ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਹੈ। ਪੁਲਸ ਨੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 9 ਗੈਰ-ਕਾਨੂੰਨੀ ਪਿਸਤੌਲਾਂ, 6.311 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ 'ਤੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ : ਦਰਗਾਹ 'ਚ ਮੇਲੇ ਦੌਰਾਨ ਵੱਡਾ ਹਾਦਸਾ, 2 ਨੌਜਵਾਨਾਂ ਦੀ ਦਰਦਨਾਕ ਮੌਤ
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਦੇ ਸਨ ਅਤੇ ਨਿਰਦੇਸ਼ ਅਨੁਸਾਰ ਉਨ੍ਹਾਂ ਨੂੰ ਸਪਲਾਈ ਕਰਦੇ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਪਿੰਡ ਦਾ ਬੁਰਾ ਹਾਲ, ਕਈ ਦਿਨਾਂ ਤੋਂ ਬੱਚੇ ਨਹੀਂ ਗਏ ਸਕੂਲ-ਕਾਲਜ, ਮੀਂਹ ਮਗਰੋਂ ਹੋਰ ਵਿਗੜੇ ਹਾਲਾਤ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਕੈਂਟ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ 3 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਪੂਰੇ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸ਼ਾਮਲ ਵਿਅਕਤੀਆਂ ਦੀ ਸ਼ਨਾਖਤ ਕਰਨ ਅਤੇ ਨਸ਼ਾ ਤਸਕਰੀ ਅਤੇ ਹਥਿਆਰਾਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਬਦਲਦਾ ਮੌਸਮ ਬੱਚਿਆਂ ਲਈ ਖਤਰਾ: ਡਾਕਟਰਾਂ ਦੀ ਵੱਡੀ ਚਿਤਾਵਨੀ, ਹਰ ਬੁਖਾਰ ਨੂੰ ਵਾਇਰਲ ਨਾ ਸਮਝੋ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਿਦਿਆਰਥੀਆਂ ਨੂੰ ਵੱਡੀ ਰਾਹਤ, ਵਿਦਿਆਰਥੀ ਕੌਂਸਲ ਚੋਣਾਂ ਲੜਨ ਲਈ PU ਨੇ ਦਿੱਤੀ ਖ਼ਾਸ ਛੋਟ
NEXT STORY