ਹਰੀਕੇ ਪੱਤਣ (ਸਾਹਿਬ ਸੰਧੂ,ਮਨਦੀਪ,ਸੌਰਭ)- ਤਰਨਤਾਰਨ ਦੇ ਪਿੰਡ ਸਭਰਾ 'ਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਘਰ 'ਚ ਰੱਖੇ ਸਹਿਜ ਪਾਠ ਦੇ ਭੋਗ ਮੌਕੇ ਘਰ ਦੀ ਛੱਤ ਡਿੱਗ ਗਈ, ਜਿੱਥੇ 20 ਤੋਂ 22 ਜਣੇ ਘਰ ਦੀ ਛੱਤ ਹੇਠਾਂ ਆ ਗਏ ਅਤੇ ਇਕ ਔਰਤ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਰਭਜਨ ਸਿੰਘ ਉਰਫ ਲਵਲੀ ਪੁੱਤਰ ਭਗਵਾਨ ਸਿੰਘ ਦੇ ਘਰ ਵਿਖੇ ਸਹਿਜ ਪਾਠ ਦਾ ਭੋਗ ਸੀ ਅਤੇ ਅਨੇਕਾਂ ਲੋਕ ਉਨ੍ਹਾਂ ਦੇ ਘਰ ਆਏ ਹੋਏ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਮੈਰਿਜ਼/ਫੰਕਸ਼ਨ ’ਤੇ 'ਸ਼ਰਾਬ' ਦੀ ਵਰਤੋਂ ਨੂੰ ਲੈ ਕੇ ਆਬਕਾਰੀ ਵਿਭਾਗ ਵੱਲੋਂ ਹੁਕਮ ਜਾਰੀ

ਦੱਸਿਆ ਜਾ ਰਿਹਾ ਹੈ ਕਿ ਘਰ ਦੀ ਛੱਤ 'ਤੇ ਟੈਂਟ ਲਗਾ ਕੇ ਲੋਕ ਛੱਤ 'ਤੇ ਬੈਠੇ ਹੋਏ ਸਨ ਅਤੇ ਛੱਤ ਕਾਫ਼ੀ ਪੁਰਾਣੀ ਸੀ ਜਿਸ ਕਾਰਨ ਉਹ ਡਿੱਗ ਗਈ ਅਤੇ 20 ਤੋਂ 22 ਜਣੇ ਛੱਤ ਦੇ ਹੇਠਾਂ ਆ ਗਏ ਤੇ ਇਕ ਔਰਤ ਦੀ ਮੌਤ ਹੋ ਗਈ। ਇਸ ਦੌਰਾਨ ਲੋਕਾਂ ਦਾ ਚੀਕ-ਚਿਹਾੜਾ ਪੈ ਗਿਆ ਅਤੇ ਮੌਕੇ 'ਤੇ ਐਬੂਲੈਂਸ ਬੁਲਾ ਕੇ ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ, ਜਾਣੋ ਅਗਲੇ 5 ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੱਕ ਦੀ ਟੱਕਰ ਨਾਲ ਹੋਈ ਸੀ ਮੌਤ, ਪਰਿਵਾਰ ਨੂੰ ਮਿਲੇਗਾ 22.26 ਲੱਖ ਦਾ ਮੁਆਵਜ਼ਾ
NEXT STORY