ਤਰਨਤਾਰਨ (ਰਾਜੂ)-ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਤਹਿਤ ਪੇਂਡੂ ਖੇਤਰਾਂ ਵਿਚ ਕੱਚੇ ਮਕਾਨਾਂ ਵਿਚ ਰਹਿ ਰਹੇ ਲੋੜਵੰਦ ਪਰਿਵਾਰਾਂ ਨੂੰ ਸਕੀਮ ਅਧੀਨ ਰਜਿਸਟਰ ਕਰਨ ਲਈ ਸਰਵੇ ਦੀ ਆਖ਼ਰੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ। ਇਸ ਸਰਵੇ ਦੀ ਪਹਿਲਾਂ ਅੰਤਿਮ ਮਿਤੀ 15 ਮਈ 2025 ਨਿਰਧਾਰਤ ਕੀਤੀ ਗਈ ਸੀ, ਜਦ ਕਿ ਹੁਣ ਭਾਰਤ ਸਰਕਾਰ ਵੱਲੋਂ ਇਸ ਮਿਤੀ ਵਿਚ ਵਾਧਾ ਕਰਦਿਆਂ ਅਵਾਸ ਪੋਰਟਲ 2.0 ਨੂੰ 31 ਜੁਲਾਈ 2025 ਤੱਕ ਖੁੱਲ੍ਹਾ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 31 ਜੁਲਾਈ ਤੋਂ ਬਾਅਦ ਇਹ ਪੋਰਟਲ ਬੰਦ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਹਰ ਪਿੰਡ ਦੇ ਲੋੜਵੰਦ ਪਰਿਵਾਰ ਤੱਕ ਪਹੁੰਚੇ ਇਸ ਲਈ ਸਰਕਾਰ ਵੱਲੋਂ ਹਰੇਕ ਪਿੰਡ ਦੇ ਸਰਵੇ ਲਈ ਇਕ ਵਿਅਕਤੀ ਬਤੌਰ ਸਰਵੇਅਰ ਪਹਿਲਾ ਤੋਂ ਹੀ ਲਗਾਏ ਗਏ ਹਨ, ਉਨ੍ਹਾਂ ਸਰਵੇਅਰ ਵੱਲੋਂ ਹੀ ਸਰਵੇ ਕੀਤਾ ਜਾਵੇਗਾ। ਇਹ ਮੋਬਾਈਲ ਐਪਲੀਕੇਸ਼ਨ ਦੋ ਮੋਡਜ਼ ਵਿਚ ਕੰਮ ਕਰਦੀ ਹੈ, ਅਸਿਸਟਡ ਸਰਵੇ ਅਤੇ ਸੈਲਫ ਸਰਵੇ, ਸਕੀਮ ਅਧੀਨ ਰਜਿਸਟਰ ਹੋਣ ਲਈ ਇਕੋ ਇਕ ਮਾਧਿਅਮ ਇਹ ਸਰਵੇ ਹੈ, ਜਿਸ ਦੀ ਹੁਣ ਆਖਰੀ ਮਿਤੀ 31 ਜੁਲਾਈ 2025 ਹੈ। ਡਿਪਟੀ ਕਮਿਸ਼ਨਰ ਵੱਲੋਂ ਸਾਰੀਆਂ ਪੰਚਾਇਤਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਗਈ, ਕਿ ਉਹ ਆਪਣੇ ਪਿੰਡਾਂ ਵਿਚ ਲਗਾਏ ਸਰਵੇਅਰਾਂ ਦਾ ਪੂਰਾ ਸਹਿਯੋਗ ਕਰਨ ਅਤੇ ਜੇਕਰ ਕੋਈ ਲਾਭਯੋਗ ਪਰਿਵਾਰ ਰਹਿ ਗਿਆ ਹੋਵੇ, ਤਾਂ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਰਜਿਸਟਰ ਕਰਵਾਇਆ ਜਾਵੇ, ਤਾਂ ਜੋ ਵੱਧ ਤੋਂ ਵੱਧ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਸਕੀਮ ਦੀ ਵੈਬਸਾਈਟ https://pmayg.nic.in ’ਤੇ ਉਪਲਬਧ ਹੈ। ਇਸ ਤੋਂ ਇਲਾਵਾ ਹੋਰ ਜਾਣਕਾਰੀ ਲਈ ਆਪਣੇ ਬਲਾਕ ਦਫਤਰ ਵਿਚ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਾਨ 'ਤੇ ਖੇਡ ਬਚਾਈਆਂ 11 ਜ਼ਿੰਦਗੀਆਂ, ਪੁਲਸ ਮੁਲਾਜ਼ਮਾਂ ਦਾ CM ਮਾਨ ਤੇ DGP ਵਲੋਂ ਸਨਮਾਨ
NEXT STORY