ਪਟਿਆਲਾ : ਪੰਜਾਬ ਦੇ ਪਟਿਆਲਾ ਤੋਂ ਵੱਡੀ ਖ਼ਬਰ ਆ ਰਹੀ ਹੈ। ਦਰਅਸਲ, ਇੱਥੋਂ ਦੇ ਰਾਜਿੰਦਰਾ ਹਸਪਤਾਲ ਵਿੱਚ ਇੱਕ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਇੱਥੇ ਮਰੀਜ਼ ਦੇ ਆਪ੍ਰੇਸ਼ਨ ਦੌਰਾਨ ਬਿਜਲੀ ਚਲੀ ਗਈ। ਡਾਕਟਰ ਨੇ ਖੁਦ ਵੀਡੀਓ ਬਣਾ ਕੇ ਇਸ ਪੂਰੀ ਘਟਨਾ ਦਾ ਵਰਣਨ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਪ੍ਰਾਈਵੇਟ ਸਕੂਲ ਦੇ ਅਧਿਆਪਕ ਵੱਲੋਂ ਮਾਸੂਮ ਬੱਚੇ 'ਤੇ ਤਸ਼ੱਦਦ, ਮਾਪਿਆਂ ਦਾ ਨਿਕਲਿਆ ਤ੍ਰਾਹ
ਡਾਕਟਰ ਅਨੁਸਾਰ ਕੈਂਸਰ ਦੇ ਮਰੀਜ਼ ਦਾ ਆਪ੍ਰੇਸ਼ਨ ਚੱਲ ਰਿਹਾ ਸੀ, ਜਿਸ ਨੂੰ ਡਾਕਟਰਾਂ ਨੇ ਬਹੁਤ ਮੁਸ਼ਕਿਲ ਨਾਲ ਪੂਰਾ ਕੀਤਾ। ਡਾਕਟਰ ਨੇ ਕਿਹਾ ਕਿ ਵੈਂਟੀਲੇਟਰ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ ਸੀ, ਪੂਰਾ ਸਟਾਫ 15 ਮਿੰਟਾਂ ਤੋਂ ਇਸੇ ਤਰ੍ਹਾਂ ਖੜ੍ਹਾ ਸੀ, ਸਭ ਕੁਝ ਬੰਦ ਸੀ, ਮਰੀਜ਼ ਦੀ ਸਰਜਰੀ ਚੱਲ ਰਹੀ ਸੀ, ਜੇਕਰ ਮਰੀਜ਼ ਨੂੰ ਕੁਝ ਹੋ ਜਾਂਦਾ ਤਾਂ ਇਸਦਾ ਜ਼ਿੰਮੇਵਾਰ ਕੌਣ ਹੁੰਦਾ, ਡਾਕਟਰ ਜਾਂ ਕੋਈ ਹੋਰ..?
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ, ਭਾਖੜਾ ਨਹਿਰ 'ਚੋਂ ਮਿਲੀ ਮਾਡਲ ਕੁੜੀ ਦੀ ਲਾਸ਼
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਬਿਜਲੀ ਬੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿੱਥੇ ਗਾਇਨੀਕੋਲੋਜੀ ਵਾਰਡ ਦੇ ਡਾਕਟਰਾਂ ਨੇ ਮੋਬਾਈਲ ਟਾਰਚ ਦੀ ਮਦਦ ਨਾਲ ਡਿਲੀਵਰੀ ਕੀਤੀ ਸੀ। ਉਸ ਸਮੇਂ, ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਮੁੱਖ ਸਕੱਤਰ ਅਨੁਰਾਗ ਵਰਮਾ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਜਾਰੀ ਕੀਤੇ ਹਨ, ਜਦੋਂ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਖੁਦ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਇਸ ਸਮੱਸਿਆ ਦੇ ਸਥਾਈ ਹੱਲ ਬਾਰੇ ਵਿਚਾਰ-ਵਟਾਂਦਰਾ ਕੀਤਾ।
ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਫ਼ਟਵੇਅਰ ਕਾਰਨ ਹੋ ਗਈ ਪੰਜਾਬ 'ਚ ਐਡਵਾਈਜ਼ਰੀ ਜਾਰੀ, ਇੰਜੀਨੀਅਰ ਦਾ ਕਾਰਨਾਮਾ ਕਰੇਗਾ ਹੈਰਾਨ
NEXT STORY