ਅੰਮ੍ਰਿਤਸਰ- ਅੰਮ੍ਰਿਤਸਰ 'ਚ ਦੇਰ ਰਾਤ ਇਕ ਹੋਰ ਐਨਕਾਊਂਟਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਪਰਮਿੰਦਰ ਸਾਹਿਲ ਨਾਂ ਦਾ ਗੈਂਗਸਟਰ ਸ਼ਹਿਰ 'ਚ ਘੁੰਮ ਰਿਹਾ ਹੈ ਅਤੇ ਉਸ ਕੋਲ ਹਥਿਆਰ ਵੀ ਹਨ। ਜਦੋਂ ਪੁਲਸ ਨੇ ਟ੍ਰੈਲੀਅਮ ਮਾਲ ਕੋਲ ਪਹੁੰਚ ਕੇ ਉਸ ਦਾ ਪਿੱਛਾ ਕੀਤਾ ਗਿਆ ਤਾਂ ਉਸ ਨੇ ਪੁਲਸ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਸ ਨੇ ਵੀ ਤੁਰੰਤ ਕਾਰਵਾਈ ਕਰਦੇ ਹੋਏ ਫਾਇਰ ਕੀਤੇ ਤਾਂ ਇਕ ਗੋਲੀ ਗੈਂਗਸਟਰ ਦੇ ਪੈਰ 'ਚ ਲੱਗ ਜਿਸ ਕਾਰਨ ਉਸ ਨੂੰ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸੇਵਾ ਕਰ ਕੇ ਘਰ ਆ ਰਹੇ ਬਜ਼ੁਰਗ ਜੋੜੇ 'ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਹੋਈ ਮੌਤ
ਇਸ ਦੌਰਾਨ ਪੁਲਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਗੈਂਗਸਟਰ ਸਾਹਿਲ (22) ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੈਂਗਸਟਰ ਕੋਲੋਂ ਇਕ ਮੋਟਰਸਾਈਕਲ ਅਤੇ ਇਕ ਪਿਸਤੌਲ ਬਰਾਮਦ ਹੋਈ ਹੈ ਅਤੇ ਪਹਿਲਾਂ ਵੀ ਮੁਲਜ਼ਮ 'ਤੇ ਚਾਰ ਮੁਕਦਮੇ ਦਰਜ ਸਨ। ਪੁਲਸ ਨੇ ਦੱਸਿਆ ਕਿ ਸਾਹਿਲ ਪਹਿਲਾਂ ਤੋਂ ਹੀ ਵੱਖ-ਵੱਖ ਕੇਸਾਂ 'ਚ ਲੋੜੀਂਦਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਯੁੱਧ ਨਸ਼ਿਆਂ ਵਿਰੁੱਧ': ਚੰਨੋਂ ਪਿੰਡ 'ਚੋਂ ਕਾਰ ਅਤੇ ਪੌਣੇ 4 ਕੁਇੰਟਲ ਭੁੱਕੀ ਬਰਾਮਦ
NEXT STORY