ਅੰਮ੍ਰਿਤਸਰ (ਅਰੁਣ)- ਜ਼ਿਲ੍ਹੇ ’ਚ ਅੱਜ ਇਕ ਵੱਡੀ ਵਾਰਦਾਤ ਦੇਖਣ ਨੂੰ ਮਿਲੀ ਹੈ, ਜਿਥੇ ਕਿ ਗੈਂਗਸਟਰ ਰਾਣਾ ਕੰਦੋਵਾਲੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ- ਬਾਦਲ ਵੱਲੋਂ ਅਕਾਲੀ-ਬਸਪਾ ਸਰਕਾਰ ਆਉਣ 'ਤੇ ਨੀਲੇ ਕਾਰਡ ਧਾਰਕਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ
ਮਿਲੀ ਜਾਣਕਾਰੀ ਮੁਤਾਬਕ ਮਜੀਠਾ ਰੋਡ ਸਥਿਤ ਇਕ ਨਿੱਜੀ ਹਸਪਤਾਲ ’ਚ ਕਿਸੇ ਰਿਸ਼ਤੇਦਾਰ ਦੀ ਖ਼ਬਰਸਾਰ ਲੈਣ ਪੁੱਜੇ ਗੈਂਗਸਟਰ ਰਣਬੀਰ ਸਿੰਘ ਰਾਣਾ ਕੰਦੋਵਾਲੀਆ ਤੇ ਉਸ ਦੇ ਇਕ ਹੋਰ ਸਾਥੀ ਤੇਜਬੀਰ ਸਿੰਘ ’ਤੇ 4 ਹਥਿਆਰਬੰਦ ਹਮਲਾਵਰਾਂ ਨੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰ ਦਿੱਤਾ।
ਹਮਲੇ ਦੌਰਾਨ ਇਕ ਸਕਿਓਰਿਟੀ ਗਾਰਡ ਅਰੁਣ ਕੁਮਾਰ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਅਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਜੀਠਾ ਰੋਡ ਦੀ ਪੁਲਸ ਤੋਂ ਇਲਾਵਾ ਪੁਲਸ ਦੇ ਹੋਰ ਉੱਚ ਅਧਿਕਾਰੀ ਮੌਕੇ ’ਤੇ ਪੁੱਜ ਗਏ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਏ. ਸੀ. ਪੀ. ਨਾਰਥ ਸਰਬਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਗੈਂਗਸਟਰ ਰਣਬੀਰ ਸਿੰਘ ਰਾਣਾ ਕੰਦੋਵਾਲੀਆ ਜੋ ਆਪਣੇ ਇਕ ਹੋਰ ਸਾਥੀ ਤੇਜਬੀਰ ਸਿੰਘ ਨਾਲ ਮਜੀਠਾ ਰੋਡ ਸਥਿਤ ਕੇ. ਡੀ. ਹਸਪਤਾਲ ’ਚ ਆਪਣੀ ਕਿਸੇ ਰਿਸ਼ਤੇਦਾਰ ਦਾ ਹਾਲਚਾਲ ਜਾਣਨ ਲਈ ਪੁੱਜਾ ਸੀ। ਹਸਪਤਾਲ ਦੀ ਦੂਸਰੀ ਮੰਜਿਲ ’ਤੇ ਪੁੱਜੇ ਚਾਰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਅਚਾਨਕ ਗੋਲੀਆਂ ਚਲਾਉਂਦਿਆਂ ਰਾਣਾ ਕੰਦੋਵਾਲੀਆਂ ਉਸਦੇ ਸਾਥੀ ਤੇਜਬੀਰ ਅਤੇ ਸਕਿਓਰਿਟੀ ਗਾਰਡ ਅਰੁਣ ਕੁਮਾਰ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਹਮਲਾਵਰ ਗੋਲੀਆਂ ਚਲਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- 12ਵੀਂ ਜਮਾਤ 'ਚ ਦਿਕਸ਼ਿਤ ਸ਼ਰਮਾਂ ਨੇ 96.6 ਫੀਸਦੀ ਅੰਕ ਕੀਤੇ ਹਾਸਲ
ਪੁਲਸ ਵਲੋਂ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਖ਼ਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਉਕਤ ਹਮਲਾ ਜੱਗੂ ਭਗਵਾਨਪੁਰੀਆ ਵਲੋਂ ਰੰਜਿਸ਼ ਤਹਿਤ ਕਰਵਾਇਆ ਗਿਆ। ਮੌਕੇ ’ਤੇ ਪੁੱਜੇ ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸ਼ਹਿਰ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਜਲਦ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਸਵਿਫਟ ਕਾਰ ਨੇ ਬਾਈਕ ਨੂੰ ਮਾਰੀ ਟੱਕਰ, 2 ਦੀ ਮੌਤ
NEXT STORY