ਗੋਰਾਇਆ (ਮੁਨੀਸ਼)- ਪੰਜਾਬ ਵਿਚ 1100 ਰੁਪਏ ਦੀ ਉਡੀਕ ਕਰ ਰਹੀਆਂ ਔਰਤਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਮੰਤਰੀ ਤਰੁਣਪ੍ਰੀਤ ਸੌਂਦ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਪੰਜਾਬ ਸਰਕਾਰ ਜਲਦੀ ਹੀ ਔਰਤਾਂ ਨੂੰ 1100 ਰੁਪਏ ਦੇਣ ਦਾ ਵਾਅਦਾ ਪੂਰਾ ਕਰੇਗੀ। ਇਹ ਸ਼ਬਦ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਨਜ਼ਦੀਕੀ ਪਿੰਡ ਬੀੜ ਬੰਸੀਆਂ ਵਿਖੇ ਜੋਗਿੰਦਰ ਸਿੰਘ ਬਾਸੀ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੇ। ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਪਿੰਡਾਂ ਵਿਚ ਖੇਡ ਪਾਰਕ ਖੋਲ੍ਹਣ ਦਾ ਟੀਚਾ ਪੰਜਾਬ ਸਰਕਾਰ ਜਲਦੀ ਹੀ ਪੂਰੇ ਕਰੇਗੀ। ਸਾਡੇ ਕੋਲ ਪੈਸਿਆਂ ਦੀ ਕਮੀ ਨਹੀਂ ਹੈ। ਪਿੰਡਾਂ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਯਤਨ ਜਾਰੀ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! 90 ਦਿਨਾਂ 'ਚ ਕਰੋ ਇਹ ਕੰਮ ਨਹੀਂ ਤਾਂ...

ਉਨ੍ਹਾਂ ਪਿੰਡਾਂ ਦੇ ਨਵੇਂ ਬਣੇ ਪੰਚਾਂ-ਸਰਪੰਚਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਰਕਾਰ ਕੋਲ ਫੰਡ ਦੀ ਕੋਈ ਘਾਟ ਨਹੀਂ ਹੈ। ਹਰੇਕ ਪਿੰਡ ਨੂੰ ਗਰਾਂਟਾਂ ਦੇ ਗੱਫੇ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਜੋਗਿੰਦਰ ਸਿੰਘ ਬਾਸੀ ਦੇ ਕੋਲ ਨਿੱਜੀ ਦੌਰੇ ’ਤੇ ਆਏ ਹਨ। ਉਨ੍ਹਾਂ ਬੀੜ ਬੰਸੀਆਂ ਦੇ ਪਿੰਡ ਦੇ ਛੱਪੜ ਨੂੰ ਸੀਚੇਵਾਲ ਮਾਡਲ, ਗੰਦੇ ਪਾਣੀ ਲਈ ਪਾਈਪ ਪਾਉਣ ਅਤੇ ਪਿੰਡ ਵਿਚ ਲਾਈਟਾਂ ਲਾਉਣ ਲਈ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਇਹ ਕੰਮ ਤਿੰਨ ਵਿਚ ਨੇਪਰੇ ਚਾੜ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਇਕ-ਇਕ ਕਰਕੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ। ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਰਕਾਰ ਇਕ ਮਹੀਨੇ ਵਿਚ ਨਸ਼ੇ ਖ਼ਤਮ ਕਰੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ: 'ਲਵ ਮੈਰਿਜ' ਤੋਂ ਖ਼ਫ਼ਾ ਪਿਓ ਬਣਿਆ ਹੈਵਾਨ, ਤੈਸ਼ 'ਚ ਆ ਕੇ ਧੀ ਸਣੇ ਵੱਢਿਆ ਸਹੁਰਾ ਪਰਿਵਾਰ
ਇਸ ਮੌਕੇ ਜੋਗਿੰਦਰ ਸਿੰਘ ਬਾਸੀ ਤੋਂ ਇਲਾਵਾ ਕੇਵਲ ਸਿੰਘ ਬਾਸੀ,ਬਲਵੀਰ ਸਿੰਘ ਬਾਸੀ,ਕੁਲਦੀਪ ਸਿੰਘ,ਜਗਤਾਰ ਸਿੰਘ ਏ. ਡੀ. ਸੀ., ਗੁਰਮਿੰਦਰ ਸਿੰਘ ਕਾਨੂੰਗੋ, ਸਰਵਣ ਸਿੰਘ ਬਲ ਡੀ. ਐੱਸ. ਪੀ. ਫਿਲੌਰ, ਰੂਪ ਲਾਲ, ਮੇਜਰ ਸਿੰਘ, ਰਾਜਿੰਦਰ ਕੌਰ ਪੰਚ, ਮਹਿੰਦਰ ਸਿੰਘ ਦੀਪਾ, ਚੂਹੜ ਸਿੰਘ ਬਾਸੀ ਅਤੇ ਇਲਾਕੇ ਭਰ ਤੋਂ ਪੰਚ ਸਰਪੰਚ ਪੁੱਜੇ ਹੋਏ ਸਨ।
ਇਹ ਵੀ ਪੜ੍ਹੋ: ਜਲੰਧਰ-ਨਕੋਦਰ ਹਾਈਵੇਅ 'ਤੇ ਦਿਲ-ਦਹਿਲਾ ਦੇਣ ਵਾਲਾ ਹਾਦਸਾ, ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕਾਂ ਨੂੰ 31 ਮਾਰਚ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਾਉਣ ਦੀ ਅਪੀਲ
NEXT STORY