ਗੁਰਦਾਸਪੁਰ (ਹਰਮਨ, ਵਿਨੋਦ)-ਭਾਰਤ ਸਰਕਾਰ ਵੱਲੋਂ ਪਾਕਿਸਤਾਨ ਖਿਲਾਫ ਸ਼ੁਰੂ ਕੀਤੀ ਜੰਗ ਤਹਿਤ ਕੀਤੇ ਗਏ 'ਆਪ੍ਰੇਸ਼ਨ ਸਿੰਦੂਰ' ਦੇ ਚਲਦਿਆਂ ਪੈਦਾ ਹੋਈ ਸਥਿਤੀ ਕਾਰਨ ਜ਼ਿਲ੍ਹਾ ਗੁਰਦਾਸਪੁਰ 'ਚ ਰੋਜ਼ ਰਾਤ ਨੂੰ ਬਲੈਕ ਆਊਟ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਭਾਰਤ ਪਾਕਿਸਤਾਨ ਬਾਰਡਰ 'ਤੇ ਸੰਵੇਦਨਸ਼ੀਲ ਮਾਹੌਲ ਹੋਣ ਕਰਕੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਗਲੇ ਹੁਕਮਾਂ ਤੱਕ ਰਾਤ 9 ਵਜੇ ਤੋਂ ਲੈ ਕੇ ਅਗਲੇ ਦਿਨ ਸਵੇਰ 5 ਵਜੇ ਤੱਕ ਜ਼ਿਲ੍ਹਾ ਗੁਰਦਾਸਪੁਰ ਅੰਦਰ ਪੂਰਨ ਤੌਰ 'ਤੇ ਬਲੈਕ ਆਊਟ ਰਹੇਗਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਜੰਗ ਦੀ ਸਥਿਤੀ ਵਿਚਾਲੇ ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਈ ਵੱਡੀ ਪਾਬੰਦੀ, ਵਿਆਹ-ਸ਼ਾਦੀਆਂ...
ਉਨ੍ਹਾਂ ਦੱਸਿਆ ਕਿ ਕੇਂਦਰੀ ਜੇਲ੍ਹ ਗੁਰਦਾਸਪੁਰ ਅਤੇ ਹਸਪਤਾਲਾਂ ਵਿੱਚ ਇਹ ਹੁਕਮ ਲਾਗੂ ਨਹੀਂ ਹੋਵੇਗਾ ਪਰ ਵਿਭਾਗ ਕੇਂਦਰੀ ਜੇਲ੍ਹ ਗੁਰਦਾਸਪੁਰ ਅਤੇ ਹਸਪਤਾਲਾਂ ਦੀਆਂ ਖਿੜਕੀਆਂ ਰੋਜ਼ਾਨਾ ਰਾਤ 9 ਵਜੇ ਤੋਂ ਲੈ ਕੇ ਅਗਲੇ ਦਿਨ ਸਵੇਰੇ 5 ਵਜੇ ਤੱਕ ਬੰਦ ਰੱਖਣ ਜੋ ਕੋਈ ਰੋਸ਼ਨੀ ਦੀ ਕਿਰਨ ਬਾਹਰ ਨਾ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ Update, 12 ਜ਼ਿਲ੍ਹਿਆਂ ਲਈ Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਸੱਦ ਲਈ ਕੈਬਨਿਟ ਮੀਟਿੰਗ, ਜਾਣੋ ਕਦੋਂ ਤੇ ਕਿੱਥੇ ਹੋਵੇਗੀ
NEXT STORY