ਕਰਜ਼ਿਆਂ ਰਾਹੀਂ ਹੋਵੇ ਜਾਂ ਆਪਣੇ ਪਰਿਵਾਰਾਂ ਲਈ ਭਵਿੱਖ ਦੀ ਯੋਜਨਾਬੰਦੀ ਰਾਹੀਂ। ਉਨ੍ਹਾਂ ਕਿਹਾ ਕਿ ਇਸ ਪਹਿਲ ਕਦਮੀ ਦੀ ਹੈਬੋਵਾਲ ਦੇ ਵਸਨੀਕਾਂ ਵੱਲੋਂ ਬਹੁਤ ਤਾਰੀਫ਼ ਕੀਤੀ ਗਈ, ਜਿਨ੍ਹਾਂ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਅਰੋੜਾ ਦਾ ਦਿਲੋਂ ਧੰਨਵਾਦ ਕੀਤਾ। ਇਸ ਮਹੀਨੇ ਦੇ ਸ਼ੁਰੂ ਵਿੱਚ 6 ਮਈ ਨੂੰ ਗੁਰੂ ਨਾਨਕ ਦੇਵ ਭਵਨ ਵਿਖੇ ਹੋਏ ਇੱਕ ਸਮਾਗਮ ਵਿੱਚ ਸੁਨੇਤ ਅਤੇ ਬਾੜੇਵਾਲ ਵਿੱਚ 990 ਲਾਭਪਾਤਰੀਆਂ ਨੂੰ ਇਸੇ ਤਰ੍ਹਾਂ ਦੇ ਮਾਲਕੀ ਅਧਿਕਾਰ ਦਿੱਤੇ ਗਏ ਸਨ। ਉਸ ਸਮਾਗਮ 'ਚ ਅਰੋੜਾ ਨੇ ਐਲਾਨ ਕੀਤਾ ਸੀ ਕਿ ਹੈਬੋਵਾਲ ਨੂੰ ਵੀ ਅਗਲੇ ਪੜਾਅ 'ਚ ਸ਼ਾਮਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ! 9 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ ਜਾਰੀ, ਘਰੋਂ ਬਾਹਰ ਨਿਕਲੇ ਤਾਂ...
ਲੁਧਿਆਣਾ (ਪੱਛਮੀ) ਤੋਂ 'ਆਪ' ਉਮੀਦਵਾਰ ਅਰੋੜਾ ਨੇ ਕਿਹਾ ਕਿ ਸੁਨੇਤ, ਬਾੜੇਵਾਲ ਅਤੇ ਹੈਬੋਵਾਲ ਵਿੱਚ ਉਨ੍ਹਾਂ ਦੀਆਂ ਪ੍ਰਚਾਰ ਮੀਟਿੰਗਾਂ ਦੌਰਾਨ ਲਾਲ ਲਕੀਰ ਦੀ ਮਾਲਕੀ ਦਾ ਮੁੱਦਾ ਅਕਸਰ ਚੁੱਕਿਆ ਜਾਂਦਾ ਰਿਹਾ ਹੈ। ਕਾਨੂੰਨੀ ਮਾਲਕੀ ਵਸਨੀਕਾਂ ਨੂੰ ਆਪਣੀ ਜਾਇਦਾਦ ਨੂੰ ਵਿੱਤੀ ਸੰਪਤੀ ਵਜੋਂ ਵਰਤਣ ਦਾ ਅਧਿਕਾਰ ਦਿੰਦੀ ਹੈ, ਆਜ਼ਾਦੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੀ ਸਮਾਜਿਕ-ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਜਨਤਾ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਸਹੀ ਮਾਲਕੀ ਯਕੀਨੀ ਬਣਾਉਣ ਲਈ ਮਾਲ ਅਧਿਕਾਰੀਆਂ ਵੱਲੋਂ ਜ਼ਮੀਨੀ ਰਿਕਾਰਡ ਦੀ ਧਿਆਨ ਨਾਲ ਜਾਂਚ ਕੀਤੀ ਗਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਫੜ੍ਹਿਆ ਗਿਆ ਪਾਕਿਸਤਾਨੀ ਜਾਸੂਸ, ISI ਨੂੰ ਭੇਜ ਰਿਹਾ ਸੀ ਜਾਣਕਾਰੀ
NEXT STORY