ਚੰਡੀਗੜ੍ਹ (ਸ਼ੀਨਾ) : ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਨਾਲ ਹੀ ਵਿਦਿਆਰਥੀਆਂ ਦੀ ਪਾਠ-ਪੁਸਤਕਾਂ ਦੀ ਉਡੀਕ ਖ਼ਤਮ ਹੋਣ ਜਾ ਰਹੀ ਹੈ। ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ’ਚ ਪੜ੍ਹ ਰਹੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਐੱਨ. ਸੀ. ਈ. ਆਰ. ਟੀ. ਕਿਤਾਬਾਂ ਦੀ ਵੰਡ ਪ੍ਰਕਿਰਿਆ ਸ਼ੁਰੂ ਕਰਦਿਆਂ ਵਿਸਥਾਰਤ ਸ਼ਡਿਊਲ ਜਾਰੀ ਕਰ ਦਿੱਤਾ ਹੈ। ਵਿਭਾਗ ਵੱਲੋਂ 9 ਤੋਂ 17 ਜੂਨ ਤੱਕ ਵੱਖ-ਵੱਖ ਸਕੂਲ ਕਲੱਸਟਰਾਂ ਨੂੰ ਪੜਾਅਵਾਰ ਕਿਤਾਬਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿ ਸਕੇ। ਜ਼ਿਲ੍ਹਾ ਸਿੱਖਿਆ ਅਧਿਕਾਰੀ (ਯੂ.ਟੀ.) ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਾਰੇ ਕਲੱਸਟਰ ਇੰਚਾਰਜ ਪ੍ਰਿੰਸੀਪਲਾਂ ਨੂੰ ਨਿਰਧਾਰਤ ਮਿਤੀਆਂ ’ਤੇ ਆਪਣੇ ਸਕੂਲਾਂ ਦੇ ਦਾਖ਼ਲਾ ਅੰਕੜਿਆਂ ਅਤੇ ਅਧਿਕਾਰ ਪੱਤਰਾਂ ਸਮੇਤ ਕਿਤਾਬਾਂ ਪ੍ਰਾਪਤ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ਾ-ਵਾਰ ਗਿਣਤੀ ਵੀ ਮੁਹੱਈਆ ਕਰਵਾਉਣੀ ਲਾਜ਼ਮੀ ਹੋਵੇਗੀ ਤਾਂ ਜੋ ਲੋੜ ਅਨੁਸਾਰ ਕਿਤਾਬਾਂ ਦੀ ਵੰਡ ਯਕੀਨੀ ਬਣਾਈ ਜਾ ਸਕੇ। ਵਿਭਾਗ ਨੇ ਕਲੱਸਟਰ ਮੁਖੀਆਂ ਨੂੰ ਇੱਕ ਅਧਿਆਪਕ ਅਤੇ ਦੋ ਗਰੁੱਪ-ਡੀ ਕਰਮਚਾਰੀਆਂ ਸਮੇਤ ਕਿਤਾਬਾਂ ਪ੍ਰਾਪਤ ਕਰਨ ਲਈ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਇਹ ਕਿਤਾਬਾਂ ਸੈਕਟਰ-18 ਸਥਿਤ ਸਰਕਾਰੀ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਤੋਂ ਵੰਡੀਆਂ ਜਾਣਗੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
ਇਸ ਤੋਂ ਬਾਅਦ ਕਲੱਸਟਰ ਮੁਖੀ ਆਪਣੇ ਅਧੀਨ ਆਉਂਦੇ ਸਕੂਲਾਂ ਤੱਕ ਕਿਤਾਬਾਂ ਪਹੁੰਚਾਉਣਗੇ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਤਾਬਾਂ ਦੀ ਸਮੇਂ ਸਿਰ ਉਪਲਬਧਤਾ ਨਾਲ ਵਿਦਿਆਰਥੀਆਂ ਨੂੰ ਸੈਸ਼ਨ ਦੇ ਸ਼ੁਰੂਆਤੀ ਦਿਨਾਂ ਤੋਂ ਹੀ ਪੜ੍ਹਾਈ ਵਿੱਚ ਮਦਦ ਮਿਲੇਗੀ ਅਤੇ ਸਿੱਖਣ ਦੀ ਪ੍ਰਕਿਰਿਆ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
NEXT STORY