ਨਵਾਂਸ਼ਹਿਰ (ਤ੍ਰਿਪਾਠੀ)- ਮੂੰਹ ਢੱਕ ਦੇ ਡਰਾਈਵਿੰਗ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਨਵਾਂਸ਼ਹਿਰ ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ਵਾਲਿਆਂ 'ਤੇ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਡਰਾਈਵਿੰਗ ਕਰਨ ’ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬੀਮਾਰੀ ਜਾਂ ਅਲਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜ਼ਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ਼ ਪਹਿਨੀ ਹੋਵੇ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ, ਨਸ਼ਾ ਤਸਕਰਾਂ ਤੇ ਪੁਲਸ ਵਿਚਾਲੇ ਮੁਕਾਬਲਾ, ਚੱਲੀਆਂ ਤਾੜ-ਤਾੜ ਗੋਲ਼ੀਆਂ
ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿਚ ਦੱਸਿਆ ਹੈ ਕਿ ਬਾਜ਼ਾਰਾਂ ਵਿਚ ਆਮ ਤੌਰ ’ਤੇ ਮੂੰਹ ਢੱਕ ਕੇ ਵਾਹਨ ਚਾਲਕਾਂ (ਖ਼ਾਸ ਤੌਰ ’ਤੇ ਦੋਪਹੀਆ ਵਾਹਨ ਚਾਲਕਾਂ) ਵੱਲੋਂ ਲੁਟਾਂਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਮੂੰਹ ਢੱਕਣ ਨਾਲ ਅਪਰਾਧ ਕਰਨ ਵਾਲਿਆਂ ਦੀ ਪਛਾਣ ਕਰਨ ਵਿਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਜ਼ਿਲ੍ਹੇ ਅੰਦਰ ਮੂੰਹ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਵੱਖਰੇ ਹੁਕਮ ਰਾਹੀਂ ਜ਼ਿਲ੍ਹੇ ਦੀ ਹਦੂਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਅਤੇ ਆਮ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਲਈ ਦੋਪਹੀਆ ਵਾਹਨਾਂ ਦੇ ਸਾਇਲੈਂਸਰ ਬਦਲਣ ਅਤੇ ਸਾਇਲੈਂਸਰ ਨਾਲ ਪਟਾਖੇ ਵਜਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਸਾਇਲੈਂਸਰ ਬਦਲਣ ਵਾਲੇ ਦੁਕਾਨਦਾਰਾਂ/ਮਕੈਨਿਕਾਂ ਅਤੇ ਪਟਾਖੇ ਵਜਾਉਣ ਵਾਲੇ ਵਾਹਨ ਮਾਲਕਾਂ ’ਤੇ ਵੀ ਲਾਗੂ ਹੋਣਗੇ। ਉਪਰੋਕਤ ਦੋਵੇਂ ਹੁਕਮ 3 ਮਈ ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸੱਦੀ ਮੀਟਿੰਗ, 13 ਮਾਰਚ ਨੂੰ ਇਸ ਮੁੱਦੇ 'ਤੇ ਲਿਆ ਜਾਵੇਗਾ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਮਹਿੰਗੇ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਲਗਾ ਦਿੱਤਾ ਧਰਨਾ
NEXT STORY