ਚੰਡੀਗੜ੍ਹ (ਅੰਕੁਰ) : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਅੱਜ ਸੂਬੇ ਭਰ ਦੇ ਸਾਰੇ ਬੱਸ ਅੱਡਿਆਂ ਨੂੰ 2 ਘੰਟਿਆਂ ਲਈ ਬੰਦ ਰੱਖਿਆ ਜਾਵੇਗਾ। ਇਸ ਲਈ ਜੇਕਰ ਤੁਸੀਂ ਵੀ ਕਿਤੇ ਜਾਣ ਦਾ ਪ੍ਰੋਗਰਾਮ ਬਣਾਇਆ ਹੈ ਤਾਂ ਤੁਹਾਨੂੰ ਰਾਹ 'ਚ ਪਰੇਸ਼ਾਨੀ ਝੱਲਣੀ ਪੈ ਸਕਦੀ ਹੈ। ਦਰਅਸਲ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੇ ਸੂਬੇ ਭਰ ’ਚ ਬੱਸ ਅੱਡੇ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਸ਼ਰਾਬ ਦੇ ਠੇਕੇ ਖੁੱਲ੍ਹਣ ਨੂੰ ਲੈ ਕੇ ਆਈ ਵੱਡੀ ਖ਼ਬਰ, ਅਦਾਲਤ ਨੇ ਸੁਣਾ ਦਿੱਤਾ ਹੁਕਮ
ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਦੀਆਂ ਵੱਖ-ਵੱਖ ਯੂਨੀਅਨਾਂ ਨੇ ਕਿਹਾ ਹੈ ਕਿ 3 ਅਪ੍ਰੈਲ ਨੂੰ ਸੂਬੇ ਭਰ ਦੇ ਬੱਸ ਅੱਡੇ 2 ਘੰਟੇ ਲਈ ਬੰਦ ਰਹਿਣਗੇ। ਨਾਲ ਹੀ ਐਲਾਨ ਕੀਤਾ ਕਿ 6, 7 ਅਤੇ 8 ਅਪ੍ਰੈਲ ਨੂੰ ਕੱਚੇ ਮੁਲਾਜ਼ਮਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ : DGP ਦੇ ਅਚਾਨਕ ਤਬਾਦਲੇ ਨਾਲ ਮਚੀ ਤਰਥੱਲੀ, ਪੁਲਸ ਮੁਲਾਜ਼ਮਾਂ ਨੂੰ ਚੜ੍ਹੀ ਖ਼ੁਸ਼ੀ!
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਪੇਸ਼ ਕਰ ਦਿੱਤਾ ਹੈ ਪਰ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਥਾਈ ਬਣਾਇਆ ਜਾਣਾ ਚਾਹੀਦਾ ਹੈ। ਨਾਲ ਹੀ ਯੂਨੀਅਨ ਨੇ ਪੰਜਾਬ ਸਰਕਾਰ ਤੋਂ 10 ਹਜ਼ਾਰ ਨਵੀਆਂ ਬੱਸਾਂ ਖ਼ਰੀਦਣ ਦੀ ਮੰਗ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਨਾਂ ਟਿਕਟ ਰੇਲ ਯਾਤਰਾ ਕਰਨ ਵਾਲੇ 29,436 ਯਾਤਰੀਆਂ ਤੋਂ ਵਸੂਲੇ 2.76 ਕਰੋੜ
NEXT STORY