ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਕਿਸਾਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਨੇ ਇਸ ਦਿਨ ਹੋਣ ਵਾਲੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਹੁਣ ਇਹ ਪ੍ਰੀਖਿਆ 31 ਦਸੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਇਕ ਹਫ਼ਤੇ ’ਚ ਯੂਨੀਵਰਸਿਟੀ ’ਚ ਦੂਜੀ ਵਾਰ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸਾਲ-2025 'ਚ ਕਦੋਂ-ਕਦੋਂ ਹੋਣਗੀਆਂ ਸਰਕਾਰੀ ਛੁੱਟੀਆਂ, ਜਾਰੀ ਹੋਇਆ ਕੈਲੰਡਰ
ਇਸ ਤੋਂ ਪਹਿਲਾਂ 26 ਦਸੰਬਰ ਨੂੰ ਨਵੀਂ ਸਿੱਖਿਆ ਨੀਤੀ ਤਹਿਤ ਪੇਪਰ ਨਾ ਆਉਣ ਕਾਰਨ ਬੀ. ਬੀ. ਏ. ਪਹਿਲੇ ਸਮੈਸਟਰ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਭਲਕੇ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ, ਧਿਆਨ ਦੇਣ ਲੋਕ
ਪ੍ਰੀਖਿਆ ਕੰਟਰੋਲਰ ਵੱਲੋਂ 30 ਦਸੰਬਰ ਨੂੰ ਪ੍ਰੀਖਿਆ ਰੱਦ ਕਰ ਕੇ 31 ਦਸੰਬਰ ਨੂੰ ਪ੍ਰੀਖਿਆ ਲੈਣ ਸਬੰਧੀ ਸ਼ਨਿਚਰਵਾਰ ਦੁਪਹਿਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਇਹ ਫ਼ੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਕੋਈ ਵਿਦਿਆਰਥੀ ਪ੍ਰੀਖਿਆ ਤੋਂ ਵਾਂਝਾ ਨਾ ਰਹਿ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਅਸੁਵਿਧਾ ਲਈ ਮੁਆਫ਼ ਕਰਨਾ...', ਨਵੇਂ ਸਾਲ ਮੌਕੇ ਰੇਲ ਯਾਤਰੀਆਂ ਨੂੰ ਝੱਲਣੀ ਪਵੇਗੀ ਭਾਰੀ ਪਰੇਸ਼ਾਨੀ
NEXT STORY