ਬੁਢਲਾਡਾ (ਰਾਮ ਰਤਨ, ਬਾਂਸਲ) : ਭਾਰਤੀ ਕਮਿਊਨਿਸਟ ਪਾਰਟੀ ਦੀ ਸੂਬਾ ਕੌਂਸਲ ਮੈਂਬਰ ਅਤੇ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਗਾਮੀਵਾਲਾ ਦਾ ਉਨ੍ਹਾਂ ਦੇ ਘਰ ਨਜ਼ਦੀਕ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਹੁਣ ਕਾਮਰੇਡ ਮਨਜੀਤ ਕੌਰ ਦੇ ਕਤਲ ਦੀ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ। ਇਸ 'ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਹਮਲਾਵਰਾਂ ਨੇ ਇੰਨੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਨਵਾਂ ਅਲਰਟ ਜਾਰੀ, ਪੜ੍ਹੋ ਮੌਸਮ ਵਿਭਾਗ ਦੀ ਪੂਰੀ ਭਵਿੱਖਬਾਣੀ
ਮਨਜੀਤ ਕੌਰ ਦੇ ਘਰ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਦੇਖਿਆ ਗਿਆ ਕਿ ਪਹਿਲਾਂ ਹਮਲਾਵਰ ਸੰਦੀਪ ਸਿੰਘ ਆਪਣੀ ਪਤਨੀ ਭਾਗੋ ਦੇਵੀ ਨਾਲ ਵਾਰਦਾਤ ਨੂੰ ਅੰਜਾਮ ਦੇਣ ਲਈ ਜਾਂਦਾ ਹੈ ਅਤੇ ਫਿਰ ਬੜੀ ਤੇਜ਼ੀ ਨਾਲ ਸੰਦੀਪ ਸਿੰਘ ਅਤੇ ਉਸ ਦੀ ਪਤਨੀ ਭਾਗੋ ਦੇਵੀ ਭੱਜਦੇ ਹੋਏ ਸੀ. ਸੀ. ਟੀ. ਵੀ. ਫੁਟੇਜ 'ਚ ਦਿਖਾਈ ਦਿੰਦੇ ਹਨ।
ਇਹ ਵੀ ਪੜ੍ਹੋ : ਸੁਨੰਦਾ ਸ਼ਰਮਾ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਵੱਡੀ ਕਾਰਵਾਈ, CM ਮਾਨ ਨੂੰ ਕੀਤੀ ਸੀ ਅਪੀਲ
ਦੂਸਰੇ ਪਾਸੇ ਅੱਜ ਦੂਜੇ ਦਿਨ ਸੀ. ਪੀ. ਆਈ. ਦੇ ਵਰਕਰਾਂ ਵੱਲੋਂ ਸਿਵਲ ਹਸਪਤਾਲ ਬੁਢਲਾਡਾ ਵਿਖੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਪੀੜਤ ਪਰਿਵਾਰ ਨੂੰ ਸਰਕਾਰ ਤੋਂ ਮਾਲੀ ਸਹਾਇਤਾ ਲੈਣ ਲਈ ਧਰਨਾ ਲਗਾਇਆ ਗਿਆ। ਥਾਣਾ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਵੱਲੋਂ ਦਰਜ ਕਰਵਾਏ ਮੁਕੱਦਮੇ ਅਨੁਸਾਰ ਪੁਲਸ ਵੱਲੋਂ ਸੰਦੀਪ ਸਿੰਘ ਅਤੇ ਉਸ ਦੀ ਪਤਨੀ ਭਾਗੋ ਦੇਵੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਛਾਪੇਮਾਰੀ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਉਣ ਦੇ ਮਾਮਲੇ 'ਤੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
NEXT STORY