ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰ ’ਚ ਲਾਲ ਡੋਰੇ ਜਾਂ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸੂਬੇ ’ਚ ‘ਮੇਰਾ ਘਰ ਮੇਰੇ ਨਾਮ’ (ਸਵਾਮਿਤਵਾ) ਸਕੀਮ ਲਾਗੂ ਕੀਤੀ ਜਾ ਰਹੀ ਹੈ। ਇਹ ਸਕੀਮ ਅਗਲੇ ਸਾਲ ਤੱਕ ਮੁਕੰਮਲ ਹੋਵੇਗੀ। ਮੁੰਡੀਆਂ ਨੇ ਪੰਜਾਬ ਵਿਧਾਨ ਸਭਾ ’ਚ ਅਮਰਗੜ੍ਹ ਤੋਂ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕੀਤੇ ਸਵਾਲ ਦੇ ਜਵਾਬ ’ਚ ਕਿਹਾ ਕਿ ਸਵਾਮਿਤਵਾ ਇਕ ਕੇਂਦਰੀ ਸਕੀਮ ਹੈ, ਜਿਸ ਦਾ ਮਕਸਦ ਪਿੰਡਾਂ ਦੇ ਲਾਲ ਲਕੀਰ ਦੇ ਅੰਦਰ ਆਉਣ ਵਾਲੀਆਂ ਜਾਇਦਾਦਾਂ ਦੇ ਅਧਿਕਾਰ ਉਨ੍ਹਾਂ ਦੇ ਮਾਲਕਾਂ ਨੂੰ ਪ੍ਰਦਾਨ ਕਰਨਾ ਹੈ।
ਇਹ ਵੀ ਪੜ੍ਹੋ : ਪਿੰਡ ਦੇ ਗੁਰਦੁਆਰੇ 'ਚ ਅੱਧੀ ਰਾਤੀਂ ਕਰਨੀ ਪੈ ਗਈ ANNOUNCEMENT, ਦਿਖਿਆ ਕੁੱਝ ਅਜਿਹਾ ਕਿ... (ਤਸਵੀਰਾਂ)
ਮਾਲ ਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮਕਸਦ ਪਿੰਡਾਂ ਦੇ ਆਬਾਦੀ ਦੇਹ ਖੇਤਰ ਦੇ ਕੰਪਿਊਟਰਾਈਜ਼ਡ ਰਿਕਾਰਡ ਆਫ਼ ਰਾਈਟ ਬਣਾਉਣਾ ਅਤੇ ਜੀ. ਆਈ. ਐੱਸ. ਨਕਸ਼ੇ ਬਣਾਉਣਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਮੁਨਸ਼ੀਆਂ 'ਤੇ ਵੱਡੀ ਕਾਰਵਾਈ, ਜਾਰੀ ਕਰ ਦਿੱਤੇ ਸਖ਼ਤ ਹੁਕਮ (ਵੀਡੀਓ)
ਇਸ ਮੰਤਵ ਲਈ ਸਾਲ 2021 ’ਚ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟ) ਐਕਟ ਅਤੇ ਨਿਯਮ ਲਾਗੂ ਕੀਤਾ ਗਿਆ ਹੈ, ਜੋ ਇਸ ਸਕੀਮ ਦੇ ਤਹਿਤ ਤਿਆਰ ਕੀਤੇ ਗਏ ਅਧਿਕਾਰ ਦੇ ਰਿਕਾਰਡ ਨੂੰ ਕਾਨੂੰਨੀ ਮਾਨਤਾ ਪ੍ਰਦਾਨ ਕਰਦਾ ਹੈ। ਜੀ. ਆਈ. ਐੱਸ. ਨਕਸ਼ੇ ਸਰਵੇ ਆਫ਼ ਇੰਡੀਆ ਵੱਲੋਂ ਡਰੋਨ ਤਕਾਨਲੋਜੀ ਦੀ ਵਰਤੋਂ ਰਾਹੀਂ ਤਿਆਰ ਕੀਤੇ ਜਾਂਦੇ ਹਨ। ਇਸ ਸਬੰਧੀ ਇਕ ਸਾਫਟਵੇਅਰ/ਪੋਰਟਲ ਵਿਕਸਿਤ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
YouTuber ਦੇ ਘਰ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ
NEXT STORY