ਸੰਗਰੂਰ/ਚੰਡੀਗੜ੍ਹ : ਖ਼ਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਲਗਾਤਾਰ ਜਾਰੀ ਹੈ। ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਸੋਮਵਾਰ ਦੇਰ ਰਾਤ ਵੀ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਸੀ ਅਤੇ ਬਲੱਡ ਪ੍ਰੈੱਸ਼ਰ 88/52 'ਤੇ ਪਹੁੰਚ ਗਿਆ ਸੀ। ਇਸ ਬਾਰੇ ਗੱਲਬਾਤ ਕਰਦਿਆਂ ਡੱਲੇਵਾਲ ਦੇ ਡਾਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਇੰਨੀ ਖ਼ਰਾਬ ਹੋ ਗਈ ਸੀ ਕਿ ਮਾਨੀਟਰ 'ਚ ਵੀ ਉਨ੍ਹਾਂ ਦਾ ਬੀ. ਪੀ. ਨੋਟ ਨਹੀਂ ਹੋ ਰਿਹਾ ਸੀ, ਇੰਨਾ ਜ਼ਿਆਦਾ ਬੀ. ਪੀ. ਡਾਊਨ ਹੋ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮੁੰਡੇ ਨੂੰ ਮਿੰਟਾਂ-ਸਕਿੰਟਾਂ 'ਚ ਆਈ ਮੌਤ, ਕੰਬ ਗਏ ਦੇਖਣ ਵਾਲੇ, ਨਹੀਂ ਦੇਖੀ ਜਾਂਦੀ CCTV
ਉਨ੍ਹਾਂ ਦਾ ਸਰੀਰ ਬਰਫ਼ ਵਾਂਗ ਠੰਡਾ ਪੈ ਗਿਆ ਸੀ ਅਤੇ ਅੱਖਾਂ ਅੱਗੇ ਹਨ੍ਹੇਰਾ ਆ ਗਿਆ ਸੀ। ਡੱਲੇਵਾਲ ਨੇ 30-40 ਮਿੰਟ ਕੋਈ ਜਵਾਬ ਨਹੀਂ ਦਿੱਤਾ। ਡਾਕਟਰ ਨੇ ਦੱਸਿਆ ਕਿ ਉਨ੍ਹਾਂ ਦੇ ਸਰੀਰ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਡੱਲੇਵਾਲ ਦੀ ਜੋ ਹਾਲਤ ਹੈ, ਉਨ੍ਹਾਂ ਨੂੰ ਇਸ ਸਮੇਂ ਆਈ. ਸੀ. ਯੂ. 'ਚ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਲ ਇਲਾਜ ਹੋਣਾ ਚਾਹੀਦਾ ਹੈ ਪਰ ਡੱਲੇਵਾਲ ਨੇ ਇਲਾਜ ਕਰਵਾਉਣ ਤੋਂ ਇਨਕਾਰ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲੋਹੜੀ ਤੋਂ ਅਗਲੇ ਦਿਨ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ, ਕਾਲਜ ਤੇ ਹੋਰ ਅਦਾਰੇ
ਡਾਕਟਰ ਨੇ ਦੱਸਿਆ ਕਿ ਡੱਲੇਵਾਲ ਬੇਹੱਦ ਖ਼ਤਰੇ 'ਚ ਹਨ ਅਤੇ ਕਿਸੇ ਵੇਲੇ ਕੁੱਝ ਵੀ ਹੋ ਸਕਦਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਸੁਪਰੀਮ ਕੋਰਟ ਵੱਲੋਂ ਸੇਵਾਮੁਕਤ ਜੱਜ ਨਾਇਬ ਸਿੰਘ ਦੀ ਅਗਵਾਈ ਹੇਠ ਗਠਿਤ ਹਾਈ ਪਾਵਰ ਕਮੇਟੀ ਨੇ ਕਿਸਾਨ ਆਗੂ ਡੱਲੇਵਾਲ ਨਾਲ ਮੁਲਾਕਾਤ ਕੀਤੀ। ਕਮੇਟੀ ਨੇ ਡੱਲੇਵਾਲ ਨੂੰ ਮੈਡੀਕਲ ਕਰਵਾਉਣ ਦੀ ਅਪੀਲ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇ ਤੁਹਾਡੇ ਕੋਲ ਵੀ ਹੈ ਕ੍ਰੈਡਿਟ ਕਾਰਡ ਤਾਂ ਸਾਵਧਾਨ, ਹੈਰਾਨ ਕਰ ਦੇਵੇਗੀ ਇਹ ਖ਼ਬਰ
NEXT STORY