ਚੰਡੀਗੜ੍ਹ : ਪੰਜਾਬ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਭਗਵੰਤ ਮਾਨ ਸਰਕਾਰ ਲਗਾਤਾਰ ਸਖ਼ਤ ਕਦਮ ਚੁੱਕ ਰਹੀ ਹੈ। ਪੰਜਾਬ ਸਰਕਾਰ ਨੇ ਜ਼ਮੀਨਾਂ ਦੀ ਰਜਿਸਟਰੀਆਂ ਨੂੰ ਲੈ ਕੇ ਹੁਣ ਸਖ਼ਤ ਹੁਕਮ ਜਾਰੀ ਕਰਦਿਆਂ ਆਖਿਆ ਹੈ ਕਿ ਇਸ ਵਿਚ ਕਿਸੇ ਤਰ੍ਹਾਂ ਦੀ ਰਿਸ਼ਵਤਖ਼ੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਬਕਾਇਦਾ ਵਧੀਕ ਮੁੱਖ ਸਕੱਤਰ (ਮਾਲ) ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਖ਼ਤ ਹਦਾਇਤ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਬੁਰੀ ਖ਼ਬਰ, ਪੈ ਗਿਆ ਵੱਡਾ ਪੰਗਾ
ਵਧੀਕ ਮੁੱਖ ਸਕੱਤਰ (ਮਾਲ) ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿਚ ਸਾਫ ਆਖਿਆ ਹੈ ਕਿ ਜ਼ਮੀਨਾਂ ਦੀਆਂ ਰਜਿਸਟਰੀ ਵਿਚ ਕਿਸੇ ਤਰ੍ਹਾਂ ਦੀ ਰਿਸ਼ਵਤਖ਼ੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸੰਬੰਧੀ ਸਖ਼ਤ ਕਦਮ ਚੁੱਕੇ ਜਾਣ ਦੀ ਵੀ ਹਦਾਇਤ ਕੀਤੀ ਗਈ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਸੂਬੇ ਦੀ ਜਨਤਾ ਦੀ ਸਹੂਲਤ ਲਈ ਸਖ਼ਤ ਕਦਮ ਚੁੱਕ ਰਹੀ ਹੈ। ਜਿਸ ਦੇ ਚੱਲਦੇ ਭ੍ਰਿਸ਼ਟ ਅਧਿਕਾਰੀਆਂ, ਮੁਲਾਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ ਹੈ। ਸਰਕਾਰ ਨੇ ਬਕਾਇਦਾ ਜਨਤਾ ਤੋਂ ਸਹਿਯੋਗ ਦੀ ਮੰਗ ਕਰਦੇ ਹੋਏ ਅਪੀਲ ਕੀਤੀ ਹੈ ਕਿ ਜੇਕਰ ਕੋਈ ਅਧਿਕਾਰੀ ਜਾਂ ਮੁਲਾਜ਼ਮ ਕੰਮ ਬਦਲੇ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਸ਼ਿਕਾਇਤ ਤੁਰੰਤ ਵਿਜੀਲੈਂਸ ਵਿਭਾਗ ਨੂੰ ਕੀਤੀ ਜਾਵੇ। ਰਿਸ਼ਵਤ ਮੰਗਣ ਵਾਲੇ ਖ਼ਿਲਾਫ ਫੌਰਨ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਮੂਸੇਵਾਲਾ ਦੇ ਗਾਣੇ 'ਤੇ ਅੰਮ੍ਰਿਤਸਰ ਦੇ ਮੁੰਡੇ ਦੀ ਵਾਇਰਲ ਹੋਈ ਵੀਡੀਓ ਨੇ ਮਚਾਈ ਤਰਥੱਲੀ, ਪੁਲਸ ਨੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨੇਰੀ-ਤੂਫ਼ਾਨ ਲਈ ਅਲਰਟ ਜਾਰੀ
NEXT STORY